Punjab Weather Forecast News: ਪੰਜਾਬ 'ਚ ਕਈ ਥਾਵਾਂ 'ਤੇ ਭਾਰੀ ਮੀਂਹ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਅੱਜ ਦੇ ਦਿਨ ਲਈ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਸੀ। ਇਸ ਦੌਰਾਨ ਪੰਜਾਬ ਦੇ ਕਈ ਇਲਾਕੇ ਜਲ-ਥਲ ਹੋ ਗਏ ਹਨ। ਇਸ ਤੋਂ ਇਲਾਵਾ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡਾਂ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਆ ਗਿਆ ਹੈ। ਸਤਲੁਜ ਦਰਿਆ ਨਾਲ ਲੱਗਦੇ ਇੱਕ ਪਿੰਡ ਦੇ ਘਰਾਂ ਵਿੱਚ ਪਾਣੀ ਵੜ ਗਿਆ ਹੈ। ਸਤਲੁਜ ਦਰਿਆ ਦਾ ਬੰਨ੍ਹ ਟੁੱਟਣ ਕਾਰਨ ਇਸ ਪਿੰਡ ਦੇ ਘਰਾਂ ਤੱਕ ਪਾਣੀ ਪਹੁੰਚ ਗਿਆ ਹੈ। 


COMMERCIAL BREAK
SCROLL TO CONTINUE READING

ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਲੋਦੀਪੁਰ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਇੰਨੀਆਂ ਵੱਧ ਗਈਆਂ ਹਨ ਕਿ ਆਉਣ-ਜਾਣ ਵਾਲੇ ਰਸਤੇ ਵੀ ਪਾਣੀ ਨਾਲ ਭਰ ਗਏ ਹਨ। ਮੌਸਮ ਵਿਭਾਗ ਵੱਲੋਂ ਕੀਤੀ ਭਵਿੱਖਬਾਣੀ ਦੇ ਅਨੁਸਾਰ ਅੱਜ ਪੰਜਾਬ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਭਾਰੀ ਬਾਰਸ਼ ਹੋਈ ਤੇ ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਭਾਰੀ ਬਾਰਸ਼ ਦੇਖਣ ਨੂੰ ਮਿਲੀ। 


ਇਹ ਵੀ ਪੜ੍ਹੋ: Kasauli Landslide News: ਕਸੌਲੀ 'ਚ ਵਾਪਰੀ ਜ਼ਮੀਨ ਖਿਸਕਣ ਦੀ ਘਟਨਾ, 3 ਇਮਾਰਤਾਂ ਨੁਕਸਾਨੀਆਂ, ਲੱਖਾਂ ਦਾ ਨੁਕਸਾਨ

ਕੁਝ ਘੰਟੇ ਹੋਈ ਤੇਜ਼ ਬਾਰਸ਼ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਪੂਰੀ ਤਰ੍ਹਾਂ ਜਲ ਥਲ ਹੋ ਗਿਆ।  ਸ੍ਰੀ ਅਨੰਦਪੁਰ ਦੇ ਕਲਗੀਧਰ ਮਾਰਕਿਟ , ਕਚਿਹਰੀ ਰੋਡ, ਮੇਨ ਰੋਡ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ਵਾਲੀ ਰੋਡ ਤੇ ਇੱਥੋਂ ਤੱਕ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਤੱਕ ਬਰਸਾਤ ਦਾ ਪਾਣੀ ਪੁੱਜ ਗਿਆ ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।


ਗੌਰਤਲਬ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਖਾਲਸਾ ਪੰਥ ਦਾ ਪ੍ਰਗਟ ਅਸਥਾਨ ਹੈ ਅਤੇ ਦੇਸ਼, ਦੁਨੀਆਂ ਤੋਂ ਸੰਗਤ ਇੱਥੇ ਨਤਮਸਤਕ ਹੋਣ ਲਈ ਆਉਂਦੀ ਹੈ। ਇਸ ਲਈ ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਕਿ ਇੱਥੇ ਪ੍ਰਬੰਧਾਂ ਨੂੰ ਠੀਕ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਅਤੇ ਸੰਗਤ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ।


ਇਹ ਵੀ ਪੜ੍ਹੋ: Tomato Price Hike: ਜਾਣੋ ਕਿਉਂ ਵੱਧ ਰਹੀਆਂ ਟਮਾਟਰਾਂ ਦੀਆਂ ਕੀਮਤਾਂ, ਪੰਜਾਬ ਦੇ ਇੱਕ ਬੰਦੇ ਨੇ ਦੱਸੀ ਸਚਾਈ

ਖ਼ਾਲਸੇ ਦੀ ਇਸ ਧਰਤੀ ਲਈ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ ਕਰੋੜਾਂ ਰੁਪਏ ਜਾਰੀ ਕੀਤੇ ਗਏ ਤੇ ਹੁਣ ਵੀ ਦਾਅਵੇ ਕੀਤੇ ਜਾ ਰਹੇ ਹਨ ਕਿ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪਿਛਲੇ ਦਿਨੀਂ ਕਰੌੜਾਂ ਰੁਪਏ ਦੀ ਲਾਗਤ ਨਾਲ ਸੀਵਰੇਜ ਨੂੰ ਵੀ ਅਪਗ੍ਰੇਡ ਕੀਤਾ ਗਿਆ ਸੀ ਮਗਰ ਕੁੱਝ ਘੰਟਿਆਂ ਦੀ ਬਾਰਸ਼ ਦੇ ਨਾਲ ਪੂਰਾ ਸ਼ਹਿਰ ਜਲ-ਥਲ ਹੋ ਗਿਆ।