Punjab News: ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਵਿੱਚ ਗੋਲੀ ਚਲਾਉਣ ਵਾਲੇ 3 ਗੈਂਗਸਟਰ ਨੇਪਾਲ ਤੋਂ ਗ੍ਰਿਫ਼ਤਾਰ
Zirakpur Metro Plaza Shooting Case: ਦੱਸਿਆ ਜਾ ਰਿਹਾ ਹੈ ਕਿ ਤਿੰਨੇ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।
Punjab's Zirakpur Metro Plaza Shooting Case News: ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿਖੇ ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਵਿੱਚ ਗੋਲੀ ਚਲਾਉਣ ਵਾਲੇ ਹਰਵਿੰਦਰ ਸਿੰਘ ਰਿੰਦਾ ਦੇ ਕਰੀਬੀ ਤਿੰਨ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਵੱਲੋਂ ਨੇਪਾਲ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਹ ਹੁਣ ਜਹਾਜ਼ ਰਾਹੀਂ ਪੰਜਾਬ ਆ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਤਿੰਨੇ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਓਫ ਪੁਲਿਸ ਗੌਰਵ ਯਾਦਵ ਨੇ ਆਪਣੇ ਅਧਿਕਾਰਿਤ ਟਵਿੱਟਰ (ਜੋ ਹੁਣ X ਦੇ ਨਾਮ ਤੋਂ ਜਾਣਿਆ ਜਾਂਦਾ ਹੈ) 'ਤੇ ਇੱਕ ਪੋਸਟ ਕੀਤੀ।
ਉਨ੍ਹਾਂ ਦੱਸਿਆ ਕਿ "ਇੱਕ ਪੈਨ-ਇੰਡੀਆ ਆਪ੍ਰੇਸ਼ਨ ਵਿੱਚ, AGTF-ਪੰਜਾਬ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਅੱਤਵਾਦੀ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਾਥੀ ਗੈਂਗਸਟਰ ਸੋਨੂੰ ਖੱਤਰੀ ਦੇ 3 ਭਗੌੜੇ ਸ਼ੂਟਰਾਂ ਨੂੰ ਸਫਲਤਾਪੂਰਵਕ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਵਿਅਕਤੀ ਨੂੰ ਭਾਰਤ-ਨੇਪਾਲ ਸਰਹੱਦ ਤੋਂ ਅਤੇ 2 ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਡਿਜੀਪੀ ਨੇ ਦੱਸਿਆ ਕਿ ਉਹ ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਵਿਖੇ ਦਿਨ-ਦਿਹਾੜੇ ਗੋਲੀਬਾਰੀ ਵਿੱਚ ਸ਼ਾਮਲ ਸਨ ਅਤੇ ਗ੍ਰਿਫਤਾਰ ਕੀਤੇ ਗਏ 3 ਵਿਅਕਤੀਆਂ ਦੇ ਖਿਲਾਫ 5 ਕਤਲ, 7 ਕਤਲ ਦੀ ਕੋਸ਼ਿਸ਼ ਅਤੇ ਕਈ ਹੋਰ ਘਿਨਾਉਣੇ ਅਪਰਾਧਾਂ ਦੇ ਤਹਿਤ ਮਾਮਲੇ ਦਰਜ ਹਨ।
ਇਸ ਦੌਰਾਨ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਨੂੰ ਖੱਤਰੀ ਦੇ ਨਿਰਦੇਸ਼ਾਂ 'ਤੇ ਪੰਜਾਬ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾਲ ਨੇਪਾਲ ਵਿੱਚ ਪਨਾਹ ਲੈਂਦੇ ਸਨ।
ਦੱਸ ਦਈਏ ਕਿ ਹਾਲ ਹੀ ਵਿੱਚ ਤਰਨਤਾਰਨ ਪੁਲਿਸ ਵੱਲੋਂ ਵਿਦੇਸ਼ 'ਚ ਬੈਠੇ ਅੱਤਵਾਦੀ ਹਰਿੰਦਰ ਰਿੰਦਾ ਅਤੇ ਲਖਬੀਰ ਲੰਡਾ ਦੇ ਸਾਥੀਆਂ ਅਤੇ ਸਾਥੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ।
ਤਰਨਤਾਰਨ ਪੁਲਿਸ ਵੱਲੋਂ ਹਰਿੰਦਰ ਰਿੰਦਾ ਅਤੇ ਲਖਬੀਰ ਦੇ ਸੰਪਰਕ 'ਚ ਆਉਣ ਦੇ ਸ਼ੱਕ ਦੇ ਆਧਾਰ 'ਤੇ ਕੁਝ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਅਤੇ ਵੱਖ-ਵੱਖ ਥਾਵਾਨ 'ਤੇ ਉਨ੍ਹਾਂ ਦੇ ਘਰਾਂ 'ਤੇ ਛਾਪੇਮਾਰੀ ਵੀ ਕੀਤੀ।
ਇਹ ਸੀ ਪੂਰਾ ਮਾਮਲਾ: Zirakpur Firing Update: ਜ਼ੀਰਕਪੁਰ ਗੋਲੀਕਾਂਡ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ; ਦੋ ਨੌਜਵਾਨ ਜ਼ਖ਼ਮੀ