Mohali Accident News: ਸ਼ਰਾਬ ਦੇ ਨਸ਼ੇ `ਚ ਪੁਲਿਸ ਮੁਲਾਜ਼ਮ ਨੇ ਨੌਜਵਾਨ ਨੂੰ ਮਾਰੀ ਟੱਕਰ; ਹੱਥ-ਲੱਤ ਤੇ ਮੋਢੇ `ਤੇ ਫਰੈਕਚਰ
Mohali Accident News: ਕੁਝ ਹੀ ਦੂਰੀ ਉੱਤੇ ਮੁਹਾਲੀ ਪੁਲਿਸ ਵੱਲੋਂ ਕਾਰ ਚਾਲਕ ਨੂੰ ਘੇਰ ਕੇ ਕਾਬੂ ਕਰ ਲਿਆ ਗਿਆ ਤੇ ਕਾਬੂ ਕਰਨ ਉਪਰੰਤ ਪਤਾ ਚੱਲਿਆ ਕਿ ਕਾਰ ਚਾਲਕ ਸ਼ਰਾਬ ਦੇ ਨਸ਼ੇ ਵਿੱਚ ਸੀ।
Mohali Accident News: ਮੁਹਾਲੀ 'ਚ ਪੁਲਿਸ ਮੁਲਾਜ਼ਮ ਦੀ ਕਾਰ ਨਾਲ ਨੌਜਵਾਨ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ ਗਈ। ਇਸ ਵਿੱਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਉਸ ਦਾ ਇੱਕ ਹੱਥ, ਦੋਵੇਂ ਲੱਤਾਂ ਅਤੇ ਮੋਢੇ ਦੀ ਹੱਡੀ ਟੁੱਟ ਗਈ ਹੈ। ਘਟਨਾ ਤੋਂ ਬਾਅਦ ਲੋਕਾਂ ਨੇ ਉਸ ਨੂੰ ਫੇਜ਼ 6 ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਉਥੇ ਉਸਦਾ ਇਲਾਜ ਚੱਲ ਰਿਹਾ ਹੈ।
ਮ੍ਰਿਤਕ ਦੀ ਪਛਾਣ ਗੁਰਇਕਬਾਲ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਉਕਤ ਮੁਲਜ਼ਮ ਪੰਜਾਬ ਪੁਲਿਸ ਦਾ ਕਾਂਸਟੇਬਲ ਦੱਸਿਆ ਜਾਂਦਾ ਹੈ। ਮੁਲਜ਼ਮ ਦਾ ਨਾਂ ਸੰਦੀਪ ਹੈ। ਪੀੜਤ ਨੇ ਦੋਸ਼ ਲਾਇਆ ਹੈ ਕਿ ਪੁਲਿਸ ਮੁਲਾਜ਼ਮ ਨਸ਼ੇ ਦੀ ਹਾਲਤ ਵਿੱਚ ਸਨ।
ਇਹ ਹਾਦਸਾ ਮੁਹਾਲੀ ਦੇ TDI ਸਿਟੀ ਏਅਰਪੋਰਟ ਰੋਡ ਨਜ਼ਦੀਕ ਵਾਪਿਰਆ ਹੈ। ਤੇਜ਼ ਰਫ਼ਤਾਰ ਕਾਰ ਵੱਲੋਂ ਮੋਟਰ ਸਾਇਕਲ ਸਵਾਰ ਨੂੰ ਰੋਂਦਦੇ ਹੋਏ ਕਾਰ ਚਾਲਕ ਵੱਲੋਂ ਮੌਕੇ 'ਤੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਗਈ। ਕੁਝ ਹੀ ਦੂਰੀ ਉੱਤੇ ਮੁਹਾਲੀ ਪੁਲਿਸ ਵੱਲੋਂ ਕਾਰ ਚਾਲਕ ਨੂੰ ਘੇਰ ਕੇ ਕਾਬੂ ਕਰ ਲਿਆ ਗਿਆ ਤੇ ਕਾਬੂ ਕਰਨ ਉਪਰੰਤ ਪਤਾ ਚੱਲਿਆ ਕਿ ਕਾਰ ਚਾਲਕ ਸ਼ਰਾਬ ਦੇ ਨਸ਼ੇ ਵਿੱਚ ਸੀ।
ਪੰਜਾਬ ਪੁਲਿਸ ਦਾ ਥਾਣੇਦਾਰ ਦੱਸਿਆ ਜਾ ਰਿਹਾ ਹੈ। ਮੌਕੇ ਤੇ ਮੌਜੂਦ ਰਾਹਗੀਰਾਂ ਨੇ ਜ਼ਖ਼ਮੀ ਨੂੰ ਮੁਹਾਲੀ ਦੇ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਜ਼ਖ਼ਮੀ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ। ਇਕਬਾਲ ਸਿੰਘ ਵਾਸੀ ਮੁਹਾਲੀ ਵਜੋਂ ਹੋਈ ਹੈ ਜਿਸ ਦੀ ਦੁਰਘਟਨਾ ਦੌਰਾਨ ਲੱਤਾਂ ਬਾਹਾਂ ਅਤੇ ਪਸਰੀਆਂ ਟੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਦੇ GMCH-32 ਹਸਪਤਾਲ ਦੇ ਬਾਹਰ ਵੱਡਾ ਹਾਦਸਾ ਟਲਿਆ, ਦਰੱਖਤ ਤੇ ਟਾਹਿਣੀਆਂ ਸੜ ਕੇ ਸੁਆਹ
ਪੀੜਤ ਗੁਰਇਕਬਾਲ ਨੇ ਦੱਸਿਆ ਕਿ ਉਹ ਇੱਥੇ ਖਰੜ ਦੇ ਇੱਕ ਰੈਸਟੋਰੈਂਟ ਵਿੱਚ ਕੰਮ ਕਰਦਾ ਹੈ। ਏਅਰਪੋਰਟ ਰੋਡ 'ਤੇ ਆਪਣਾ ਖਾਣਾ ਪੈਕ ਕਰਵਾਉਣ ਆਇਆ ਸੀ। ਜਦੋਂ ਮੈਂ ਦੁਪਹਿਰ 1 ਵਜੇ ਦੇ ਕਰੀਬ ਗਿਲਕੋ ਪਾਰਕ ਨੇੜੇ ਪਹੁੰਚਿਆ ਤਾਂ ਇੱਕ ਕਾਰ ਗਲਤ ਸਾਈਡ ਤੋਂ ਆ ਰਹੀ ਸੀ। ਇਹ ਕਾਰ ਹਰਿਆਣਾ ਨੰਬਰ ਦੀ ਸੀ। ਉਸ ਨੇ ਬਚਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਕਾਰ ਚਾਲਕ ਦੇ ਸ਼ਰਾਬੀ ਹੋਣ ਕਾਰਨ ਉਸ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: Punjab News: ਅੰਮ੍ਰਿਤਸਰ 'ਚ BSF ਜਵਾਨਾਂ ਨੂੰ ਮਿਲੀ ਵੱਡੀ ਕਾਮਯਾਬੀ; 5 ਕਰੋੜ ਹੈਰੋਇਨ ਬਰਾਮਦ
ਦੂਜੇ ਪਾਸੇ ਥਾਣਾ ਬਲੌਂਗੀ ਦੇ ਥਾਣਾ ਇੰਚਾਰਜ ਪਰੀਵਿੰਕਲ ਗਰੇਵਾਲ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ, ਜੋ ਵੀ ਦੋਸ਼ੀ ਹੋਵੇਗਾ, ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।