Muktsar Sahib Fire News: ਸ੍ਰੀ ਮੁਕਤਸਰ ਸਾਹਿਬ ਦੇ ਇੱਕ ਪਿੰਡ ਵਿੱਚ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ
Muktsar Sahib Stubble Burning Fire News: ਉੱਥੇ ਹੀ ਅੱਗ ਲੱਗਣ ਉਪਰੰਤ ਸ਼੍ਰੀ ਮੁਕਤਸਰ ਸਾਹਿਬ, ਕੋਟਕਪੂਰਾ, ਗਿੱਦੜਬਾਹਾ ਅਤੇ ਮਲੋਟ ਤੋਂ ਫ਼ਾਇਰ ਬ੍ਰਿਗੇਡ ਟੀਮਾਂ ਅਤੇ ਅੱਗ ਬੁਝਾਊ ਵਾਹਨ, ਇਸ ਅੱਗ `ਤੇ ਕਾਬੂ ਪਾਉਣ ਵਾਸਤੇ ਜਦੋ-ਜਹਿਦ ਕਰ ਰਹੇ ਹਨ।
Muktsar Sahib Stubble Burning Fire News: ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਨੈਸ਼ਨਲ ਹਾਈਵੇਅ 'ਤੇ ਪਿੰਡ ਰੁਪਾਣਾ ਨਜ਼ਦੀਕ ਰਾਜਸਥਾਨੀਆਂ ਦੇ ਪੈਟਰੌਲ ਪੰਪ ਦੇ ਸਾਹਮਣੇਂ ਸਟਾਕ ਕੀਤੀਆਂ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਉੱਥੇ ਹੀ ਅੱਗ ਲੱਗਣ ਉਪਰੰਤ ਸ਼੍ਰੀ ਮੁਕਤਸਰ ਸਾਹਿਬ, ਕੋਟਕਪੂਰਾ, ਗਿੱਦੜਬਾਹਾ ਅਤੇ ਮਲੋਟ ਤੋਂ ਫ਼ਾਇਰ ਬ੍ਰਿਗੇਡ ਟੀਮਾਂ ਅਤੇ ਅੱਗ ਬੁਝਾਊ ਵਾਹਨ, ਇਸ ਅੱਗ 'ਤੇ ਕਾਬੂ ਪਾਉਣ ਵਾਸਤੇ ਜਦੋ-ਜਹਿਦ ਕਰ ਰਹੇ ਹਨ।
ਪੰਜਾਬ ਪੁਲਿਸ ਦੀ ਸਖ਼ਤੀ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਉਣ ਲੱਗੀ ਹੈ। ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਅਨੁਸਾਰ, ਸੋਮਵਾਰ ਨੂੰ ਰਾਜ ਵਿੱਚ ਪਰਾਲੀ ਸਾੜਨ ਦੇ 634 ਮਾਮਲੇ ਸਾਹਮਣੇ ਆਏ। ਇਹ ਪਿਛਲੇ ਕੁਝ ਦਿਨਾਂ ਵਿੱਚ ਸਭ ਤੋਂ ਘੱਟ ਹੈ। ਜਿੱਥੇ ਸ਼ਨੀਵਾਰ ਨੂੰ ਪਰਾਲੀ ਸਾੜਨ ਦੇ 637 ਮਾਮਲੇ ਸਾਹਮਣੇ ਆਏ, ਉੱਥੇ ਐਤਵਾਰ ਨੂੰ 740 ਮਾਮਲੇ ਸਾਹਮਣੇ ਆਏ। ਸਿਰਫ਼ ਤਿੰਨ ਦਿਨਾਂ ਵਿੱਚ ਪੰਜਾਬ ਵਿੱਚ ਕਰੀਬ 29 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: Punjab Stubble Burning: ਪੰਜਾਬ 'ਚ ਲਗਾਤਾਰ ਤੀਜੇ ਦਿਨ ਪਰਾਲੀ ਸਾੜਨ ਦੇ ਮਾਮਲੇ ਘਟੇ, 1084 ਕਿਸਾਨਾਂ ਖਿਲਾਫ਼ FIR ਦਰਜ
(ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ)