Mansa Murder news: ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਵਿਖੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਛੇ ਸਾਲ ਦੇ ਬੱਚੇ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿੰਡ ਕੋਟੜਾ ਜਸਪ੍ਰੀਤ ਸਿੰਘ ਆਪਣੇ ਬੇਟੇ ਅਤੇ ਬੇਟੀ ਦੇ ਨਾਲ ਘਰ ਜਾ ਰਿਹਾ ਸੀ ਤਾਂ ਅਚਾਨਕ ਮੋਟਰਸਾਈਕਲ ਸਵਾਰ ਅਣਪਛਾਤੇ ਲੋਕਾਂ ਨੇ ਉਨ੍ਹਾਂ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।


COMMERCIAL BREAK
SCROLL TO CONTINUE READING

ਇਸ ਫਾਇਰਿੰਗ ਤੋਂ ਬਾਅਦ ਮੌਕੇ 'ਤੇ ਹੀ ਬੱਚੇ ਦੀ ਮੌਤ ਹੋ ਗਈ। ਇਸ ਤੋਂ ਬਾਅਦ ਜਦੋਂ ਬੱਚੇ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ।


ਇਹ ਵੀ ਪੜ੍ਹੋ: UK bans TikTok: ਬ੍ਰਿਟੇਨ ਨੇ TikTok ਨੂੰ ਦੱਸਿਆ ਖ਼ਤਰਾ! ਪਾਬੰਦੀ ਦਾ ਕੀਤਾ ਐਲਾਨ

ਉਨ੍ਹਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਦੱਸਿਆ ਕਿ ਮੋਟਰਸਾਈਕਲ ਵਿਅਕਤੀ ਗੋਲੀ ਮਾਰ ਕੇ ਪਿੰਡ ਵੱਲ ਨੂੰ ਚਲਾ ਗਿਆ ਹੈ ਅਤੇ ਸ਼ੱਕ ਹੈ ਕਿ ਇਹ ਲੋਕ ਪਿੰਡ ਦੇ ਹੀ ਰਹਿਣ ਵਾਲੇ ਹਨ, ਪੁਲਿਸ ਨੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਜਾਣੋ ਪੂਰਾ ਮਾਮਲਾ 


ਦੱਸ ਦੇਈਏ ਕਿ ਇਹ ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਇਹ ਹਾਦਸਾ ਉਦੋਂ ਵਾਪਰਿਆ ਜਦ ਪਿਤਾ ਅਤੇ ਭੈਣ ਦਾ ਹੱਥ ਫੜ ਕੇ ਪੈਦਲ ਜਾ ਰਹੇ 6 ਸਾਲ ਦੇ ਬੱਚੇ ਨੂੰ ਦੋ ਬੁਲੇਟ ਸਵਾਰਾਂ ਨੇ ਗੋਲੀ ਮਾਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਹ ਗੋਲੀਆਂ ਪਿਤਾ ਲਈ ਸਨ ਪਰ ਨਿਸ਼ਾਨਾ 6 ਸਾਲ ਦਾ ਛੋਟਾ ਬੱਚਾ ਬਣ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਬੱਚੇ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ- ਰੋ ਬੂਰਾ ਹਾਲ ਹੈ। ਇਸ ਦੇ ਨਾਲ ਹੀ 6 ਸਾਲਾ ਬੱਚੇ ਦਾ ਪੋਸਟਮਾਰਟਮ ਅੱਜ ਸਵੇਰੇ ਕਰ ਦਿੱਤਾ ਗਿਆ ਹੈ। 


(ਕੁਲਦੀਪ ਧਾਲੀਵਾਲ ਦੀ ਰਿਪੋਰਟ)