Punjab Minister Laljit Singh Bhullar News: ਹੜ੍ਹ ਦੇ ਪਾਣੀ ਦੇ ਮੱਦੇਨਜ਼ਰ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੋ ਦਿਨਾਂ ਤੋਂ ਲਗਾਤਾਰ ਪੱਟੀ ਹਲਕੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ।
Trending Photos
Punjab Minister Laljit Singh Bhullar News: ਪੰਜਾਬ ਵਿੱਚ ਮੀਂਹ ਨੇ ਹਰ ਪਾਸੇ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਵੱਖ-ਵੱਖ ਥਾਂ ਉੱਤੇ ਪਾਣੀ ਲੋਕਾਂ ਦੇ ਘਰ ਵਿੱਚ ਪਹੁੰਚ ਗਿਆ ਹੈ। ਸੋਸ਼ਲ ਮੀਡੀਆ ਉੱਤੇ ਬਾਰਿਸ਼ ਦੇ ਕਹਿਰ ਨਾਲ ਜੁੜੀਆਂ ਵੀਡੀਓ ਅਤੇ ਫੋਟੋਆਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਬਾਰਿਸ਼ ਨਾਲ ਹੀ ਜੁੜੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਲਾਲਜੀਤ ਸਿੰਘ ਭੁੱਲਰ ਖ਼ੁਦ ਗੁਰਦੁਆਰਾ ਸਾਹਿਬ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਪੂਰੇ ਸਤਿਕਾਰ ਸਹਿਤ ਸੁਰੱਖਿਅਤ ਥਾਂ ’ਤੇ ਪਹੁੰਚਾਉਣ ਵਿੱਚ ਮਦਦ ਕਰਦੇ ਨਜ਼ਰ ਆ ਰਹੇ ਹਨ।
ਦਰਅਸਲ ਹੜ੍ਹ ਦੇ ਪਾਣੀ ਦੇ ਮੱਦੇਨਜ਼ਰ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੋ ਦਿਨਾਂ ਤੋਂ ਲਗਾਤਾਰ ਪੱਟੀ ਹਲਕੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। ਅੱਜ ਜਦੋਂ ਹੜ੍ਹ ਦਾ ਪਾਣੀ ਪਿੰਡ ਗੁੜਾਈਕੇ ਦੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਗਿਆ ਤਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੇ ਸਿਰ ’ਤੇ ਚੁੱਕ ਕੇ ਸੁਰੱਖਿਅਤ ਥਾਂ ’ਤੇ ਪਹੁੰਚਾਇਆ।
ਇਹ ਵੀ ਪੜ੍ਹੋ: Punjab Weather Today: ਪੰਜਾਬ ਤੇ ਹਰਿਆਣਾ 'ਚ ਮੀਂਹ ਨੇ ਮਚਾਈ ਤਬਾਹੀ; 11ਦੀ ਮੌਤ, ਕਰੋੜਾਂ ਦਾ ਨੁਕਸਾਨ
ਦੱਸ ਦੇਈਏ ਕਿ ਹੜ੍ਹਾਂ ਨੇ ਕਈ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ, ਜਿਸ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨਡੀਆਰਐਫ ਟੀਮਾਂ ਵੱਲੋਂ ਹਰ ਮਦਦ ਕੀਤੀ ਜਾ ਰਹੀ ਹੈ। ਜਾਨਾਂ ਬਚਾਉਣ ਅਤੇ ਪ੍ਰਭਾਵਿਤ ਭਾਈਚਾਰਿਆਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਬਚਾਅ ਕਾਰਜ ਸ਼ੁਰੂ ਕੀਤੇ ਗਏ ਸਨ। ਇਸ ਤੋਂ ਇਲਾਵਾ ਮੰਤਰੀ ਭੁੱਲਰ ਪਾਣੀ ਵਿੱਚ ਫਸੇ ਪਰਿਵਾਰਾਂ ਨੂੰ ਬਚਾਉਣ ਲਈ ਕਿਸ਼ਤੀ ਵਿੱਚ ਪੁੱਜੇ ਅਤੇ ਪਿੰਡ ਘਦੂਮ ਅਤੇ ਬਸਤੀ ਲਾਲ ਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ।
ਹੜ੍ਹ ਦਾ ਪਾਣੀ ਗੁਰਦੁਆਰੇ 'ਚ ਦਾਖਲ ਹੋਣ 'ਤੇ ਮੰਤਰੀ ਭੁੱਲਰ ਨੇ ਖੁਦ ਸੰਭਾਲਿਆ ਮੋਰਚਾ! ਵੇਖੋ ਵੀਡੀਓ#Punjab @Laljitbhullar pic.twitter.com/7b7bjiMyUJ
— Riya Bawa (@Riya_Bawa_97) July 12, 2023
ਲਾਲਜੀਤ ਸਿੰਘ ਭੁੱਲਰ ਸਤਲੁਜ ਦਰਿਆ ਦੇ ਹੇਠਲੇ ਹਿੱਸੇ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ, ਜੋ ਕਿ ਬਹੁਤ ਜ਼ਿਆਦਾ ਪਾਣੀ ਦੀ ਮਾਰ ਹੇਠ ਹੈ। ਬਲਦੀਪ ਕੌਰ ਅਤੇ ਐਸਐਸਪੀ ਗੁਰਮੀਤ ਸਿੰਘ ਚੌਹਾਨ ਵੱਲੋਂ ਹਰੀਕੇ ਹੈੱਡਵਰਕਸ ਅਤੇ ਧੁੱਸੀ ਬੰਨ੍ਹ ਦਾ ਦੌਰਾ ਕਰਨ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਲਗਾਤਾਰ ਦੌਰਾ ਕਰਕੇ ਪਾਣੀ ਦੇ ਪੱਧਰ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Chandigarh Bird Park Closed News: ਭਾਰੀ ਮੀਂਹ ਕਾਰਨ ਚੰਡੀਗੜ੍ਹ ਦਾ ਬਰਡ ਪਾਰਕ ਬੰਦ