Punjab Nagar Nigam Chunav News: ਪੰਜਾਬ ਦੇ ਵਿੱਚ ਨਗਰ ਪ੍ਰੀਸ਼ਦ ਅਤੇ ਨਗਰ ਨਿਗਮ ਚੋਣਾਂ ਦੇ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।  ਇਸ ਦੇ ਨਾਲ ਹੀ ਇਸ ਫੈਸਲੇ ਤੋਂ ਬਾਅਦ ਲੰਬੇ ਸਮੇਂ ਤੋਂ ਲਟਕ ਰਹੀਆਂ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਸੀ। ਇਸ ਵਾਰ ਨਵੰਬਰ ਦੇ ਵਿੱਚ ਨਗਰ ਨਿਗਮ ਦੀਆਂ ਚੋਣਾਂ ਹੋਣੀਆਂ ਹਨ, ਉਸ ਤੋਂ ਪਹਿਲਾਂ ਵਾਰਡ ਬੰਦੀ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਲੁਧਿਆਣਾ ਦੇ ਕੁੱਲ 95 ਵਾਰਡਾਂ ਦੇ (Ludhiana New Ward Bandi) ਲਈ ਵੋਟਿੰਗ ਹੋਣੀ ਹੈ, ਜਿਨ੍ਹਾਂ ਵਿਚੋਂ 47 ਵਾਰਡ ਮਹਿਲਾਵਾਂ ਦੇ ਲਈ ਰਾਖਵੇਂ ਰੱਖੇ ਗਏ ਹਨ।


COMMERCIAL BREAK
SCROLL TO CONTINUE READING

ਇਸ ਤੋਂ ਇਲਾਵਾ 14 ਵਾਰਡ ਐਸ ਸੀ ਸੀਟਾਂ ਲਈ ਰਾਖਵੇਂ ਰੱਖੇ ਹੋਏ ਹਨ ਅਤੇ ਬਾਕੀ ਸੀਟਾਂ ਜਰਨਲ ਹਨ। ਲੁਧਿਆਣਾ ਨਗਰ ਨਿਗਮ ਨੇ ਵਾਰਡਬੰਦੀ ਦਾ ਨਕਸ਼ਾ ਜ਼ੋਨ-ਡੀ ਵਿੱਚ ਪਾ ਦਿੱਤਾ ਹੈ। ਜੇਕਰ ਕਿਸੇ ਵਿਅਕਤੀ ਨੂੰ ਡਰਾਫਟ 'ਤੇ ਇਤਰਾਜ਼ ਹੈ ਤਾਂ ਉਹ 7 ਦਿਨਾਂ ਦੇ ਅੰਦਰ-ਅੰਦਰ ਨਿਗਮ ਦਫ਼ਤਰ 'ਚ ਦਾਇਰ ਕਰ ਸਕਦਾ ਹੈ।


ਸਰਵੇ ਵਿੱਚ ਕਈ ਵਾਰਡ ਅਜਿਹੇ ਸਨ ਜਿਨ੍ਹਾਂ ਵਿੱਚ ਆਬਾਦੀ ਘੱਟ ਸੀ। ਇਸ ਕਾਰਨ ਉਨ੍ਹਾਂ ਵਾਰਡਾਂ ਨੂੰ ਬਰਾਬਰ ਬਣਾਇਆ ਗਿਆ ਹੈ। ਜੇਕਰ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਉਸ ਨੂੰ ਯੋਗਤਾ ਦੇ ਆਧਾਰ 'ਤੇ ਵਿਚਾਰਨ ਲਈ ਰੱਖਿਆ ਜਾਵੇਗਾ।


ਇਹ ਵੀ ਪੜ੍ਹੋ:  Punjab News: ਪੰਜਾਬ ਸਰਕਾਰ ਨੇ ਡੇਂਗੂ ਤੋਂ ਬਚਾਅ ਲਈ ਸ਼ੁਰੂ ਕੀਤੀ ਨਵੀਂ ਮੁਹਿੰਮ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

ਇਹ ਚੰਡੀਗੜ ਤੋਂ ਉੱਚਾ ਅਧਿਕਾਰੀਆਂ ਵੱਲੋਂ ਪਾਸ ਕੀਤੀ ਗਈ ਹੈ। ਲੁਧਿਆਣਾ ਨਗਰ ਨਿਗਮ ਦੇ ਐਮ ਟੀ ਪੀ ਅਤੇ ਨਿਗਮ ਕਮਿਸ਼ਨਰ ਵੱਲੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਾਬਕਾ ਕੌਂਸਲਰ ਨੂੰ ਜਾਂ ਕਿਸੇ ਉਮੀਦਵਾਰ ਨੂੰ ਕੋਈ ਸੁਝਾਅ ਦੇਣਾ ਹੈ ਤਾਂ 7 ਦਿਨ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। 7 ਦਿਨ ਦੇ ਵਿੱਚ ਆਪਣੇ ਸੁਝਾਅ ਦੇ ਸਕਦੇ ਹਨ। 


ਇਹ ਵੀ ਪੜ੍ਹੋ: Zoo in Punjab News: ਜਾਣੋ ਪੰਜਾਬ ਵਿੱਚ ਕਿੰਨੇ ਬਣੇ ਹਨ ਚਿੜੀਆਘਰ, ਵੇਖੋ ਇੱਕ ਰਿਪੋਰਟ ਰਾਹੀਂ ਪੂਰਾ ਡਾਟਾ

ਸਿਆਸੀ ਪਾਰਟੀਆਂ ਪਿਛਲੇ ਲੰਮੇ ਸਮੇਂ ਤੋਂ ਨਗਰ ਨਿਗਮ ਚੋਣਾਂ ਦੇ ਐਲਾਨ ਦਾ ਇੰਤਜ਼ਾਰ ਕਰ ਰਹੀਆਂ ਹਨ ਪਰ ਪੰਜਾਬ ਸਰਕਾਰ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਫਗਵਾੜਾ ਅਤੇ ਪਟਿਆਲਾ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਮੌਜੂਦਾ ਸਮੇਂ ਨੂੰ ਅਨੁਕੂਲ ਨਹੀਂ ਸਮਝ ਰਹੀ ਸੀ ਪਰ ਹੁਣਪੰਜਾਬ ਵਿੱਚ ਸਥਾਨਕ ਸਰਕਾਰਾਂ ਵਿਭਾਗ ਨੇ 39 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਵੱਖ-ਵੱਖ ਕੌਂਸਲਾਂ ਦੇ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਅਤੇ ਤਿੰਨ ਨਗਰ ਨਿਗਮਾਂ ਦੇ ਪੰਜ ਵਾਰਡਾਂ ਦੀਆਂ ਜ਼ਿਮਨੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।