Punjab Nagar Kirtan News: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ
Punjab Nagar Kirtan News: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਾਨਸਾ ਵਿਖੇ ਸਜਾਏ ਗਏ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ ਅਤੇ ਸ਼ਹਿਰ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਸ਼ਹਿਰ ਵਾਸੀਆਂ ਵੱਲੋਂ ਸੰਗਤਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ।
Punjab Nagar Kirtan News: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਅੱਜ ਮਾਨਸਾ ਦੇ ਗੁਰਦੁਆਰਾ ਸਿੰਘ ਸਭਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲੈ ਕੇ ਨਗਰ ਕੀਰਤਨ ਸਜਾਇਆ ਗਿਆ।
ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਅਤੇ ਸਕੂਲੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ |
ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਾਣੇ ਕੇ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਘਵੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਵੱਖ-ਵੱਖ ਥਾਵਾਂ ’ਤੇ ਤਿੰਨ ਨਗਰ ਕੀਰਤਨ ਸਜਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਅੱਜ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋਇਆ ਹੈ ਜੋ ਮਾਨਸਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਵੇਗਾ।
ਇਸ ਨਗਰ ਕੀਰਤਨ ਦੌਰਾਨ ਰਾਗੀ ਢਾਡੀ ਜਥੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਪਹਿਨਾਏ ਗਏ ਪੁਰਾਨਾਂ 'ਤੇ ਚੱਲਣ ਲਈ ਪ੍ਰੇਰਿਤ ਕਰ ਰਹੇ ਹਨ |
ਦਸਵੇਂ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਟਿੱਬਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਨੇ ਅਰਦਾਸ ਕਰਕੇ ਨਗਰ ਕੀਰਤਨ ਦੀ ਆਰੰਭਤਾ ਕੀਤੀ |
ਇਸ ਮੌਕੇ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਹ ਨਗਰ ਕੀਰਤਨ ਗੁਰਦੁਆਰਾ ਟਿੱਬਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ |
ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ 'ਤੇ ਸਵਾਗਤੀ ਗੇਟ ਬਣਾਏ ਗਏ ਸਨ ਅਤੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ | ਇਸ ਮੌਕੇ ਸੰਤ ਕਰਮਜੀਤ ਸਿੰਘ ਅਤੇ ਸੰਤ ਬਲਵੀਰ ਸਿੰਘ ਨੇ ਆਈਆਂ ਸਾਰੀਆਂ ਸੰਗਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ |