Punjab Mandi: ਪੰਜਾਬ ਭਰ ਦੀਆਂ ਮੰਡੀਆਂ ਵਿੱਚ ਇੱਕ ਪਾਸੇ ਜਿੱਥੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਰਫ਼ਤਾਰ ਮੱਠੀ ਹੋਣ ਕਾਰਨ ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸੜਕਾਂ ਜਾਮ ਕਰ ਰਹੀਆਂ ਹਨ। ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆੜਤੀਆਂ ਅਤੇ ਕਿਸਾਨਾਂ ਤੋਂ ਜਾਣਕਾਰੀ ਲੈਣ ਲਈ ਮੰਡੀਆਂ ਵਿੱਚ ਪੁੱਜੇ। ਅੱਜ ਉਹ ਖੰਨਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਵਿੱਚ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਕੈਪਟਨ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੇ ਸੀਜ਼ਨ ਸਬੰਧੀ ਕਮਿਸ਼ਨ ਏਜੰਟਾਂ ਅਤੇ ਕਿਸਾਨਾਂ ਤੋਂ ਜ਼ਮੀਨੀ ਰਿਪੋਰਟ ਹਾਸਲ ਕੀਤੀ।


COMMERCIAL BREAK
SCROLL TO CONTINUE READING

ਮੁੱਖ ਮੰਤਰੀ ਕੋਲ ਸਰਕਾਰ ਚਲਾਉਣ ਦਾ ਕੋਈ ਤਜਰਬਾ ਨਹੀਂ ਹੈ
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ। ਸੀਜ਼ਨ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਕੋਲ ਜਾ ਕੇ ਸਾਰੇ ਮਸਲੇ ਹੱਲ ਕਰਵਾਉਣੇ ਚਾਹੀਦੇ ਸਨ। ਆਪ ਸਰਕਾਰ ਹਉਮੈ ਸ਼ਕਤੀ ਵਿੱਚ ਪੰਜਾਬ ਨੂੰ ਬਰਬਾਦ ਕਰ ਰਹੀ ਹੈ। ਅੱਜ ਤੱਕ ਨਾ ਤਾਂ ਕੋਈ ਮੁੱਖ ਮੰਤਰੀ ਮੰਡੀਆਂ ਵਿੱਚ ਆਇਆ ਹੈ ਅਤੇ ਨਾ ਹੀ ਉਨ੍ਹਾਂ ਦਾ ਕੋਈ ਮੰਤਰੀ ਜਾਂ ਵਿਧਾਇਕ ਕਿਸੇ ਦੀ ਸਾਰ ਲੈਣ ਆਇਆ ਹੈ।


ਇਹ ਵੀ ਪੜ੍ਹੋ: Punjab Stubble Burning Case: ਪੰਜਾਬ 'ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ 'ਚ ਵੱਡੀ ਗਿਰਾਵਟ ਦਰਜ
 


ਮੇਰੇ ਰਾਜ ਵਿੱਚ ਨਹੀਂ ਸੀ ਕੋਈ ਸਮੱਸਿਆ 
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਕਿਸੇ ਨੂੰ ਕੋਈ ਸਮੱਸਿਆ ਨਹੀਂ ਆਈ। ਮੁੱਖ ਮੰਤਰੀ ਦੀ ਡਿਊਟੀ ਨਿਭਾਉਂਦੇ ਹੋਏ ਉਹ ਕੇਂਦਰ ਵਿਚ ਜਾ ਕੇ ਫੰਡ ਲਿਆਉਂਦੇ ਰਹੇ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਪੰਜਾਬ ਦੀ ਭਲਾਈ ਲਈ ਕੇਂਦਰ ਵੱਲ ਆਪਣੀ ਆਵਾਜ਼ ਬੁਲੰਦ ਕੀਤੀ। ਇਹ ਸਰਕਾਰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਜਾਂ ਖੇਤੀਬਾੜੀ ਮੰਤਰੀ ਕੋਲ ਨਹੀਂ ਜਾ ਰਹੀ। ਇਹ ਸਰਕਾਰ ਦੀ ਨਾਕਾਮੀ ਹੈ।


ਹਰਪਾਲ ਚੀਮਾ ਨੇ ਦੌਰੇ 'ਤੇ ਚੁੱਕੇ ਸਵਾਲ
ਦੂਜੇ ਪਾਸੇ ਹਾਲ ਹੀ ਵਿੱਚ ਹਰਪਾਲ ਚੀਮਾ ਨੇ ਵੀਡੀਓ ਜਾਰੀ ਕਰ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੀ ਮੰਡੀਆਂ ਵਿੱਚ ਜਾ ਕੇ ਲੋਕਾਂ ਨੂੰ ਕਹਿ ਰਹੇ ਹਨ ਕਿ ਪੰਜਾਬ ਸਰਕਾਰ ਨੇ ਇਸ ਮਸਲੇ ਦਾ ਹੱਲ ਨਹੀਂ ਕੀਤਾ। ਮੈਂ ਹੈਰਾਨ ਹਾਂ ਕਿ ਕੈਪਟਨ ਸਾਹਿਬ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹੇ ਨੇ ਅਤੇ ਅੱਜ ਕੱਲ੍ਹ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਵਿੱਚ ਆਉਂਦੇ ਹਨ ਉਹ ਬਾਰ-ਬਾਰ ਦੇਸ਼ ਦੀ ਹੋਮ ਮਿਨਿਸਟਰ ਦੇਸ਼ ਦੇ ਪ੍ਰਧਾਨ ਮੰਤਰੀ ਸਾਹਿਬ ਨੂੰ ਮਿਲਦੇ ਨੇ ਪਰ ਅੱਜ ਤੱਕ ਉਹਨਾਂ ਨੇ ਕਦੇ ਪੰਜਾਬ ਦੇ ਮਸਲਿਆਂ ਦੀ ਗੱਲ ਨਹੀਂ ਕੀਤੀ। ਲੋਕ ਜਾਣਦੇ ਨੇ ਪੰਜਾਬ ਜਾਣਦਾ ਹੈ ਕਿ ਮੁੱਖ ਮੰਤਰੀ ਸਾਬਕਾ ਮੁੱਖ ਮੰਤਰੀ ਸਾਹਿਬ ਜਾਣਦੇ ਨੇ ਕਿ ਸਾਰੀ ਸਮੱਸਿਆ ਜਿਹੜੀ ਹਨ ਉਹ ਕੇਂਦਰ ਸਰਕਾਰ ਨੇ ਖੜੀ ਕੀਤੀ ਹੈ। ਕੇਂਦਰ ਸਰਕਾਰ ਦੇ ਸਮੇਂ ਸਿਰ ਪੰਜਾਬ ਦੇ ਚਾਵਲ ਨਹੀਂ ਚੱਕੇ, ਕੇਂਦਰ ਸਰਕਾਰ ਦੇ ਸਮੇਂ ਸਿਰ ਪੰਜਾਬ ਦੇ ਸ਼ੈਲਰ ਮਾਲਕਾਂ ਦੀ ਗੱਲ ਨਹੀਂ ਸੁਣੀ। ਪੰਜਾਬ ਦੇ ਆੜਤੀਆਂ ਦੀ ਗੱਲ ਸੁਣੀ ਪੰਜਾਬ ਦੇ ਕਿਸਾਨਾਂ ਦੀ ਗੱਲ ਨਹੀਂ ਸੁਣੀ।