Nangal Accident News: ਦੂਜੇ ਦਿਨ ਧਰਨਾ ਹੋਇਆ ਸਮਾਪਤ, ਪ੍ਰਸ਼ਾਸਨ ਵੱਲੋਂ ਪਰਿਵਾਰ ਦੀਆਂ ਮੰਗਾਂ ਮੰਨਣ ਦਾ ਦਿੱਤਾ ਸੀ ਭਰੋਸਾ
Advertisement
Article Detail0/zeephh/zeephh1801948

Nangal Accident News: ਦੂਜੇ ਦਿਨ ਧਰਨਾ ਹੋਇਆ ਸਮਾਪਤ, ਪ੍ਰਸ਼ਾਸਨ ਵੱਲੋਂ ਪਰਿਵਾਰ ਦੀਆਂ ਮੰਗਾਂ ਮੰਨਣ ਦਾ ਦਿੱਤਾ ਸੀ ਭਰੋਸਾ

Nangal Accident News: ਅੱਜ ਧਰਨੇ ਦੇ ਦੂਜੇ ਦਿਨ ਰੂਪਨਗਰ ਦਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮੌਕੇ ਤੇ ਮੋਜੂਦ ਰਿਹਾ ਅਤੇ ਇਸ ਦੌਰਾਨ ਉਨ੍ਹਾਂ ਵਲੋਂ ਪੀੜਤ ਪਰਿਵਾਰ ਅਤੇ ਸਥਾਨਕ ਲੋਕਾਂ ਨਾਲ ਗੱਲ ਕਰਕੇ ਪਰਿਵਾਰ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਜਿਸ ਉਪਰੰਤ ਧਰਨਾ ਚੁੱਕ ਲਿਆ ਗਿਆ 

 

Nangal Accident News: ਦੂਜੇ ਦਿਨ ਧਰਨਾ ਹੋਇਆ ਸਮਾਪਤ, ਪ੍ਰਸ਼ਾਸਨ ਵੱਲੋਂ ਪਰਿਵਾਰ ਦੀਆਂ ਮੰਗਾਂ ਮੰਨਣ ਦਾ ਦਿੱਤਾ ਸੀ ਭਰੋਸਾ

Nangal Accident News: ਪਿੰਡ ਭਲਾਨ ਵਿਖੇ ਇੱਕ ਹਾਦਸੇ ਦੇ ਵਿੱਚ ਪਿੰਡ ਦੀ ਇੱਕ ਕੁੜੀ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਦੂਜੀ ਕੁੜੀ ਜਖ਼ਮੀ ਹੋ ਗਈ ਸੀ ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਸਥਾਨਕ ਲੋਕਾਂ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਪਿੰਡ ਭਲਾਨ ਵਿਖੇ ਸਰਕਾਰ ਅਤੇ ਪ੍ਰਸ਼ਾਸ਼ਨ ਦੇ ਖ਼ਿਲਾਫ਼ ਧਰਨਾ ਲਗਾਇਆ ਜਾ ਰਿਹਾ ਸੀ, ਇਹ ਧਰਨਾ ਬੀਤੇ ਕੱਲ੍ਹ ਤੋਂ ਹੀ ਲਗਾਤਾਰ ਚੱਲ ਰਿਹਾ ਸੀ। 

ਲੋਕਾਂ ਵੱਲੋਂ ਪ੍ਰਸ਼ਾਸਨ ਅੱਗੇ ਮੰਗ ਰੱਖੀ ਗਈ ਸੀ ਕਿ ਜਿਸ ਪਰਿਵਾਰ ਦੀ ਲੜਕੀ ਦੀ ਮੌਤ ਹੋਈ ਹੈ ਉਸ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ, ਟੁੱਟੇ ਰਸਤੇ ਨੂੰ ਠੀਕ ਕੀਤਾ ਜਾਵੇ ਭਾਰੀ ਵਾਹਨਾਂ ਦੀ ਆਵਾਜਾਈ ਰੋਕੀ ਜਾਵੇ ਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ। ਅੱਜ ਧਰਨੇ ਦੇ ਦੂਜੇ ਦਿਨ ਰੂਪਨਗਰ ਦਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮੌਕੇ ਤੇ ਮੋਜੂਦ ਰਿਹਾ ਅਤੇ ਇਸ ਦੌਰਾਨ ਉਨ੍ਹਾਂ ਵਲੋਂ ਪੀੜਤ ਪਰਿਵਾਰ ਅਤੇ ਸਥਾਨਕ ਲੋਕਾਂ ਨਾਲ ਗੱਲ ਕਰਕੇ ਪਰਿਵਾਰ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਜਿਸ ਉਪਰੰਤ ਧਰਨਾ ਚੁੱਕ ਲਿਆ ਗਿਆ ਅਤੇ ਮ੍ਰਿਤਕ ਲੜਕੀ ਦੀ ਦੇਹ ਨੂੰ ਪੋਸਟ ਮਾਰਟਮ ਲਈ ਹਸਪਤਾਲ ਭੇਜਿਆ ਗਿਆ।

ਇਹ ਵੀ ਪੜ੍ਹੋ: Himachal Pradesh Weather Update: ਹਿਮਾਚਲ ਪ੍ਰਦੇਸ਼ 'ਚ ਮੁੜ ਫਟਿਆ ਬੱਦਲ! ਟੁੱਟ ਗਈਆਂ ਸੜਕਾਂ, ਅੱਜ ਵੀ ਭਾਰੀ ਮੀਂਹ ਦੀ ਸੰਭਾਵਨਾ"

ਗੌਰਤਲਬ ਹੈ ਕਿ ਬੀਤੇ ਦਿਨੀ ਨੰਗਲ ਅਧੀਨ ਪੈਂਦੇ ਪਿੰਡ ਨਾਨਗਰਾਂ ਵਿੱਚ ਇੱਕ ਦਰਦਨਾਕ ਹਾਦਸੇ ਵਿੱਚ ਸਕੂਲ ਜਾ ਰਹੀ ਵਿਦਿਆਰਥਣ ਦੀ ਮੌਤ ਹੋ ਗਈ ਸੀ। ਜਾਣਕਾਰੀ ਮੁਤਾਬਿਕ ਦੋ ਵਿਦਿਆਰਥਣਾਂ ਸਕੂਲ ਨੂੰ ਜਾ ਰਹੀਆਂ ਸਨ ਤੇ ਪਿੰਡ ਭਲਾਣ ਦੇ ਕੋਲ ਟਿੱਪਰ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਸਕੂਲ ਜਾ ਰਹੀ ਇੱਕ ਵਿਦਿਆਰਥਣ ਦੀ ਟਿੱਪਰ ਦੇ ਹੇਠਾਂ ਆਉਣ ਕਰਕੇ ਮੌਕੇ 'ਤੇ ਹੀ ਮੌਤ ਹੋ ਗਈ ਸੀ ਤੇ ਦੂਸਰੀ ਕੁੜੀ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਹਸਪਤਾਲ ਭੇਜਿਆ ਗਿਆ ਸੀ। ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਕੁੜੀ ਦੀ ਹਾਲਤ ਗੰਭੀਰ ਹੋਣ ਕਰਕੇ ਇਸ ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ: Punjab News: ਐਕਸੀਡੈਂਟ ਦੌਰਾਨ ਵਿਦਿਆਰਥਣ ਦੀ ਮੌਤ ਦਾ ਮਾਮਲਾ- ਪੀੜਤ ਪਰਿਵਾਰ ਤੇ ਪਿੰਡ ਵਾਸੀ ਆਪਣੀਆਂ ਸ਼ਰਤਾਂ 'ਤੇ ਅੜੇ

 

Trending news