Jalandhar News: ਜਲੰਧਰ ਦੇ ਸੰਤੋਖਪੁਰਾ `ਚ ਹੋਇਆ ਕਤਲ! ਪੁਲਿਸ ਨੂੰ ਨਾਲ ਰਹਿਣ ਵਾਲੇ ਦੋਸਤ `ਤੇ ਸ਼ੱਕ
Jalandhar Murder News: ਕਿਹਾ ਜਾ ਰਿਹਾ ਹੈ ਕਿ ਬੀਤੀ ਰਾਤ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਸੰਨੀ ਨੇ ਰਜਿੰਦਰ ਦਾ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਿਆ।
Jalandhar Murder News: ਪੰਜਾਬ ਵਿੱਚ ਕਤਲ, ਚੋਰੀ, ਅਪਰਾਧ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਅੱਜ ਸਵੇਰੇ ਇੱਕ ਕਤਲ ਦੀ ਘਟਨਾ ਸਾਹਮਣੇ ਆਈ ਹੈ। ਦੱਸ ਦਈਏ ਕਿ ਮ੍ਰਿਤਕ ਆਪਣੇ ਦੋਸਤ ਨਾਲ ਇੱਕ ਕਮਰੇ 'ਚ ਰਹਿੰਦਾ ਸੀ ਅਤੇ ਪੁਲਿਸ ਨੂੰ ਸ਼ੱਕ ਹੈ ਕਿ ਜਿਸ ਤਰ੍ਹਾਂ ਦੇ ਹਾਲਾਤ ਸਾਹਮਣੇ ਆ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਦੋਸਤ ਨੇ ਹੀ ਆਪਣੇ ਦੋਸਤ ਦਾ ਕਤਲ ਕੀਤਾ ਹੈ। ਮ੍ਰਿਤਕ ਦੀ ਪਛਾਣ ਰਜਿੰਦਰ ਕੁਮਾਰ ਵਜੋਂ ਹੋਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਏ.ਸੀ.ਪੀ ਨਿਰਮਲ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਸਾਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਇਹ ਮਾਮਲਾ ਜਲੰਧਰ ਦੇ ਸੰਤੋਖਪੁਰਾ ਦਾ ਹੈ ਜਿੱਥੇ ਇਕ ਨੌਜਵਾਨ ਦੀ ਲਾਸ਼ ਇਕ ਬੰਦ ਕਮਰੇ 'ਚੋਂ ਸ਼ੱਕੀ ਹਾਲਤ 'ਚ ਮਿਲੀ, ਜਿਸ ਨਾਲ ਹੜਕੰਪ ਮਚ ਗਿਆ। ਨੌਜਵਾਨ ਰਾਜਿੰਦਰ ਰਾਮਾਮੰਡੀ ਦੇ ਇੱਕ ਸ਼ੋਅਰੂਮ ਵਿੱਚ ਕੰਮ ਕਰਦਾ ਸੀ। ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਉਸ ਦਾ ਰੂਮਮੇਟ ਫਰਾਰ ਹੈ। ਪੁਲਿਸ ਨੂੰ ਕਤਲ ਦਾ ਉਕਤ ਨੌਜਵਾਨ 'ਤੇ ਸ਼ੱਕ ਹੈ।
ਕਿਹਾ ਜਾ ਰਿਹਾ ਹੈ ਕਿ ਬੀਤੀ ਰਾਤ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਸੰਨੀ ਨੇ ਰਜਿੰਦਰ ਦਾ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ: Punjab News: ਭਾਰਤੀ ਸਰਹੱਦ ਤੋਂ ਪਾਕਿਸਤਾਨ 'ਚ ਦਾਖਲ ਹੋਣ ਦੀ ਕੀਤੀ ਕੋਸ਼ਿਸ਼, BSF ਨੇ ਵਿਅਕਤੀ ਨੂੰ ਕੀਤਾ ਢੇਰ
ਹੁਣ ਤੱਕ ਦੇ ਹਾਲਾਤਾਂ ਤੋਂ ਪਤਾ ਲੱਗਾ ਹੈ ਕਿ ਉਸ ਦੇ ਨਾਲ ਕਮਰੇ ਵਿੱਚ ਰਹਿ ਰਹੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਸੰਨੀ ਨੇ ਆਪਣੇ ਦੋਸਤ ਦਾ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਲੇ-ਦੁਆਲੇ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਵਾਂ ਮੁਲਾਜ਼ਮਾਂ ਸਬੰਧੀ ਸ਼ੋਅਰੂਮ ਮਾਲਕ ਨਾਲ ਵੀ ਗੱਲ ਕੀਤੀ ਹੈ ਤਾਂ ਜੋ ਝਗੜੇ ਦਾ ਪਤਾ ਲੱਗ ਸਕੇ। ਮੁਲਜ਼ਮ ਸੰਨੀ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ:Viral Video: ਪੜ੍ਹਾਈ ਕਰਨ ਲਈ ਡਰਾਮੇ ਕਰ ਰਿਹਾ ਸੀ ਪੁੱਤ, ਜਦੋਂ ਪਿਓ ਨੇ ਸ਼ੁਰੂ ਕੀਤਾ ਡਰਾਮਾ ਤਾਂ...
(ਜਲੰਧਰ ਤੋਂ ਸੁਨੀਲ ਮਹਿੰਦਰੂ ਦੀ ਰਿਪੋਰਟ)