Punjab News: ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਬੀਤੇ ਦਿਨੀ ਨੂੰ ਸੇਵਾਮੁਕਤ ਹੋ ਗਏ ਹਨ। ਹੁਣ ਉਨ੍ਹਾਂ ਦੀ ਥਾਂ 'ਤੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਅਹੁਦਾ ਸੰਭਾਲਿਆ ਹੈ।
Trending Photos
Punjab News: ਪੰਜਾਬ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੇ ਨਾਲ ਹੀ ਅਹੁਦਾ ਸੰਭਾਲ ਰਸਮ 'ਚ ਸੇਵਾਮੁਕਤ ਮੁੱਖ ਸਕੱਤਰ ਵੀਜੇ ਕੁਮਾਰ ਜੰਜੂਆ ਵੀ ਮੌਜੂਦ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਚੀਫ਼ ਸੈਕਟਰੀ ਨੂੰ ਵਧਾਈ ਵੀ ਦਿੱਤੀ ਸੀ। ਇਸ ਮੌਕੇ ਵੱਡੀ ਗਿਣਤੀ ਵਿੱਚ ਆਈ.ਏ.ਐਸ. ਅਧਿਕਾਰੀ ਵੀ ਮੌਜੂਦ ਸਨ।
ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਬੋਲਦਿਆਂ ਅਨੁਰਾਗ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਸਿਹਤ, ਸਿੱਖਿਆ ਅਤੇ ਸਰਬਪੱਖੀ ਵਿਕਾਸ 'ਤੇ ਕੇਂਦਰਿਤ ਹੋਵੇਗਾ।
ਸੇਵਾਵਾਂ ਪ੍ਰਦਾਨ ਕਰਨਾ ਸਭ ਤੋਂ ਵੱਡੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਜ਼ਿੰਮੇਵਾਰੀ ਨੂੰ ਆਪਣੀ ਲਗਨ, ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਨਾਲ ਨਿਭਾਉਂਦੇ ਹੋਏ ਉਹ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ 'ਤੇ ਜ਼ੋਰ ਦੇਣਗੇ।
ਇਹ ਵੀ ਪੜ੍ਹੋ: National Doctor's Day 2023: ਕੀ ਹੈ CPR ? ਜਿਸ ਰਾਹੀਂ ਜ਼ਰੂਰਤ ਪੈਣ 'ਤੇ ਤੁਸੀਂ ਵੀ ਬਚਾ ਸਕਦੇ ਹੋ ਕਿਸੇ ਦੀ ਜਾਨ
ਅਨੁਰਾਗ ਵਰਮਾ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਲ-ਨਾਲ ਪੰਜਾਬ ਦੇਸ਼ ਦਾ ਅਨਾਜ ਭੰਡਾਰ ਭਰਨ ਵਾਲਾ ਸੂਬਾ ਵੀ ਹੈ, ਜਿਸ ਦੀ ਦੇਸ਼ 'ਚ ਅਹਿਮ ਭੂਮਿਕਾ ਹੈ। ਉਹ ਸਾਰੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਸਾਰੇ ਸਰਕਾਰੀ ਕਰਮਚਾਰੀਆਂ ਨਾਲ ਮਿਲ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਉਪਰਾਲੇ ਕਰਨਗੇ।
ਮੁੱਖ ਸਕੱਤਰ ਨੇ ਕਿਹਾ ਕਿ ਉਹ ਲੋਕਾਂ ਦੇ ਸੁਝਾਵਾਂ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣਗੇ। ਇਸੇ ਤਰ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰਾ ਕਰਨ 'ਤੇ ਜ਼ੋਰ ਦਿੱਤਾ ਜਾਵੇਗਾ।
ਕੌਣ ਹਨ ਪੰਜਾਬ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ?
ਦੱਸ ਦੇਈਏ ਕਿ ਅਨੁਰਾਗ ਵਰਮਾ 1993 ਬੈਚ ਦੇ ਆਈਏਐਸ ਅਧਿਕਾਰੀ ਹਨ। ਉਹਨਾਂ ਨੇ 1 ਜੁਲਾਈ ਨੂੰ ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਵਰਮਾ ਇਸ ਸਮੇਂ ਗ੍ਰਹਿ ਮਾਮਲਿਆਂ ਅਤੇ ਨਿਆਂ ਦੇ ਵਧੀਕ ਮੁੱਖ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਉਨ੍ਹਾਂ ਕੋਲ ਪਹਿਲਾਂ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ, ਉਦਯੋਗ ਅਤੇ ਵਣਜ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਦਾ ਵਾਧੂ ਚਾਰਜ ਵੀ ਸੀ।