Moga Firing News: ਮੋਗਾ ਦੇ ਪਿੰਡ ਖੋਸਾ ਕੋਟਲਾ 'ਚ ਸ਼ੁੱਕਰਵਾਰ ਸਵੇਰੇ ਹੋਏ ਦੋਹਰੇ ਕਤਲ ਕਾਰਨ ਸਨਸਨੀ ਫੈਲ ਗਈ। ਘਟਨਾ ਸਵੇਰੇ 6 ਵਜੇ ਦੀ ਹੈ। ਪਿੰਡ ਵਿੱਚ ਆਪਸੀ ਰੰਜਿਸ਼ ਕਾਰਨ ਦੋਵਾਂ ਧਿਰਾਂ ਵਿੱਚ ਗੋਲੀਬਾਰੀ ਹੋ ਗਈ। ਇਸ ਵਿੱਚ ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੂਜੇ ਪਾਸੇ ਦੇ ਦੋ ਲੋਕ ਜ਼ਖਮੀ ਹੋ ਗਏ। 


COMMERCIAL BREAK
SCROLL TO CONTINUE READING

ਜ਼ਖ਼ਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਬੀਰ ਸਿੰਘ ਕਾਂਗਰਸ ਪਾਰਟੀ ਦਾ ਮੌਜੂਦਾ ਸਰਪੰਚ ਸੀ। ਗੋਲੀ ਚਲਾਉਣ ਵਾਲੇ ਇੱਕੋ ਪਿੰਡ ਦੇ ਹਨ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।


ਇਹ ਵੀ ਪੜ੍ਹੋ: jalandhar Triple Murder: ਜਲੰਧਰ 'ਚ ਟ੍ਰਿਪਲ ਮਡਰ, ਮਾਤਾ-ਪਿਤਾ ਤੇ ਭਰਾ 'ਤੇ ਦਾ ਗੋਲੀਆਂ ਮਾਰ ਕੇ ਕੀਤਾ ਕਤਲ


(ਨਵਦੀਪ ਸਿੰਘ ਦੀ ਰਿਪੋਰਟ)