Punjab News: ਮੁਕਤਸਰ 'ਚ ਐੱਸਪੀ ਅਤੇ ਹੋਰ ਕਈ ਪੁਲਿਸ ਅਧਿਕਾਰੀਆਂ 'ਤੇ ਲੱਗੇ ਗੰਭੀਰ ਇਲਜ਼ਾਮ, ਮਾਮਲਾ ਦਰਜ
Advertisement
Article Detail0/zeephh/zeephh1887899

Punjab News: ਮੁਕਤਸਰ 'ਚ ਐੱਸਪੀ ਅਤੇ ਹੋਰ ਕਈ ਪੁਲਿਸ ਅਧਿਕਾਰੀਆਂ 'ਤੇ ਲੱਗੇ ਗੰਭੀਰ ਇਲਜ਼ਾਮ, ਮਾਮਲਾ ਦਰਜ

Muktsar News: ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਮਾਮਲੇ ਦੀ ਸ਼ਿਕਾਇਤ ਤੋਂ ਬਾਅਦ ਸਾਰੇ ਦੋਸ਼ੀ ਪੁਲਸ ਅਧਿਕਾਰੀਆਂ ਦੇ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ। 

Punjab News: ਮੁਕਤਸਰ 'ਚ ਐੱਸਪੀ ਅਤੇ ਹੋਰ ਕਈ ਪੁਲਿਸ ਅਧਿਕਾਰੀਆਂ 'ਤੇ ਲੱਗੇ ਗੰਭੀਰ ਇਲਜ਼ਾਮ, ਮਾਮਲਾ ਦਰਜ

Punjab's Muktsar News: ਪੰਜਾਬ ਦੇ ਮੁਕਤਸਰ ਜ਼ਿਲ੍ਹੇ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਵਕੀਲ ਵਰਿੰਦਰ ਸਿੰਘ ਸੰਧੂ ਅਤੇ ਉਸ ਦੇ ਸਾਥੀ ਸ਼ਲਿੰਦਰ ਸਿੰਘ ਨੀਟਾ 'ਤੇ ਥਰਡ ਡਿਗਰੀ ਤਸ਼ੱਦਦ ਦੇ ਮਾਮਲੇ ਵਿੱਚ ਮੁਕਤਸਰ ਦੇ ਐਸਪੀ (ਡੀ) ਰਮਨਦੀਪ ਸਿੰਘ ਭੁੱਲਰ, ਸਦਰ ਥਾਣਾ ਦੇ ਸੀਆਈਏ ਸਟਾਫ਼ ਮੁਕਤਸਰ ਦੇ ਇੰਚਾਰਜ ਰਮਨ ਕੁਮਾਰ ਕੰਬੋਜ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 

ਮਿਲੀ ਜਾਣਕਾਰੀ ਦੇ ਮੁਤਾਬਕ ਕੰਬੋਜ ਸਣੇ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਦੇਰ ਰਾਤ ਇਹ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਹ ਮਾਮਲਾ ਆਈਪੀਸੀ ਦੀ ਧਾਰਾ 377, 342, 323, 149 ਅਤੇ 506 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਬਾਰ ਕੌਂਸਲ ਆਫ ਪੰਜਾਬ ਅਤੇ ਹਰਿਆਣਾ ਵੱਲੋਂ 26 ਸਤੰਬਰ 2023 ਨੂੰ ਪੂਰੇ ਪੰਜਾਬ ਵਿੱਚ ਹੜਤਾਲ ਦੇ ਐਲਾਨ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਮਿਲੀ ਜਾਣਕਾਰੀ ਦੇ ਮੁਤਾਬਕ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਸੀ.ਆਈ.ਏ ਸਟਾਫ਼ ਦੇ ਇੰਚਾਰਜ ਰਮਨ ਕੁਮਾਰ ਕੰਬੋਜ ਨੇ ਵਕੀਲ ਵਰਿੰਦਰ ਸਿੰਘ ਸੰਧੂ ਅਤੇ ਉਸਦੇ ਸਾਥੀ ਸ਼ਲਿੰਦਰ ਸਿੰਘ ਨੂੰ ਥਾਣਾ ਸਦਰ ਮੁਕਤਸਰ ਵਿਖੇ ਲਿਆਂਦਾ ਗਿਆ ਅਤੇ ਉਨ੍ਹਾਂ 'ਤੇ ਥਰਡ ਡਿਗਰੀ ਤਸ਼ੱਦਦ ਕੀਤੀ ਗਈ। 

ਇਸ ਤੋਂ ਬਾਅਦ ਦੇਰ ਰਾਤ ਜਦੋਂ ਐਸ.ਪੀ (ਡੀ) ਰਮਨਦੀਪ ਸਿੰਘ ਭੁੱਲਰ ਉਥੇ ਪਹੁੰਚੇ ਤਾਂ ਉਨ੍ਹਾਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਫਿਰ ਤਸ਼ੱਦਦ ਕੀਤਾ ਗਿਆ ਅਤੇ ਦੋਵਾਂ ਸ਼ਿਕਾਇਤਕਰਤਾਵਾਂ ਨਾਲ ਮਨੁੱਖਤਾ ਦਾ ਸਭ ਤੋਂ ਘਿਨਾਉਣੀ ਅਤੇ ਅਸ਼ਲੀਲ ਹਰਕਤ ਕੀਤੀ ਗਈ। 

ਇੰਨਾ ਹੀ ਨਹੀਂ ਇਸ ਸਭ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ ਅਤੇ ਉਸ ਨੂੰ ਧਮਕੀ ਵੀ ਦਿੱਤੀ ਗਈ ਕਿ ਜੇਕਰ ਉਸ ਨੇ ਬਾਹਰ ਜਾ ਕੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਸ ਦੀ ਵੀਡੀਓ ਲੀਕ ਕਰਕੇ ਵਾਇਰਲ ਕਰ ਦਿੱਤੀ ਜਾਵੇਗੀ।

ਇਸ ਦੌਰਾਨ ਇਹ ਵੀ ਦੱਸਿਆ ਗਿਆ ਹੈ ਕਿ ਇੱਕ ਸ਼ਿਕਾਇਤ ਇਹ ਵੀ ਦਿੱਤੀ ਗਈ ਹੈ ਕਿ ਉਸ ਨੂੰ ਉੱਥੇ ਨਸ਼ਾ ਦਿੱਤਾ ਗਿਆ ਸੀ ਅਤੇ ਬਾਅਦ ਵਿੱਚ ਉਸ ਦੇ ਖਿਲਾਫ ਆਈਪੀਸੀ ਦੀ ਧਾਰਾ 186, 353 ਅਤੇ ਐਨਡੀਪੀਸੀ ਦੀ ਧਾਰਾ 27 ਤਹਿਤ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਮਾਮਲੇ ਦੀ ਸ਼ਿਕਾਇਤ ਤੋਂ ਬਾਅਦ ਸਾਰੇ ਦੋਸ਼ੀ ਪੁਲਸ ਅਧਿਕਾਰੀਆਂ ਦੇ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ। 

ਇਹ ਵੀ ਪੜ੍ਹੋ: Ferozepur News: ਫ਼ਿਰੋਜ਼ਪੁਰ 'ਚ ਦੋ ਨਸ਼ਾ ਤਸਕਰ 2 ਕਿਲੋ ਹੈਰੋਇਨ ਸਮੇਤ ਕਾਬੂ 

Trending news