Balkaur Singh's appeal ahead of Sidhu Moosewala's death anniversary news: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਹੋਣ ਜਾ ਰਹੀ ਹੈ ਅਤੇ ਇਸਦੇ ਮੱਦੇਨਜ਼ਰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਤੋਂ ਭੋਗ 'ਤੇ ਪਹੁੰਚਣ ਦੀ ਅਪੀਲ ਕੀਤੀ ਹੈ। 


COMMERCIAL BREAK
SCROLL TO CONTINUE READING

ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਪੋਸਟ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਲੋਕਾਂ ਤੋਂ ਇੱਕ ਅਪੀਲ ਕੀਤੀ। ਉਨ੍ਹਾਂ ਕਿਹਾ ਕਿ "ਸ਼ੁੱਭਦੀਪ ਸਿੰਘ ਦੀ ਬਰਸੀ ਦੇ ਸੰਬੰਧ ਵਿੱਚ ਤੁਹਾਡੇ ਨਾਲ ਕੁਝ ਜਾਣਕਾਰੀ ਸਾਂਝੀ ਕਰਨਾ ਚਾਹੁੰਦਾ ਹਾਂ। ਸਾਰੇ ਭੈਣ ਭਰਾ, ਨੌਜਵਾਨਾਂ, ਜਿੰਨੇ ਵੀ ਤੁਸੀਂ ਸ਼ੁੱਭਦੀਪ ਨੂੰ ਪਿਆਰ ਕਰਦੇ ਹੋ, ਤੁਹਾਨੂੰ ਭੋਗ 'ਤੇ ਪਹੁੰਚਣ ਦੀ ਅਪੀਲ ਕਰਦਾ ਹਾਂ। 


ਉਨ੍ਹਾਂ ਇਹ ਵੀ ਕਿਹਾ ਕਿ "ਆਪਣਾ ਪ੍ਰੋਗਰਾਮ 19 ਮਾਰਚ ਦਿਨ ਐਤਵਾਰ ਨੂੰ ਹੋਵੇਗਾ। ਸਾਰੇ ਵੀਰਾਂ ਨੂੰ ਅਪੀਲ ਕਰਦਾ ਹਾਂ ਕਿ ਸਾਰੇ ਸਮੇਂ 'ਤੇ ਪਹੁੰਚਿਓ ਤਾਂ ਜੋ ਅਸੀਂ ਨਿਰਵਿਘਨ ਸਮਾਗਮ ਕਰ ਸਕੀਏ, ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ।"


Balkaur Singh's appeal ahead of Sidhu Moosewala's death anniversary news: 


 



 


ਦੱਸ ਦਈਏ ਕਿ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਹੋਈ ਸੀ ਜਦੋਂ ਕੁੱਝ ਗੈਂਗਸਟਰਾਂ ਵੱਲੋਂ ਸਿੱਧੂ 'ਤੇ ਦਿਨ ਦਿਹਾੜੇ ਅੰਨ੍ਹੇਵਾਰ ਫਾਇਰਿੰਗ ਕੀਤੀ ਗਈ ਸੀ।  


ਹਾਲ ਹੀ ਵਿੱਚ ਸਿੱਧੂ ਦੇ ਪਿਤਾ ਨੇ ਇਹ ਵੀ ਐਲਾਨ ਕੀਤਾ ਸੀ ਕਿ ਉਹ ਸਿੱਧੂ ਦੀ ਗੋਲੀਆਂ ਨਾਲ ਛਲਣੀ ਥਾਰ ਨੂੰ ਪੂਰੇ ਪੰਜਾਬ ਵਿੱਚ ਘੁਮਾਉਣਗੇ। 


ਇਹ ਵੀ ਪੜ੍ਹੋ: Oscars 2023 full winners list in Punjabi: ਬੈਸਟ ਫ਼ਿਲਮ ਤੋਂ ਲੈ ਕੇ ਗਾਣਿਆਂ ਤੱਕ, ਜਾਣੋ ਆਸਕਰ ਜੇਤੂਆਂ ਦੀ ਪੂਰੀ ਲਿਸਟ


ਇਸ ਦੌਰਾਨ ਇਹ ਵੀ ਦੱਸਣਾ ਜਰੂਰੀ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਦੀ ਮੁਲਾਕਾਤ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਹੈ। ਜ਼ਿਕਰਯੋਗ ਹੈ ਕਿ ਸਿੱਧੂ ਦੇ ਪਿਤਾ ਤੇ ਮਾਤਾ ਚਰਨ ਕੌਰ ਨੇ ਪੰਜਾਬ ਬਜਟ ਸੈਸ਼ਨ 2023 ਦੇ ਤੀਜੇ ਦਿਨ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਸੀ ਅਤੇ ਉਸ ਦੌਰਾਨ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਜਲਦ ਹੀ ਉਨ੍ਹਾਂ ਦੀ ਮੁਲਾਕਾਤ ਮੁੱਖ ਮੰਤਰੀ ਨਾਲ ਹੋਵੇਗੀ।  


ਇਹ ਵੀ ਪੜ੍ਹੋ: Oscars 2023 : 'RRR' ਦੇ ਗੀਤ 'ਨਾਟੂ-ਨਾਟੂ' ਨੇ ਰਚਿਆ ਇਤਿਹਾਸ, ਜਿੱਤਿਆ ਆਸਕਰ