Punjab News: ਭਾਈ ਰਾਜੋਆਣਾ ਨੂੰ ਮਿਲਣ ਪਹੁੰਚੇ ਬਿਕਰਮ ਮਜੀਠੀਆ, ਜੇਲ੍ਹ ਪ੍ਰਸ਼ਾਸਨ ਨੇ ਮਿਲਣ ਦੀ ਨਹੀਂ ਦਿੱਤੀ ਇਜ਼ਾਜ਼ਤ
Punjab News: ਬਲਵੰਤ ਸਿੰਘ ਰਾਜੋਆਣਾ ਦੀ 5 ਦਸੰਬਰ ਤੋਂ ਸ਼ੁਰੂ ਹੋ ਰਹੀ ਭੁੱਖ ਹੜਤਾਲ ਨੂੰ ਖ਼ਤਮ ਕਰਨ ਲਈ ਐਸਜੀਪੀਸੀ ਅਧਿਕਾਰੀ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਆਏ ਸਨ।
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਮੁਲਜ਼ਮ ਬਲਵੰਤ ਸਿੰਘ ਰਾਜੋਆਣਾ ਨੂੰ ਬਿਕਰਮ ਸਿੰਘ ਮਜੀਠੀਆ ਪਟਿਆਲਾ ਜੇਲ੍ਹ ਵਿੱਚ ਮਿਲਣ ਲਈ ਪੁੱਜੇ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਪੰਜਾਬ ਪੁਲਿਸ ਨੇ ਰੋਕ ਲਿਆ। ਬਲਵੰਤ ਸਿੰਘ ਰਾਜੋਆਣਾ ਦੀ 5 ਦਸੰਬਰ ਤੋਂ ਸ਼ੁਰੂ ਹੋ ਰਹੀ ਭੁੱਖ ਹੜਤਾਲ ਨੂੰ ਖ਼ਤਮ ਕਰਨ ਲਈ ਐਸਜੀਪੀਸੀ ਅਧਿਕਾਰੀ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਆਏ ਸਨ।
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਪਟਿਆਲਾ ਜੇਲ੍ਹ ਦੇ ਬਾਹਰ ਹੀ ਰੋਕ ਲਿਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਵੀ ਰਾਜੋਆਣਾ ਨੂੰ ਮਿਲਣ ਪਟਿਆਲਾ ਪੁੱਜੇ ਪਰ ਪੁਲਿਸ ਨੇ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ।
ਇਹ ਵੀ ਪੜ੍ਹੋ: Kapurthala News: ਕਪੂਰਥਲਾ ਜੇਲ੍ਹ 'ਚ ਸਿਹਤ ਵਿਗੜਨ ਕਾਰਨ ਦੋ ਕੈਦੀਆਂ ਦੀ ਹੋਈ ਮੌਤ
ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਹੁਕਮਾਂ ਅਨੁਸਾਰ ਉਹ ਸਾਰੇ ਪ੍ਰੋਟੋਕੋਲ ਨਾਲ ਰਾਜੋਆਣਾ ਨੂੰ ਮਿਲਣ ਆਏ ਸਨ ਪਰ ਉਨ੍ਹਾਂ ਨੂੰ ਪਹਿਲਾਂ ਹੀ ਰੋਕ ਦਿੱਤਾ ਗਿਆ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਪਟਿਆਲਾ ਕੇਂਦਰੀ ਜੇਲ੍ਹ ਦੇ ਬਾਹਰ ਪੁਲਿਸ ਨੇ ਬੈਰੀਕੇਡ ਲਗਾ ਦਿੱਤੇ ਸਨ।
ਅਕਾਲੀ ਦਲ ਦੇ ਵਫ਼ਦ ਵਲੋਂ ਡੀ ਜੀ ਪੀ ਜੇਲ੍ਹ ਦੀ ਮਨਜੂਰੀ ਤਹਿਤ ਅੱਜ ਮੁਲਾਕਾਤ ਕਰਵਾਉਣ ਦੀ ਗੱਲ ਕਹੀ ਗਈ ਸੀ ਪਰ ਜੇਲ੍ਹ ਅਧਿਕਾਰੀਆਂ ਨੇ ਨਿਯਮਾਂ ਅਨੁਸਾਰ ਅੱਜ ਮੁਲਾਕਾਤ ਨਾ ਹੋ ਸਕਣ ਦਾ ਕਹਿ ਕੇ ਗੇਟ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਹੈ, ਭਾਈ ਰਾਜੋਆਣਾ ਵਲੋ ਭੁੱਖ ਹੜਤਾਲ ਸ਼ੁਰੂ ਕਰਨ ਦੀ ਗੱਲ ਕਹੀ ਗਈ ਸੀ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਅੱਜ ਗੱਲਬਾਤ ਕਰ ਕੇ ਮਸਲੇ ਦੇ ਹੱਲ ਲਈ ਆਇਆ ਸੀ ਪਰ ਉਹਨਾਂ ਨੂੰ ਰੋਕ ਲਿਆ ਗਿਆ ਹੈ।