PSMSU Strike News: ਪੰਜਾਬ ਵਿੱਚ ਮਨਿਸਟ੍ਰੀਅਲ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਨਿਸਟ੍ਰੀਅਲ ਮੁਲਾਜ਼ਮਾਂ ਨੇ ਹੜਤਾਲ ਮੁਲਤਵੀ ਕਰਨ ਦਾ ਐਲਾਨ ਕਰਦਾ ਹੈ।
Trending Photos
PSMSU strike News: ਪੰਜਾਬ ਵਿੱਚ ਮਨਿਸਟ੍ਰੀਅਲ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਨਿਸਟ੍ਰੀਅਲ ਮੁਲਾਜ਼ਮਾਂ ਨੇ ਹੜਤਾਲ ਮੁਲਤਵੀ ਕਰਨ ਦਾ ਐਲਾਨ ਕਰਦਾ ਹੈ। ਮੁਲਾਜ਼ਮਾਂ ਦੀ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀ ਮੰਗਾਂ ਉਤੇ ਚਰਚਾ ਹੋਵੇਗੀ। ਮੀਟਿੰਗ ਤੋਂ ਬਾਅਦ ਮੁਲਾਜ਼ਮ ਅਗਲੀ ਰੂਪਰੇਖਾ ਉਲੀਕਣਗੇ।
ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (PSMSU) ਦੇ ਵਫ਼ਦ ਵਿਚਕਾਰ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਤੋਂ ਪਹਿਲਾਂ, PSMSU ਨੇ ਆਪਣੀ ਹੜਤਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਸ ਘਟਨਾ ਦੀ ਪੁਸ਼ਟੀ ਕਰਦਿਆਂ PSMSU ਦੇ ਪ੍ਰਧਾਨ ਅਮਰੀਕ ਸਿੰਘ ਸੰਧੂ ਨੇ ਕਿਹਾ, “PSMSU ਦੇ ਇੱਕ ਵਫ਼ਦ ਨੂੰ ਮੰਗਾਂ 'ਤੇ ਵਿਚਾਰ ਕਰਨ ਲਈ ਸ਼ੁੱਕਰਵਾਰ ਨੂੰ ਚੰਡੀਗੜ੍ਹ ਬੁਲਾਇਆ ਗਿਆ ਸੀ ਤੇ ਬਾਅਦ ਵਿੱਚ ਸਾਨੂੰ 18 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਆਹਮੋ-ਸਾਹਮਣੇ ਮਿਲਣ ਦਾ ਸਮਾਂ ਵੀ ਦਿੱਤਾ ਗਿਆ ਸੀ।
ਦੁਪਹਿਰ 12.30 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਵੇਗੀ। ਆਗੂਆਂ ਨੇ ਕਿਹਾ ਕਿ ਅਧਿਕਾਰੀਆਂ ਨੇ ਅਪੀਲ ਕੀਤੀ ਕਿ ਹੜਤਾਲ ਵਾਪਸ ਲੈ ਲਈ ਜਾਵੇ ਕਿਉਂਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਆ ਰਿਹਾ ਹੈ। ਇਸ ਉਤੇ ਮੁਲਾਜ਼ਮਾਂ ਨੇ ਸਹਿਮਤੀ ਜ਼ਾਹਿਰ ਕਰਦੇ ਹੋਏ ਫਿਲਹਾਲ ਹੜਤਾਲ ਮੁਲਤਵੀ ਕਰ ਦਿੱਤੀ ਹੈ।
PSMSU ਦੇ 50,000 ਤੋਂ ਵੱਧ ਮੈਂਬਰ (ਪੰਜਾਬ ਦੇ 52 ਸਰਕਾਰੀ ਵਿਭਾਗਾਂ ਦੇ) ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਲਾਗੂ ਕਰਨ, ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਇਸ ਨੂੰ ਬਣਾਉਣ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ 8 ਨਵੰਬਰ ਤੋਂ ਹੜਤਾਲ 'ਤੇ ਹਨ।
ਇਹ ਵੀ ਪੜ੍ਹੋ : Punjab News: ਨੌਵੇਂ ਪਾਤਸ਼ਾਹ ਦੇ ਸੀਸ ਦਾ ਸੰਸਕਾਰ ਜਾਣੋ ਕਿੱਥੇ ਹੋਇਆ ਸੀ ਤੇ ਕਿੱਥੇ ਆਏ ਸਨ ਕਸ਼ਮੀਰੀ ਪੰਡਿਤ
4 ਦਸੰਬਰ ਨੂੰ ਯੂਨੀਅਨ ਆਗੂਆਂ ਦੀ ਚੰਡੀਗੜ੍ਹ ਵਿੱਚ ਮੰਤਰੀਆਂ ਦੇ ਪੈਨਲ ਨਾਲ ਮੀਟਿੰਗ ਹੋਈ ਸੀ ਪਰ ਗੱਲਬਾਤ ਬੇਸਿੱਟਾ ਰਹੀ। ਇਸ ਮਗਰੋਂ ਯੂਨੀਅਨ ਆਗੂ ਮੀਟਿੰਗ ਵਿੱਚੋਂ ਵਾਕਆਊਟ ਕਰ ਗਏ। ਮੀਟਿੰਗ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਅਤੇ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਈ ਸੀ। 13 ਦਸੰਬਰ ਨੂੰ ਸਾਂਝਾ ਮੁਲਾਜ਼ਮ ਫਰੰਟ ਦੇ ਬੈਨਰ ਹੇਠ ਪੰਜਾਬ ਸਿਵਲ ਸਕੱਤਰੇਤ ਅਤੇ ਮੁਹਾਲੀ ਅਤੇ ਚੰਡੀਗੜ੍ਹ ਦੇ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਨੇ ਵੀ ਹੜਤਾਲ ਨੂੰ ਸਮਰਥਨ ਦਿੱਤਾ ਸੀ।
ਇਹ ਵੀ ਪੜ੍ਹੋ : Punjab News: 'ਡਬਲ ਇੰਜਣ' ਵਾਲੀ ਕੇਂਦਰ ਕੋਲ ਪੰਜਾਬ 'ਚ ਧਾਰਮਿਕ ਯਾਤਰਾ ਲਈ 'ਸਿੰਗਲ ਇੰਜਣ' ਵੀ ਨਹੀਂ-ਸੀਐਮ ਮਾਨ