Punjab Nagar Nigam Election Videography/ ਰੋਹਿਤ ਬਾਂਸਲ: ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮਾਹੌਲ ਕਾਫੀ ਭਖਿਆ ਹੋਇਆ ਹੈ। ਹਾਲ ਹੀ ਵਿੱਚ ਹਾਈਕੋਰਟ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਵੀਡੀਓਗ੍ਰਾਫੀ ਕਰਨ ਦੇ ਸਖ਼ਤ ਹੁਕਮ ਦਿੱਤੇ ਹਨ ਜਿਸ ਨਾਲ ਸਾਰੀ ਥਾਵਾਂ ’ਤੇ ਵੀਡੀਓਗ੍ਰਾਫੀ ਰਾਹੀਂ ਚੋਣ ਪ੍ਰਕਿਰਿਆ ਨੂੰ ਸੰਭਵ ਬਣਾਇਆ ਜਾਵੇਗਾ। ਦੱਸ ਦਈਏ ਕਿ ਇਸ ਸਬੰਧੀ ਪੰਜਾਬ ਭਾਜਪਾ ਦੇ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਪੰਜਾਬ ਬੀਜੇਪੀ ਨੇ ਪਟਿਆਲਾ ’ਚ ਹੋਏ ਹੰਗਾਮੇ ਮਗਰੋਂ ਇਹ ਮੁੱਦਾ ਚੁੱਕਿਆ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਪਟਿਆਲਾ ਮਾਮਲੇ 'ਚ ਮਿਲੀ ਸ਼ਿਕਾਇਤ 'ਤੇ ਅੱਜ ਹੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।


COMMERCIAL BREAK
SCROLL TO CONTINUE READING

ਭਾਜਪਾ ਦੀ ਤਰਫੋਂ ਅੰਕੁਸ਼ ਵਰਮਾ ਨੇ ਅੱਜ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਪੰਜਾਬ ਵਿੱਚ ਕਈ ਥਾਵਾਂ ਉੱਤੇ ਖਾਸ ਕਰਕੇ ਪਟਿਆਲਾ ਵਿੱਚ ਉਨ੍ਹਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਭਰਨ ਤੋਂ ਰੋਕਿਆ ਜਾ ਰਿਹਾ ਹੈ, ਅਜਿਹੇ ਵਿੱਚ ਹਾਈ ਕੋਰਟ ਨੂੰ ਸੂਬੇ ਨੂੰ ਹੁਕਮ ਜਾਰੀ ਕਰਨੇ ਚਾਹੀਦੇ ਹਨ। ਹਾਲਾਂਕਿ ਇਸ ਮਾਮਲੇ ਵਿੱਚ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪਟਿਆਲਾ ਸਮੇਤ ਪੂਰੇ ਪੰਜਾਬ ਵਿੱਚ ਜਿੱਥੇ ਕਿਤੇ ਵੀ ਚੋਣਾਂ ਹੁੰਦੀਆਂ ਹਨ, ਉੱਥੇ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੀ ਮੰਗ ਵੀ ਕੀਤੀ ਗਈ ਸੀ।


ਇਹ ਵੀ ਪੜ੍ਹੋ: Parliament Attack 23rd Anniversary: ਸੰਸਦ 'ਤੇ ਹਮਲੇ ਦੀ 23ਵੀਂ ਬਰਸੀ, ਰਾਸ਼ਟਰਪਤੀ ਮੁਰਮੂ, PM ਮੋਦੀ ਸਮੇਤ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ  


ਹਾਈਕੋਰਟ ਨੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਦਿੱਤੇ ਹੁਕਮ
ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈਕੋਰਟ ਨੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਹੁਕਮ ਦਿੱਤੇ ਹਨ ਅਤੇ ਪਟਿਆਲਾ ਦੇ ਮਾਮਲੇ 'ਚ ਚੋਣ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ 'ਤੇ ਅੱਜ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ ਹਨ।


ਗੌਰਤਲਬ  ਹੈ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 21 ਦਸੰਬਰ ਨੂੰ ਹੋਣਗੀਆਂ ਅਤੇ ਨਤੀਜੇ ਵੀ ਉਸੇ ਦਿਨ ਆਉਣਗੇ। 13 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 14 ਦਸੰਬਰ ਨੂੰ ਹੋਵੇਗੀ। ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਜਾਰੀ ਕੀਤੇ ਜਾਣਗੇ।