Stubble Burning News: ਪਰਾਲੀ ਸਾੜਨ ਦੇ ਮਾਮਲਿਆਂ `ਚ ਲਗਾਤਾਰ ਹੋ ਰਿਹਾ ਇਜ਼ਾਫਾ, ਮੁਕਤਸਰ ਵਿੱਚ 1200 ਮਾਮਲੇ ਆਏ ਸਾਹਮਣੇ
Punjab Stubble Burning Case: ਜੇਕਰ ਗੱਲ ਕਰੀਏ ਪਿਛਲੇ 24 ਘੰਟਿਆਂ ਦੀ ਤਾਂ 24 ਘੰਟਿਆਂ ਦੇ ਵਿੱਚ ਕੁੱਲ 63 ਮਾਮਲੇ ਸਾਹਮਣੇ ਆ ਚੁੱਕੇ ਹਨ
Punjab Stubble Burning: ਪੰਜਾਬ ਵਿੱਚ ਪਰਾਲੀ ਦਾ ਮੁੱਦਾ ਕਾਫੀ ਭੱਖਿਆ ਹੋਇਆ ਹੈ ਤੇ ਪੰਜਾਬ ਦੇ ਵਿੱਚ ਲਗਾਤਾਰ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਹਾਲਾਂਕਿ ਇਸ ਉੱਤੇ ਸੁਪਰੀਮ ਕੋਰਟ ਦੇ ਵੱਲੋਂ ਵੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਪੰਜਾਬ ਸਰਕਾਰ ਵੀ ਲਗਾਤਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੀ ਹੈ ਤੇ ਸਖ਼ਤ ਰਵਈਆ ਵੀ ਅਪਣਾ ਰਹੀ ਹੈ ਪਰ ਫਿਰ ਵੀ ਕਈ ਮਾਮਲੇ ਪੰਜਾਬ ਦੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਸਾਹਮਣੇ ਆ ਰਹੇ ਹਨ।
ਦੱਸ ਦਈਏ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਵੀ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਦੇ 1200 ਮਾਮਲੇ ਸਾਹਮਣੇ ਆ ਚੁੱਕੇ ਹਨ। ਜੇਕਰ ਗੱਲ ਕਰੀਏ ਪਿਛਲੇ 24 ਘੰਟਿਆਂ ਦੀ ਤਾਂ 24 ਘੰਟਿਆਂ ਦੇ ਵਿੱਚ ਕੁੱਲ 63 ਮਾਮਲੇ ਸਾਹਮਣੇ ਆ ਚੁੱਕੇ ਹਨ। ਸ੍ਰੀ ਮੁਕਤਸਰ ਸਾਹਿਬ ਦੇ ਪ੍ਰਸ਼ਾਸਨ ਦੇ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Stubble Burning: ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ, ਹੁਣ ਤੱਕ 51 ਕੇਸ ਦਰਜ
ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਹਾਲਾਂਕਿ ਮੌਕੇ ਉੱਤੇ ਜਾ ਕੇ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਾਉਣ ਦੀਆਂ ਤਸਵੀਰਾਂ ਵੀ ਸਾਹਮਣੇ ਆ ਚੁੱਕੀਆਂ ਹਨ। ਪਰ ਫਿਰ ਵੀ ਕਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਜ਼ ਨਹੀਂ ਆ ਰਹੇ ਜੋ ਕਿ ਚਿੰਤਾ ਦਾ ਵਿਸ਼ਾ ਹੈ।
ਪੰਜਾਬ ਵਿੱਚ ਬੁੱਧਵਾਰ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ ਦੋ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਕੁੱਲ 2544 ਨਵੇਂ ਮਾਮਲੇ ਸਾਹਮਣੇ ਆਏ ਹਨ। ਸਾਲ 2021 'ਚ ਬੁੱਧਵਾਰ ਨੂੰ ਪਰਾਲੀ ਸਾੜਨ ਦੇ ਸਿਰਫ 1761 ਮਾਮਲੇ ਸਾਹਮਣੇ ਆਏ ਅਤੇ 2022 'ਚ ਸਿਰਫ 141 ਮਾਮਲੇ ਸਾਹਮਣੇ ਆਏ।
ਪਰਾਲੀ ਸਾੜਨ ਦੇ ਮਾਮਲੇ ਵਿੱਚ ਬਠਿੰਡਾ ਜ਼ਿਲ੍ਹਾ ਲਗਾਤਾਰ ਗਰਮ ਸਥਾਨ ਬਣਿਆ ਹੋਇਆ ਹੈ। ਬੁੱਧਵਾਰ ਨੂੰ ਵੀ ਇੱਥੋਂ ਸਭ ਤੋਂ ਵੱਧ 356 ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਬਠਿੰਡਾ ਦਾ AQI ਵੀ ਪੰਜਾਬ ਵਿੱਚ ਸਭ ਤੋਂ ਵੱਧ 365 ਦਰਜ ਕੀਤਾ ਗਿਆ ਹੈ, ਜੋ ਕਿ ਬਹੁਤ ਮਾੜੀ ਸ਼੍ਰੇਣੀ ਵਿੱਚ ਆਉਂਦਾ ਹੈ। ਸੂਬੇ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 30661 ਹੋ ਗਈ ਹੈ।
(ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ)