Punjab News: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਦੀ ਲੁਧਿਆਣਾ ਰੇਂਜ ਨੇ ਅੱਜ ਥਾਣਾ ਟਿੱਬਾ ਵਿਖੇ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸੇ ਮਾਮਲੇ ਵਿੱਚ ਪ੍ਰਾਈਵੇਟ ਵਿਅਕਤੀ ਬਲਬੀਰ ਸਿੰਘ ਉਰਫ਼ ਬੀਰਾ ਢਿੱਲੋਂ ਨੂੰ ਮੁਹੱਲਾ ਜਗਦੀਸ਼ਪੁਰਾ ਸਥਿਤ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਲਜੀਤ ਕੌਰ ਵਾਸੀ ਰਾਮ ਨਗਰ (ਲੁਧਿਆਣਾ) ਖਿਲਾਫ਼ ਦਾਇਰ ਇੱਕ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ ਬਲਬੀਰ ਢਿੱਲੋਂ ਰਾਹੀਂ ਉਕਤ ਏ.ਐਸ.ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਦੋਸ਼ੀ ਏ.ਐਸ.ਆਈ. ਨੇ 1,40,000 ਰੁਪਏ ਦੀ ਮੰਗ ਕੀਤੀ ਸੀ ਅਤੇ ਉਹ 60,000 ਰੁਪਏ 'ਤੇ ਮੰਨ ਗਿਆ। 


ਇਹ ਵੀ ਪੜ੍ਹੋ Punjab News: ਮਾਛੀਵਾੜਾ ਸਾਹਿਬ 'ਚ ਪੁਲਿਸ 'ਤੇ ਹਮਲਾ; SSP ਨੇ ਇਲਾਕਾ ਸੀਲ ਕਰਕੇ 6 ਦੋਸ਼ੀ ਫੜੇ

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ 18.7.2023 ਨੂੰ ਪਹਿਲਾਂ ਹੀ ਉਕਤ ਏ.ਐਸ.ਆਈ. ਨੂੰ 3000 ਰੁਪਏ ਦੇ ਚੁੱਕੀ ਹੈ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 17 ਮਿਤੀ 21.7.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਅਧੀਨ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Punjab News: ਕੱਚੇ ਅਧਿਆਪਕਾਂ ਦੀ ਲੰਬੀ ਉਡੀਕ ਖ਼ਤਮ; ਮਾਨ ਸਰਕਾਰ ਦਾ ਵੱਡਾ ਫੈਸਲਾ! 


ਗੌਤਰਤਲਬ ਹੈ ਕਿ ਇਸ ਤੋਂ ਪਹਿਲਾਂ ਇੱਕ ਅਜਿਹਾ ਹੀ ਮਾਮਲਾ ਜਲੰਧਰ ਜ਼ਿਲ੍ਹੇ ਤੋਂ ਸਾਹਮਣੇ ਆਇਆ ਸੀ ਜਿੱਥੇ ਪਤਾਰਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਮ ਪ੍ਰਕਾਸ਼ ਨੂੰ 30,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਏ.ਐਸ.ਆਈ ਨੂੰ ਜਸਵੀਰ ਸਿੰਘ ਜੱਜ ਵਾਸੀ ਗੁਰੂ ਨਾਨਕ ਨਗਰ ਪਿੰਡ ਕਾਕੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਜਸਵੀਰ ਸਿੰਘ ਪਿੰਡ ਕੰਗਣੀਵਾਲ ਵਿਖੇ ਡੇਅਰੀ ਫਾਰਮ ਚਲਾਉਂਦਾ ਹੈ। ਇਸ ਤੋਂ ਬਾਅਦ ਗੁਰਪ੍ਰੀਤ ਸਿੰਘ ਨੇ ਉਸ (ਜਸਵੀਰ ਸਿੰਘ) ਅਤੇ ਉਸ ਦੇ ਲੜਕੇ ਜਸਤੇਜ ਸਿੰਘ ਵਿਰੁੱਧ ਥਾਣਾ ਪਤਾਰਾ ਵਿਖੇ ਆਈ.ਪੀ.ਸੀ. ਦੀ ਧਾਰਾ 323, 324, 326, 506, 148, 149 ਤਹਿਤ ਫਰਜ਼ੀ ਐਫ.ਆਈ.ਆਰ. ਨੰਬਰ 78 ਮਿਤੀ 5-10-2022 ਦਰਜ ਕਰਵਾ ਦਿੱਤੀ।