Punjab Cabinet Meeting: ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸਰਕਾਰ ਨੇ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਪੰਚਾਇਤੀ ਚੋਣਾਂ ਦਰਮਿਆਨ ਬੁਲਾਈ ਗਈ ਕੈਬਨਿਟ ਮੀਟਿੰਗ ਨੂੰ ਲੈ ਕੇ ਕਈ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ ਇਸ ਮੀਟਿੰਗ ਦਾ ਏਜੰਡਾ ਸਪੱਸ਼ਟ ਨਹੀਂ ਕੀਤਾ ਗਿਆ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਸਮਾਪਤ ਹੋਵੇਗੀ। ਮੀਟਿੰਗ ਵਿੱਚ ਸ਼ਹਿਰੀ ਖੇਤਰਾਂ ਨਾਲ ਸਬੰਧਤ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਕਿਉਂਕਿ ਪੰਚਾਇਤੀ ਚੋਣਾਂ ਕਾਰਨ ਪੇਂਡੂ ਖੇਤਰਾਂ ਵਿੱਚ ਚੋਣ ਜ਼ਾਬਤਾ ਲਾਗੂ ਸੀ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Punjab Breaking Live Updates: ਖਰੀਦ ਦੇ ਮੁੱਦੇ 'ਤੇ CM ਭਗਵੰਤ ਮਾਨ ਨੇ ਬੁਲਾਈ ਮੀਟਿੰਗ, 'ਆਪ' ਸੰਸਦ ਮੈਂਬਰ ਦੇ ਘਰ 'ਤੇ ਈਡੀ ਨੇ ਛਾਪਾ ਮਾਰਿਆ


ਦੂਜੇ ਪਾਸੇ ਲੰਮੇ ਸਮੇਂ ਬਾਅਦ ਸਰਕਾਰ ਚੰਡੀਗੜ੍ਹ ਤੋਂ ਬਾਹਰ ਮੀਟਿੰਗ ਕਰਨ ਜਾ ਰਹੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਸੀ। ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ।


ਫਿਲਹਾਲ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਲੰਮੇ ਸਮੇਂ ਬਾਅਦ ਚੰਡੀਗੜ੍ਹ ਤੋਂ ਬਾਹਰ ਕੈਬਿਨੇਟ ਮੀਟਿੰਗ ਹੋਣ ਜਾ ਰਹੀ ਹੈ। ਕਿਉਂਕਿ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਜ਼ਿਲ੍ਹਾ ਪੱਧਰ 'ਤੇ ਕੈਬਨਿਟ ਮੀਟਿੰਗ ਆਯੋਜਿਤ ਕੀਤੀ ਜਾਇਆ ਕਰੇਗੀ। ਇਸ ਤੋਂ ਪਹਿਲਾਂ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਇਹ ਮੀਟਿੰਗਾਂ ਹੋ ਚੁੱਕੀਆਂ ਹਨ।


ਬਾਅਦ ਵਿੱਚ ਮੀਟਿੰਗ ਦਾ ਸਮਾਂ ਅਤੇ ਸਥਾਨ ਬਦਲ ਦਿੱਤਾ ਗਿਆ। ਭਲਕੇ ਜਲੰਧਰ ਵਿਖੇ 1 ਵਜੇ ਹੋਣ ਵਾਲੀ ਇਹ ਮੀਟਿੰਗ ਹੁਣ 8 ਅਕਤੂਬਰ ਨੂੰ ਦੁਪਹਿਰ 2 ਵਜੇ ਹੋਵੇਗੀ ਅਤੇ ਮੀਟਿੰਗ ਹੁਣ ਇਹ ਮੁੱਖ ਮੰਤਰੀ ਹਾਊਸ ਚੰਡੀਗੜ੍ਹ 'ਚ ਹੋਵੇਗੀ।  ਇਥੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਮੀਟਿੰਗ ਕਾਨਫਰੰਸ ਰੂਮ, ਜੀਓ ਮੈੱਸ ਪੀਏਪੀ ਜਲੰਧਰ ਵਿਖੇ ਦੁਪਹਿਰ 1 ਵਜੇ ਹੋਣੀ ਤੈਅ ਕੀਤੀ ਗਈ ਸੀ, ਜਿਸ ਦਾ ਸਮਾਂ ਅਤੇ ਸਥਾਨ ਬਦਲ ਦਿੱਤਾ ਗਿਆ ਹੈ। ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ। 


 


ਇਹ ਵੀ ਪੜ੍ਹੋ : Punjab Vidhan Sabha: ਪੰਜਾਬ ਵਿਧਾਨ ਸਭਾ 'ਚ CM, ਵਿਧਾਇਕਾਂ ਦੀ ਸਰੁੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ, ਹੈਲੀਕਾਪਟਰ ਦੇ ਜ਼ਰੀਏ ਉਤਰੇ ਜਵਾਨ