Punjab News: ਜੱਗੂ-ਅੰਮ੍ਰਿਤ ਗੈਂਗ ਦਾ ਗੁਰਗਾ ਅਜੈ ਹਥਿਆਰਾਂ ਸਮੇਤ ਕਾਬੂ
Punjab News: ਗੈਂਗਸਟਰ ਜੱਗੂ ਵੀ ਪੰਜਾਬ ਦੇ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਮੁਲਜ਼ਮ ਅਜੈ ਇੱਥੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਆਇਆ ਸੀ।
Punjab News: ਪੰਜਾਬ ਦੇ ਮੋਹਾਲੀ ਤੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤ ਬਲ ਦੇ ਗੁਰਗੇ ਅਜੈ ਨੂੰ ਪੁਲਿਸ ਨੇ ਪੰਜਾਬ ਦੇ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਪੰਜਾਬ ਦੇ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ 'ਚੋਂ ਦੋ ਪਿਸਤੌਲ ਅਤੇ 6 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਗੈਂਗਸਟਰ ਜੱਗੂ ਵੀ ਪੰਜਾਬ ਦੇ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਮੁਲਜ਼ਮ ਅਜੈ ਇੱਥੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਆਇਆ ਸੀ। ਉਹ ਪਿੰਡ ਬਲੌਂਗੀ ਵਿੱਚ ਖੜ੍ਹਾ ਕਿਸੇ ਦੀ ਉਡੀਕ ਕਰ ਰਿਹਾ ਸੀ। ਫਿਰ ਪੁਲਿਸ ਨੂੰ ਸੂਤਰਾਂ ਤੋਂ ਉਸ ਦੀ ਇੱਥੇ ਮੌਜੂਦਗੀ ਦੀ ਖ਼ਬਰ ਮਿਲੀ। ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਦੋਸ਼ੀ ਨੂੰ ਕਾਬੂ ਕਰ ਲਿਆ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਹਿਲਾਂ ਵੀ ਕਈ ਕੇਸਾਂ ਵਿੱਚ ਭਗੌੜਾ ਰਹਿ ਚੁੱਕਾ ਹੈ। ਉਸ 'ਤੇ ਕਤਲ ਤੇ ਲੁੱਟ-ਖੋਹ ਦੇ ਕਈ ਮਾਮਲੇ ਦਰਜ ਹਨ। ਇੰਨ੍ਹਾਂ ਵਿੱਚੋਂ ਜ਼ਿਆਦਾਤਰ ਮਾਮਲੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਹਨ। ਮੁਲਜ਼ਮ ਲੋਕਾਂ ਤੋਂ ਫਿਰੌਤੀ ਲਈ ਧਮਕੀਆਂ ਦਿੰਦੇ ਸਨ।
ਇਹ ਵੀ ਪੜ੍ਹੋ: Nangal Illegal Mining in Punjab: ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡਾ ਐਕਸ਼ਨ, ਜੇਸੀਬੀ ਤੇ ਟਰੈਕਟਰ ਜ਼ਬਤ
ਦੋਸ਼ੀ ਅਜੈ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤ ਬੱਲ ਦੇ ਇਸ਼ਾਰੇ 'ਤੇ ਲੋਕਾਂ ਤੋਂ ਫਿਰੌਤੀ ਵਸੂਲਦਾ ਸੀ। ਉਹ ਫਿਰੌਤੀ ਨਾ ਦੇਣ ਵਾਲਿਆਂ ਨੂੰ ਗੋਲੀਆਂ ਚਲਾ ਕੇ ਧਮਕੀਆਂ ਦਿੰਦਾ ਸੀ। ਪੁਲਿਸ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਉਸ ਤੋਂ ਬਾਅਦ ਪੁਲਿਸ ਟਰਾਈਸਿਟੀ ਦੇ ਅੰਦਰ ਵਾਪਰੀਆਂ ਘਟਨਾਵਾਂ ਬਾਰੇ ਜਾਣਕਾਰੀ ਇਕੱਠੀ ਕਰੇਗੀ।
ਗੈਂਗਸਟਰ ਜੱਗੂ ਭਗਵਾਨਪੁਰੀਆ ਦੇਸ਼ ਦੇ ਸਭ ਤੋਂ ਅਮੀਰ ਗੈਂਗਸਟਰਾਂ ਵਿੱਚੋਂ ਇੱਕ ਹੈ। ਉਹ ਗੁਰਦਾਸਪੁਰ ਦੇ ਪਿੰਡ ਭਗਵਾਨਪੁਰ ਦਾ ਰਹਿਣ ਵਾਲਾ ਹੈ। ਜੱਗੂ ਪਿੰਡ ਧਿਆਨਪੁਰ ਵਿੱਚ ਹੋਏ ਕਤਲ ਤੋਂ ਬਾਅਦ ਸੁਰਖੀਆਂ ਵਿੱਚ ਆਇਆ ਸੀ। ਉਸ ਵਿਰੁੱਧ ਪੰਜਾਬ ਅਤੇ ਹੋਰ ਸੂਬਿਆਂ ਵਿੱਚ 70 ਤੋਂ ਵੱਧ ਕੇਸ ਦਰਜ ਹਨ। ਉਸ ਦਾ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਕਾਰੋਬਾਰ ਹੈ। ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਗੈਂਗਸਟਰ ਲਾਰੈਂਸ ਨੂੰ ਹਥਿਆਰ, ਗੱਡੀਆਂ ਅਤੇ ਸ਼ੂਟਰ ਮੁਹੱਈਆ ਕਰਵਾਏ ਸਨ।
ਇਹ ਵੀ ਪੜ੍ਹੋ: Moga News: ਮੋਗਾ 'ਚ ਆਪਸੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਵਿੱਚ ਹੋਈ ਜੰਮ ਕੇ ਲੜਾਈ
(ਮੋਹਾਲੀ ਤੋਂ ਮਨੀਸ਼ ਸ਼ੰਕਰ ਦੀ ਰਿਪੋਰਟ)