Punjab MLA Fauja Singh Sarari resignation and Cabinet Reshuffle news: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਦਿੱਤਾ ਹੈ।  


COMMERCIAL BREAK
SCROLL TO CONTINUE READING

ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਹਮੇਸ਼ਾ ਰਹਿਣਗੇ। ਇਸ ਦੌਰਾਨ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਮੰਤਰੀ ਮੰਡਲ 'ਚ ਵੀ ਵੱਡਾ ਫੇਰਬਦਲ ਦੇਖਣ ਨੂੰ ਮਿਲ ਸਕਦਾ ਹੈ ਅਤੇ ਵਿਭਾਗਾਂ 'ਚ ਕਈ ਮੰਤਰੀ ਬਦਲੇ ਜਾ ਸਕਦੇ ਹਨ।  


ਇਸਦੇ ਨਾਲ ਹੀ ਨਵੇਂ ਚਿਹਰਿਆਂ ਨੂੰ ਮੌਕਾ ਮਿਲ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ, ਯਾਨੀ ਸ਼ਨੀਵਾਰ 7 ਜਨਵਰੀ ਨੂੰ, ਸ਼ਾਮ 5 ਵਜੇ ਤੋਂ ਪਹਿਲਾਂ ਰਾਜਪਾਲ ਦੀ ਰਿਹਾਇਸ਼ 'ਤੇ ਸਾਦੇ ਪ੍ਰੋਗਰਾਮ 'ਚ ਸਹੁੰ ਚੁਕਾਈ ਜਾ ਸਕਦੀ ਹੈ।


Punjab MLA Fauja Singh Sarari resignation and Cabinet Reshuffle news: 



ਦੱਸਣਯੋਗ ਹੈ ਕਿ ਫੌਜਾ ਸਿੰਘ ਸਰਾਰੀ 'ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ ਅਤੇ ਉਨ੍ਹਾਂ ਦੀ ਇੱਕ ਕਥਿਤ ਆਡੀਓ ਵੀ ਵਾਇਰਲ ਹੋਈ ਸੀ ਜਿਸ ਵਿੱਚ ਉਹ ਆਪਣੇ OSD ਨਾਲ ਗੱਲਬਾਤ ਕਰਦੇ ਹੋਏ ਸੁਣਾਈ ਦੇ ਰਹੇ ਸਨ। ਜਿਵੇਂ ਹੀ ਇਹ ਆਡੀਓ ਸਾਹਮਣੇ ਆਈ ਸੀ ਤਾਂ ਉਹ ਵਿਵਾਦਾਂ ਵਿੱਚ ਘਿਰ ਗਏ ਸਨ।


ਦੱਸ ਦਈਏ ਕਿ ਫੌਜਾ ਸਿੰਘ ਸਰਾਰੀ ਕੋਲ 4 ਵਿਭਾਗ ਸਨ ਅਤੇ ਹੁਣ ਦੇਖਣਾ ਇਹ ਹੋਵੇਗਾ ਕਿ ਕੀ ਪੰਜਾਬ ਸਰਕਾਰ ਹੁਣ ਇੱਕੋ ਹੀ ਮੰਤਰੀ ਨੂੰ ਚਾਰੇ ਵਿਭਾਗਾਂ ਦੀ ਸਾਂਭ ਸੰਭਾਲ ਦਾ ਜਿੰਮਾ ਦੇਵੇਗੀ ਜਾਂ ਵੱਖਰੇ ਵੱਖਰੇ ਮੰਤਰੀ ਬਣਾਵੇਗੀ।  


ਇਹ ਵੀ ਪੜ੍ਹੋ: Punjab news: ਪੰਜਾਬ 'ਚ ਵੀ ਹੁਣ 8 ਜਨਵਰੀ ਨੂੰ ਨਹੀਂ ਖੁੱਲਣਗੇ ਸਕੂਲ, ਸਰਦੀ ਦੀਆਂ ਛੁੱਟੀਆਂ 'ਚ ਹੋਇਆ ਵਾਧਾ


ਹਾਲਾਂਕਿ ਸਾਹਮਣੇ ਆ ਰਹੀਆਂ ਖ਼ਬਰਾਂ ਦੇ ਮੁਤਾਬਕ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ 'ਚ ਵੱਡਾ ਫੇਰਬਦਲ ਕਰਨ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।   


ਇਹ ਵੀ ਪੜ੍ਹੋ: Punjab Weather Update: ਪੰਜਾਬ ‘ਚ ਆਉਣ ਵਾਲੇ ਕੁਝ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ