Morinda Sacrilege Case: ਦੱਸ ਦਈਏ ਕਿ ਜਸਵੀਰ ਸਿੰਘ ਨੇ ਰੂਪਨਗਰ ਦੇ ਪਿਛਲੇ ਮਹੀਨੇ ਮੋਰਿੰਡਾ ਕਸਬੇ ਵਿੱਚ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਕੇ ਪਾਠੀ ਸਿੰਘ ਨਾਲ ਕੁੱਟਮਾਰ ਕੀਤੀ ਸੀ।
Trending Photos
Punjab's Morinda Sacrilege Case Accused Death news today: ਪੰਜਾਬ ਤੋਂ ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਰਿੰਡਾ ਬੇਅਦਬੀ ਦੇ ਦੋਸ਼ੀ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ, ਬੇਅਦਬੀ ਦਾ ਦੋਸ਼ੀ ਮਾਨਸਾ ਜੇਲ੍ਹ ਵਿੱਚ ਬੰਦ ਸੀ, ਜਿੱਥੇ ਉਸਦੀ ਸਿਹਤ ਠੀਕ ਨਾ ਹੋਣ ਕਰਕੇ ਉਸਨੂੰ ਹਸਪਤਾਲ ਲਿਆਂਦਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮੋਰਿੰਡਾ ਬੇਅਦਬੀ ਕਾਂਡ ਦੇ ਮੁਲਜ਼ਮ ਜਸਵੀਰ ਸਿੰਘ ਉਰਫ਼ ਜੱਸੀ ਨੂੰ 29 ਅਪਰੈਲ ਨੂੰ ਰੂਪਨਗਰ ਤੋਂ ਮਾਨਸਾ ਲਿਆਂਦਾ ਗਿਆ ਸੀ ਪਰ ਅੱਜ ਉਸ ਦੀ ਮੌਤ ਹੋ ਗਈ।
ਉਸ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਇਕ ਖੁਲਾਸਾ ਪੁਲਿਸ ਵੱਲੋਂ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਜੇਲ੍ਹ ਵਿਭਾਗ ਵੱਲੋਂ ਉਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ। ਹਸਪਤਾਲ ਦੇ ਅਨੁਸਾਰ ਉਸ ਨੂੰ ਛਾਤੀ ਵਿੱਚ ਦਰਦ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਦੱਸ ਦਈਏ ਕਿ ਜਸਵੀਰ ਸਿੰਘ ਨੇ ਰੂਪਨਗਰ ਦੇ ਪਿਛਲੇ ਮਹੀਨੇ ਮੋਰਿੰਡਾ ਕਸਬੇ ਵਿੱਚ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਕੇ ਪਾਠੀ ਸਿੰਘ ਨਾਲ ਕੁੱਟਮਾਰ ਕੀਤੀ ਸੀ। ਬੇਅਦਬੀ ਦੀ ਘਟਨਾ ਤੋਂ ਬਾਅਦ ਮੋਰਿੰਡਾ 'ਚ ਸਥਿਤੀ ਤਣਾਅਪੂਰਨ ਹੋ ਗਈ ਸੀ ਅਤੇ ਗੁਰਦੁਆਰੇ 'ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਵੱਲੋਂ ਜਸਵੀਰ ਸਿੰਘ ਦੇ ਘਰ 'ਤੇ ਹਮਲਾ ਵੀ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: Ludhiana Gas Leak News: ਪੀਐਮ ਮੋਦੀ ਵੱਲੋਂ ਲੁਧਿਆਣਾ ਗੈਸ ਲੀਕ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
ਜ਼ਿਕਰਯੋਗ ਹੈ ਕਿ ਦੋਸ਼ੀ ਜਸਵੀਰ ਸਿੰਘ ਮੋਰਿੰਡਾ ਵਿੱਚ ਹੀ ਬਿਜਲੀ ਦਾ ਕੰਮ ਕਰਦਾ ਸੀ ਅਤੇ ਲੋਕਾਂ ਦੇ ਮੁਤਾਬਕ ਉਹ ਝਗੜਾਲੂ ਕਿਸਮ ਦਾ ਵਿਅਕਤੀ ਸੀ। ਪੁਲਿਸ ਨੇ ਜਸਵੀਰ ਸਿੰਘ ਦੇ ਖ਼ਿਲਾਫ਼ ਧਾਰਾ 307 (ਕਤਲ ਦੀ ਕੋਸ਼ਿਸ਼), 323 (ਜ਼ਖਮੀ ਕਰਨਾ), 506 (ਅਪਰਾਧਿਕ ਧਮਕੀ) ਤਹਿਤ ਮਾਮਲਾ ਦਰਜ ਕੀਤਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਮੋਰਿੰਡਾ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਗਈ ਸੀ। ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ ਵਿੱਚ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਨਾ ਕਰੇ।
ਇਹ ਵੀ ਪੜ੍ਹੋ: PM Modi Security Breach: PM ਮੋਦੀ ਦੀ ਸੁਰੱਖਿਆ 'ਚ ਕੁਤਾਹੀ! ਰੋਡ ਸ਼ੋਅ ਦੌਰਾਨ ਵਿਅਕਤੀ ਨੇ ਫੁੱਲ ਨਾਲ ਸੁੱਟਿਆ ਮੋਬਾਈਲ
(For more news apart from Punjab's Morinda Sacrilege Case Accused Death news today, stay tuned to Zee PHH)