Punjab New Sports Policy 2023 news: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਦੀ ਵਚਨਬੱਧਤਾ ਦੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਦਾ ਖਰੜੇ ਨੂੰ ਕਰੀਬ ਤਿਆਰ ਕਰ ਲਿਆ ਗਿਆ ਹੈ ਅਤੇ ਜਲਦ ਹੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਜਵੀਜ਼ਤ ਖੇਡ ਨੀਤੀ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਤੋਂ ਬਾਅਦ ਦਿੱਤੀ। 


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਖੇਡ ਮੰਤਰੀ ਵੱਲੋਂ ਖੇਡ ਨੀਤੀ ਦਾ ਖਰੜਾ ਤਿਆਰ ਕਰਨ ਲਈ ਖੇਡ ਮਾਹਿਰਾਂ ਦੀ ਬਣਾਈ ਕਮੇਟੀ ਨਾਲ ਨਿਰੰਤਰ ਮੀਟਿੰਗਾਂ ਕੀਤੀਆਂ ਗਈਆਂ ਅਤੇ ਖਿਡਾਰੀਆਂ ਤੇ ਖੇਡਾਂ ਨਾਲ ਜੁੜੀਆਂ ਵੱਖ-ਵੱਖ ਸੰਸਥਾਵਾਂ ਦੀ ਫੀਡਬੈਕ ਵੀ ਲਈ ਗਈ।


ਮੀਤ ਹੇਅਰ (Gurmeet Singh Meet Hayer) ਦੇ ਕਹਿਣ 'ਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਪਿੰਡ ਤੇ ਸ਼ਹਿਰ ਪੱਧਰ ਤੋਂ ਸੂਬਾ ਪੱਧਰ ਤੱਕ ਖੇਡ ਨਰਸਰੀਆਂ ਤੋਂ ਲੈ ਕੇ ਸੈਂਟਰ ਆਫ਼ ਐਕਸੀਲੈਂਸ ਬਣਾਏ ਜਾਣ 'ਤੇ ਜ਼ੋਰ ਦਿੱਤਾ ਗਿਆ ਹੈ। ਖਿਡਾਰੀਆਂ ਦੀਆਂ ਪ੍ਰਾਪਤੀਆਂ ਦੇ ਹਿਸਾਬ ਨਾਲ ਸਿੱਧੀਆਂ ਨੌਕਰੀਆਂ ਦਾ ਪ੍ਰਬੰਧ ਕਰਨਾ, ਖਿਡਾਰੀਆਂ ਦੀ ਡਾਈਟ, ਸਿਖਲਾਈ ਅਤੇ ਸੱਟਾਂ-ਫੇਟਾਂ ਤੋਂ ਉਭਾਰਨ ਲਈ ਵਿਸ਼ੇਸ਼ ਸੈਂਟਰ, ਕੋਚਾਂ ਦਾ ਮਾਣ-ਸਨਮਾਨ ਅਤੇ ਖੇਡਾਂ ਦੀ ਪ੍ਰਮੋਸ਼ਨ ਲਈ ਕੰਮ ਕਰਨ ਵਾਲੀਆਂ ਸਖਸ਼ੀਅਤਾਂ/ਸੰਸਥਾਵਾਂ ਦਾ ਸਨਮਾਨ ਖੇਡ ਨੀਤੀ ਦਾ ਅਹਿਮ ਹਿੱਸਾ ਹੋਵੇਗਾ।


ਇਹ ਵੀ ਪੜ੍ਹੋ: SAD-BJP Alliance News: ਗੱਠਜੋੜ ਦੀਆਂ ਚਰਚਾਵਾਂ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ 


ਖੇਡ ਮੰਤਰੀ ਨੇ ਦੱਸਿਆ ਕਿ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਖਿਡਾਰੀਆਂ ਦੀ ਵਿੱਤੀ ਮੱਦਦ ਤੋਂ ਲੈ ਕੇ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ 'ਤੇ ਵੀ ਜ਼ੋਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜਿਹੜੇ ਖੇਡ ਮੁਕਾਬਲੇ ਇਨਾਮ ਰਾਸ਼ੀ ਵਾਲੀ ਸੂਚੀ ਵਿੱਚ ਨਹੀਂ ਸ਼ਾਮਲ ਸਨ, ਉਨ੍ਹਾਂ ਨੂੰ ਸ਼ਾਮਲ ਕਰਨਾ ਅਤੇ ਪੈਰਾ ਸਪੋਰਟਸ ਦੇ ਨਾਲ ਸਪੈਸ਼ਲ ਓਲੰਪਿਕਸ/ਬਲਾਈਂਡ/ਡੈਫ ਖੇਡਾਂ ਦੇ ਤਮਗ਼ਾ ਜੇਤੂਆਂ ਨੂੰ ਵੀ ਨਗਦ ਰਾਸ਼ੀ ਦੇਣ ਦੀ ਸਿਫਾਰਸ਼ ਕੀਤੀ ਜਾ ਰਹੀ ਹੈ।


ਮੀਤ ਹੇਅਰ ਨੇ ਦੱਸਿਆ ਕਿ ਕੋਚਾਂ ਦੀ ਭਰਤੀ ਅਤੇ ਖੇਡ ਵਿਭਾਗ ਵਿੱਚ ਵੱਖ-ਵੱਖ ਆਸਾਮੀਆਂ ਭਰਨ 'ਤੇ ਵੀ ਜ਼ੋਰ ਦਿੱਤਾ ਜਾਵੇਗਾ। ਮੌਜੂਦਾ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਵੇਂ ਖੇਡ ਸਟੇਡੀਅਮਾਂ ਦੀ ਉਸਾਰੀ ਵਿੱਚ ਖੇਡ ਗਰਾਊਂਡ ਨੂੰ ਬਣਾਉਣ 'ਤੇ ਹੀ ਧਿਆਨ ਕੇਂਦਰਿਤ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Ludhiana News: ਲੁਧਿਆਣਾ ਦੇ ਇਸ ਇਲਾਕੇ 'ਚ ਮਿਲੀ ਸਿਰ ਕਟੀ ਲਾਸ਼, ਇਲਾਕੇ 'ਚ ਸਹਿਮ ਦਾ ਮਾਹੌਲ 


(For more news apart from Punjab New Sports Policy 2023 news, stay tuned to Zee PHH)