Pilgrims Visa for Pakistan News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜੱਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ ਹਨ। 


COMMERCIAL BREAK
SCROLL TO CONTINUE READING

ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਸ. ਪ੍ਰਤਾਪ ਸਿੰਘ ਅਨੁਸਾਰ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਵੇਗਾ। 


ਇਹ ਵੀ ਪੜ੍ਹੋ: Murder News: ਡੇਰੇ ਦਾ ਸਾਧੂ ਦਾ ਖੂੰਡਾ ਮਾਰ ਕੇ ਕਤਲ, ਪੁਲਿਸ ਵੱਲੋਂ ਜਾਂਚ ਸ਼ੁਰੂ

ਇਹ ਜਥਾ 30 ਜੂਨ ਨੂੰ ਵਾਪਿਸ ਦੇਸ਼ ਪਰਤੇਗਾ। ਉਨ੍ਹਾਂ ਨੇ ਦੱਸਿਆ ਕਿ ਜੱਥੇ ਨਾਲ ਜਾਣ ਵਾਲੇ ਸ਼ਰਧਾਲੂ 20 ਜੂਨ ਨੂੰ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕਰਨ।