Punjab News: ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਦੇ ਘਰ ਲੋਕਾਂ ਨੇ ਕੀਤੀ ਭੰਨਤੋੜ; ਸਥਿਤੀ ਤਣਾਅਪੂਰਨ
Beadbi in Morinda News: ਜਸਵੀਰ ਸਿੰਘ ਮੋਰਿੰਡਾ ਵਿੱਚ ਹੀ ਬਿਜਲੀ ਦਾ ਕੰਮ ਕਰਦਾ ਹੈ। ਲੋਕਾਂ ਮੁਤਾਬਕ ਉਹ ਝਗੜਾਲੂ ਕਿਸਮ ਦਾ ਵਿਅਕਤੀ ਹੈ। ਪੁਲਿਸ ਨੇ ਜਸਵੀਰ ਸਿੰਘ ਖ਼ਿਲਾਫ਼ ਧਾਰਾ 307 (ਕਤਲ ਦੀ ਕੋਸ਼ਿਸ਼), 323 (ਜ਼ਖਮੀ ਕਰਨਾ), 506 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਹੈ।
Beadbi in Morinda News: ਰੂਪਨਗਰ ਦੇ ਮੋਰਿੰਡਾ ਕਸਬੇ ਵਿੱਚ ਬੀਤੇ ਦਿਨੀਂ ਇੱਕ ਨੌਜਵਾਨ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਕੇ ਪਾਠੀ ਸਿੰਘ ਨਾਲ ਕੁੱਟਮਾਰ ਕੀਤੀ। ਬੇਅਦਬੀ ਦੀ ਇਸ ਘਟਨਾ ਤੋਂ ਬਾਅਦ ਮੋਰਿੰਡਾ 'ਚ ਸਥਿਤੀ ਤਣਾਅਪੂਰਨ ਹੋ ਗਈ। ਇਸ ਵਿਚਕਾਰ ਹੁਣ ਖ਼ਬਰ ਆ ਰਹੀ ਹੈ ਕਿ ਮੋਰਿੰਡਾ ਦੇ ਇੱਕ ਗੁਰਦੁਆਰਾ 'ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਜਸਵੀਰ ਸਿੰਘ ਦੇ ਘਰ 'ਤੇ ਹਮਲਾ ਕਰ ਦਿੱਤਾ।
ਲੋਕਾਂ ਨੇ ਘਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਅੰਦਰ ਵੀ ਭੰਨਤੋੜ ਕੀਤੀ। ਇਸ ਦੌਰਾਨ ਮੁਲਜ਼ਮ ਦੇ ਪਰਿਵਾਰਕ ਮੈਂਬਰ ਘਰ ਵਿੱਚ ਮੌਜੂਦ ਨਹੀਂ ਸਨ। ਘਟਨਾ ਤੋਂ ਤੁਰੰਤ ਬਾਅਦ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ। ਦੱਸ ਦੇਈਏ ਕਿ ਖਬਰਾਂ ਅਨੁਸਾਰ ਘਟਨਾ ਪਿੱਛੋਂ ਗੁਰਦੁਆਰੇ 'ਚ ਮੌਜੂਦ ਲੋਕਾਂ ਨੇ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਫੜ ਲਿਆ ਹੈ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਸੰਗਤਾਂ ਨੇ ਨੌਜਵਾਨ ਨੂੰ ਘੜੀਸ ਕੇ ਗੁਰਦੁਆਰੇ ਤੋਂ ਬਾਹਰ ਕੱਢ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਮੋਰਿੰਡਾ 'ਚ ਸੜਕ ਉਪਰ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ: Punjab News: ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋ ਕੇ ਨੌਜਵਾਨ ਨੇ ਬੇਅਦਬੀ ਮਗਰੋਂ ਪਾਠੀ ਸਿੰਘਾਂ ਨਾਲ ਕੀਤੀ ਕੁੱਟਮਾਰ
ਦੋਸ਼ੀ ਜਸਵੀਰ ਸਿੰਘ ਮੋਰਿੰਡਾ ਵਿੱਚ ਹੀ ਬਿਜਲੀ ਦਾ ਕੰਮ ਕਰਦਾ ਹੈ। ਲੋਕਾਂ ਮੁਤਾਬਕ ਉਹ ਝਗੜਾਲੂ ਕਿਸਮ ਦਾ ਵਿਅਕਤੀ ਹੈ। ਪੁਲਿਸ ਨੇ ਜਸਵੀਰ ਸਿੰਘ ਖ਼ਿਲਾਫ਼ ਧਾਰਾ 307 (ਕਤਲ ਦੀ ਕੋਸ਼ਿਸ਼), 323 (ਜ਼ਖਮੀ ਕਰਨਾ), 506 (ਅਪਰਾਧਿਕ ਧਮਕੀ) ਤਹਿਤ ਕੇਸ ਦਰਜ ਕੀਤਾ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੋਰਿੰਡਾ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਨਾ ਕਰੇ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ- ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਅਤੇ ਇਸ ਘਟਨਾ ਲਈ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।