MLA Gurpreet Gogi News: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 1 ਨਵੰਬਰ ਨੂੰ ਲੁਧਿਆਣਾ ਵਿਖੇ ਕਰਵਾਈ ਜਾਣ ਵਾਲੀ ਬਹਿਸ 'ਤੇ ਪ੍ਰਤੀਕਰਮ ਦਿੰਦਿਆਂ ਅੱਜ ਇਸ ਬਹਿਸ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਹੈ। ਜਾਖੜ ਦੇ ਇਸ ਬਿਆਨ ਤੋਂ ਨਾਰਾਜ਼ ਹੋ ਕੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਪੰਜਾਬ ਦੇ ਠੇਕੇਦਾਰ ਜੋ ਲੋਕ ਹਨ, ਉਨ੍ਹਾਂ ਨੂੰ ਸੱਚਾਈ ਤੋਂ ਭੱਜਣਾ ਨਹੀਂ ਚਾਹੀਦਾ। ਬਹਿਸ ਵਿਚ ਉਸ ਦਾ ਪੂਰਾ ਧਿਆਨ ਰੱਖਿਆ ਜਾਵੇਗਾ।


COMMERCIAL BREAK
SCROLL TO CONTINUE READING

ਗੋਗੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਬਹਿਸ ਵਿੱਚ ਪੰਜਾਬ ਦੇ ਆਮ ਲੋਕਾਂ ਨੂੰ ਵੀ ਸੱਦਾ ਦਿੱਤਾ ਹੈ ਤਾਂ ਜੋ ਪੰਜਾਬ ਦੇ ਮਸਲੇ ਹੱਲ ਕੀਤੇ ਜਾ ਸਕਣ। ਸੁਨੀਲ ਜਾਖੜ ਨੂੰ ਖੁੱਲ੍ਹ ਕੇ ਬਹਿਸ ਵਿੱਚ ਬੈਠਣਾ ਚਾਹੀਦਾ ਹੈ। ਅੱਜ ਪੁਰਾਣੀਆਂ ਸਰਕਾਰਾਂ ਦੀਆਂ ਮੁਸ਼ਕਲਾਂ ਕਾਰਨ ਐਸ.ਵਾਈ.ਐਲ ਵਰਗੇ ਮੁੱਦੇ ਸਰਕਾਰ ਦੇ ਸਾਹਮਣੇ ਆ ਰਹੇ ਹਨ।


ਜਾਖੜ ਨੂੰ ਲੋਕਾਂ ਦੇ ਸਾਹਮਣੇ ਦੱਸਣਾ ਹੋਵੇਗਾ ਕਿ ਉਨ੍ਹਾਂ ਦੇ ਪੁਰਖਿਆਂ ਨੇ ਸੋਨੇ ਦੇ ਸਿੱਕੇ ਨਾਲ ਐਸ.ਵਾਈ.ਐਲ. ਦਾ ਟੱਕ ਲਗਾਇਆ ਸੀ। ਇਸ ਦੌਰਾਨ ਕਈ ਮਜ਼ਦੂਰਾਂ ਦੀ ਮੌਤ ਵੀ ਹੋ ਗਈ। ਗੋਗੀ ਨੇ ਕਿਹਾ ਕਿ ਇਸ ਬਹਿਸ ਵਿੱਚ ਐਂਕਰ ਕੋਈ ਵੀ ਹੋਵੇ, ਜੇਕਰ ਆਗੂ ਸੱਚਾ ਹੈ ਤਾਂ ਉਹ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਜ਼ਰੂਰ ਦੇਵੇਗਾ।


ਇਹ ਵੀ ਪੜ੍ਹੋ: Sunil Jakhar News: ਲੁਧਿਆਣਾ ਪਹੁੰਚੇ ਸੁਨੀਲ ਜਾਖੜ ਦਾ ਵੱਡਾ ਬਿਆਨ, SYL ਮੁੱਦੇ ਨੂੰ ਲੈ ਕੇ ਕਹੀ ਵੱਡੀ ਗੱਲ

ਪੰਜਾਬ ਦੇ ਮਸਲਿਆਂ ਨੂੰ ਬਹਿਸ ਵਿੱਚ ਵਿਚਾਰਿਆ ਜਾਣਾ ਹੈ ਨਾ ਕਿ ਕਿਸੇ ਐਂਕਰ ਬਾਰੇ। ਵਿਰੋਧੀ ਪਹਿਲਾਂ ਹੀ ਇਸ ਬਹਿਸ ਤੋਂ ਘਬਰਾਏ ਹੋਏ ਹਨ। ਬਹਿਸ ਵਿੱਚ ਹਿੱਸਾ ਲੈਣ ਵਾਲੇ ਇਹ ਵੀ ਦੱਸਣ ਕਿ ਉਹ ਖਾਣੇ ਵਿੱਚ ਕੀ ਪਸੰਦ ਕਰਦੇ ਹਨ, ਉਨ੍ਹਾਂ ਨੂੰ ਪ੍ਰੋਟੋਕੋਲ ਅਨੁਸਾਰ ਪੂਰਾ ਸਨਮਾਨ ਦਿੱਤਾ ਜਾਵੇਗਾ। ਇਸ ਬਹਿਸ ਵਿੱਚ ਅਸੀਂ ਇੱਕ ਪਰਿਵਾਰ ਵਾਂਗ ਮਿਲਾਂਗੇ ਅਤੇ ਗੱਲ ਕਰਾਂਗੇ।


ਗੋਗੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਪੂਰੀ ਤਰ੍ਹਾਂ ਕਾਨੂੰਨ ਦੇ ਅੰਦਰ ਰਹਿ ਕੇ ਕਰਵਾਇਆ ਜਾਂਦਾ ਹੈ। ਵਿਰੋਧੀ ਧਿਰ ਵੀ ਇਜਲਾਸ ਵਿੱਚ ਮੁਕੰਮਲ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਨਾਰਾਜ਼ ਹੈ। ਮੰਤਰੀ ਮੰਡਲ ਵਿੱਚ ਜੋ ਵੀ ਫੈਸਲੇ ਪਾਸ ਹੁੰਦੇ ਹਨ, ਰਾਜਪਾਲ ਨੇ ਉਨ੍ਹਾਂ ਨੂੰ ਪਾਸ ਕਰਨਾ ਹੁੰਦਾ ਹੈ। ਰਾਜਪਾਲ ਨੂੰ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਬਿੱਲ ਪਾਸ ਕਰਨੇ ਚਾਹੀਦੇ ਹਨ ਨਾ ਕਿ ਭਾਜਪਾ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ।