Punjab's Mansa's Parneet Kaur in World Archery Championships 2023: ਜਦੋਂ ਗੱਲ ਖੇਡ ਜਗਤ ਦੀ ਆਵੇ ਤਾਂ ਪੰਜਾਬ ਨੇ ਭਾਰਤ ਨੂੰ ਕਈ ਵੱਡੇ ਖਿਡਾਰੀ ਦਿੱਤੇ ਹਨ। ਇਸ ਦੌਰਾਨ ਪੰਜਾਬ ਸਰਕਾਰ ਵੀ ਖਿਡਾਰੀਆਂ ਲਈ ਪਹਿਲ ਦੀ ਅਧਾਰ 'ਤੇ ਕੰਮ ਕਾਰਨ ਲਈ ਵਚਨਬੱਧ ਹੈ। ਇਸ ਦੌਰਾਨ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ ਪੰਜਾਬ ਦਾ ਮਾਣ ਵਧਾਇਆ ਹੈ।  


COMMERCIAL BREAK
SCROLL TO CONTINUE READING

ਇਸ ਦੌਰਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ 'ਤੇ ਵਧਾਈ ਦਿੱਤੀ ਗਈ। ਭਾਰਤੀ ਮਹਿਲਾ ਕੰਪਾਊਂਡ ਟੀਮ ਵੱਲੋਂ ਬਰਲਿਨ ਵਿੱਚ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ ਗਿਆ। 


ਸੋਨ ਤਗਮਾ ਜਿੱਤਣ ਵਾਲੀ ਟੀਮ ਵਿੱਚ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਰਹਿਣ ਵਾਲੀ ਪ੍ਰਨੀਤ ਕੌਰ ਵੀ ਸ਼ਾਮਲ ਹੈ। ਇਸ ਇਤਿਹਾਸਕ ਪ੍ਰਾਪਤੀ ਲਈ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕਿਹਾ ਗਿਆ ਕਿ ਹੋਣਹਾਰ ਲੜਕੀਆਂ ਨੇ ਤੀਰਅੰਦਾਜ਼ੀ ਦੀ ਖੇਡ ਵਿੱਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। 


ਮੀਤ ਹੇਅਰ ਨੇ ਇਸ ਪ੍ਰਾਪਤੀ ਦਾ ਸਿਹਰਾ ਖਿਡਾਰੀਆਂ, ਉਨ੍ਹਾਂ ਦੇ ਕੋਚਾਂ ਅਤੇ ਮਾਪਿਆਂ ਨੂੰ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਨੇ ਵੀ ਇਸ ਪ੍ਰਾਪਤੀ ਵਿੱਚ ਮਹਿਤਵਪੂਰਨ ਯੋਗਦਾਨ ਪਾਇਆ ਤੇ ਉਹ ਸੋਨ ਤਮਗਾ ਜਿੱਤਣ ਵਾਲੀ ਟੀਮ ਦੀ ਅਹਿਮ ਮੈਂਬਰ ਸੀ।


ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਵਿੱਚ ਕਿਹਾ ਕਿ "ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਭਾਰਤੀ ਟੀਮ ਨੂੰ ਇਸ ਸੁਨਹਿਰੀ ਪ੍ਰਾਪਤੀ ਲਈ ਬਹੁਤ-ਬਹੁਤ ਮੁਬਾਰਕਾਂ। ਇਸ ਮਾਣਮੱਤੀ ਟੀਮ ਵਿੱਚ ਸਾਡੇ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਵੀ ਸ਼ਾਮਲ ਸੀ। ਹੋਣਹਾਰ ਤੀਰਅੰਦਾਜ਼ ਭਵਿੱਖ ਲਈ ਸ਼ੁਭਕਾਮਨਾਵਾਂ।" 


ਇਹ ਵੀ ਪੜ੍ਹੋ: SGPC ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ 'ਗੈਰ-ਸਿੱਖ ਦੀ ਨਿਯੁਕਤੀ' 'ਤੇ ਜਤਾਇਆ ਇਤਰਾਜ਼ 


(For more news apart from Punjab's Mansa's Parneet Kaur in World Archery Championships 2023, stay tuned to Zee PHH)