Punjab Min Gurmeet Singh Meet Hayer on Rajwahe News: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਯਾਨੀ ਸ਼ਨੀਵਾਰ ਨੂੰ ਜ਼ੀ ਮੀਡਿਆ ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤੱਕ ਅਸੀਂ ਪੰਜਾਬ ਦੇ ਅੰਦਰ 326 ਕਿਲੋਮੀਟਰ ਰਜਵਾਹੇ (ਜਿਨ੍ਹਾਂ ਰਾਹੀਂ ਪਾਣੀ ਵਹਿੰਦਾ ਹੈ) ਬਹਾਲ ਕਰ ਲਏ ਹਨ ਅਤੇ ਸਾਨੂੰ 1400 ਕਿਲੋਮੀਟਰ ਹੋਰ ਰਿਕਵਰ ਕਰਨਾ ਹੈ। 


COMMERCIAL BREAK
SCROLL TO CONTINUE READING

ਇਸੇ ਲਈ ਪੰਜਾਬ ਸਰਕਾਰ ਵੱਲੋਂ 2 ਸਾਲਾਂ ਦਾ ਟੀਚਾ ਰੱਖਿਆ ਗਿਆ ਹੈ ਕਿ ਜਿਨ੍ਹਾਂ ਥਾਵਾਂ 'ਤੇ ਘਰ ਬਣਾਏ ਗਏ ਹਨ ਤੇ ਜਿਹੜੇ ਸ਼ਹਿਰ ਦੇ ਅੰਦਰ ਹਨ, ਸਰਕਾਰ ਉਨ੍ਹਾਂ 'ਤੇ ਵਿਚਾਰ ਕਰੇਗੀ ਕਿ ਲੋਕਾਂ ਨਾਲ ਗੱਲ ਕਰਕੇ ਉਨ੍ਹਾਂ ਤੋਂ ਮਾਰਕੀਟ ਰੇਟ ਵਸੂਲਿਆ ਜਾਵੇ।  


ਇਸਦੇ ਨਾਲ ਹੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜਿਸ ਜਗ੍ਹਾ 'ਤੇ ਪਾਣੀ ਦੀ ਲੋੜ ਹੈ, ਜੋ ਕਿ ਪਿੰਡ ਦੇ ਖੇਤਰ ਵਿੱਚ ਹੈ ਅਤੇ ਜਿੱਥੇ ਪਾਣੀ ਪਿੰਡ ਦੇ ਖੇਤਾਂ ਤੱਕ ਪਹੁੰਚ ਸਕਦਾ ਹੈ, ਅਸੀਂ ਉਸ ਇਲਾਕੇ ਦੀ ਵਾਟਰ ਸਪਲਾਈ ਨੂੰ ਮੁੜ ਚਾਲੂ ਕਰਨ ਜਾ ਰਹੇ ਹਾਂ। 


ਦੱਸ ਦਈਏ ਕਿ ਹਾਲ ਹੀ ਵਿੱਚ ਇੱਕ ਰਿਪੋਰਟ ਸਾਹਮਣੇ ਆਈ ਜਿਸ ਵਿੱਚ ਖੁਲਾਸਾ ਹੋਇਆ ਸੀ ਕਿ ਪੰਜਾਬ ਵਿੱਚ ਕਰੀਬ 1400 ਕਿਲੋਮੀਟਰ ਨਹਿਰਾਂ/ਰਜਵਾਹੇ ਖਤਮ ਹੋ ਗਏ ਹਨ ਅਤੇ ਹੁਣ ਪੰਜਾਬ ਸਰਕਾਰ ਇਸ ਨੂੰ ਬਹਾਲ ਕਰਨ 'ਚ ਲੱਗੀ ਹੋਈ ਹੈ। ਦੱਸਣਯੋਗ ਹੈ ਕਿ ਇਹ ਰਜਵਾਹੇ ਅੰਗਰੇਜ਼ਾਂ ਦੇ ਸਮੇਂ ਤੋਂ ਬਣੇ ਹੋਏ ਸਨ ਪਰ ਅੱਜ ਦੇ ਸਮੇਂ ਵਿੱਚ ਗੁੰਮ ਹਨ। ਹਾਲਾਂਕਿ ਹੁਣ ਤੱਕ ਕਿਸੇ ਨੇ ਵੀ ਇਸਦੀ ਭਾਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। 


ਇਸ ਦੌਰਾਨ ਜਦੋਂ ਜਲ ਸਰੋਤ ਵਿਭਾਗ ਵੱਲੋਂ ਵਿਭਾਗੀ ਸੰਪਤੀਆਂ ਦਾ ਰਿਕਾਰਡ ਫਰੋਲਿਆ ਗਿਆ ਤਾਂ ਸੂਬੇ ਭਰ ਵਿੱਚ 1400 ਕਿਲੋਮੀਟਰ ਰਜਵਾਹੇ ਗ਼ਾਇਬ ਪਾਏ ਗਏ। ਕੁਝ ਮਹੀਨੇ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਹਰ ਖੇਤ ਪਾਣੀ’ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਦੇ ਤਹਿਤ ਨਹਿਰੀ ਪਾਣੀ ਨੂੰ ਵੱਧ ਤੋਂ ਵੱਧ ਖੇਤਾਂ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਸੀ। 


ਇਸੇ ਤਰ੍ਹਾਂ ਮੁੱਖ ਮੰਤਰੀ ਵੱਲੋਂ ਜਲ ਸਰੋਤ ਵਿਭਾਗ ਨੂੰ ਵਿਭਾਗੀ ਸੰਪਤੀਆਂ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਨਾਜਾਇਜ਼ ਕਬਜ਼ਿਆਂ ਹੇਠੋਂ ਜਾਇਦਾਦ ਨੂੰ ਕੱਢਿਆ ਜਾ ਸਕੇ।


ਇਹ ਵੀ ਪੜ੍ਹੋ: Punjab Drugs News: ਫਾਜ਼ਿਲਕਾ 'ਚ 15 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ