Punjab News: BSF ਨੇ ਤਰਨਤਾਰਨ `ਚ ਦਾਖਲ ਹੋਏ ਡਰੋਨ ਨੂੰ ਕੀਤਾ ਢੇਰ, ਖੇਤ `ਚੋਂ ਹੈਰੋਇਨ ਵੀ ਬਰਾਮਦ
Punjab News: ਬੀਐਸਐਫ ਦੇ ਬੁਲਾਰੇ ਅਨੁਸਾਰ, ਫੋਰਸ ਦੇ ਜਵਾਨ ਐਤਵਾਰ ਰਾਤ ਤਰਨਤਾਰਨ ਜ਼ਿਲ੍ਹੇ ਵਿੱਚ ਪਾਕਿਸਤਾਨ ਨਾਲ ਲੱਗਦੀ ਭਾਰਤੀ ਸਰਹੱਦ `ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਵਾਨਾਂ ਨੇ ਸਰਹੱਦੀ ਪਿੰਡ ਕਲਸ਼ ਨੇੜੇ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਦੇ ਦਾਖਲ ਹੋਣ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ।
Punjab News: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਆਏ ਦਿਨ ਡਰੋਨ ਨਾਲ ਜੁੜੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅੱਜ ਤਾਜਾਂ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿੱਥੇ ਸੀਮਾ ਸੁਰੱਖਿਆ ਬਲ (BSF) ਨੇ ਭਾਰਤ-ਪਾਕਿਸਤਾਨ ਸਰਹੱਦ (India Pakistan International Border) 'ਤੇ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਉੱਡਿਆ, ਜਿਸ ਦੀ ਆਵਾਜ਼ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਸੁਣੀ।
ਦੱਸ ਦਈਏ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੋਮਵਾਰ ਸਵੇਰੇ ਤਰਨਤਾਰਨ ਜ਼ਿਲ੍ਹੇ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਪੈਂਦੇ ਪਿੰਡ ਖੇਮਕਰਨ ਤੋਂ ਇੱਕ ਖਰਾਬ ਡਰੋਨ ਬਰਾਮਦ ਕੀਤਾ। ਸੋਮਵਾਰ ਤੜਕੇ ਸ਼ੁਰੂ ਕੀਤੇ ਗਏ ਸਰਚ ਆਪ੍ਰੇਸ਼ਨ ਦੌਰਾਨ ਬੀਐਸਐਫ ਨੇ ਇੱਕ ਖੇਤ ਵਿੱਚੋਂ ਮਿਲੇ ਡਰੋਨ ਨਾਲ ਬੰਨ੍ਹਿਆ ਇੱਕ ਪੈਕੇਟ ਵੀ ਬਰਾਮਦ ਕੀਤਾ, ਜਿਸ ਦੌਰਾਨ ਕਰੀਬ ਤਿੰਨ ਕਿੱਲੋ ਹੈਰੋਇਨ ਬਰਾਮਦ ਹੋਈ।
ਬੀਐਸਐਫ ਦੇ ਬੁਲਾਰੇ ਅਨੁਸਾਰ, ਫੋਰਸ ਦੇ ਜਵਾਨ ਐਤਵਾਰ ਰਾਤ ਤਰਨਤਾਰਨ ਜ਼ਿਲ੍ਹੇ ਵਿੱਚ ਪਾਕਿਸਤਾਨ ਨਾਲ ਲੱਗਦੀ ਭਾਰਤੀ ਸਰਹੱਦ 'ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਵਾਨਾਂ ਨੇ ਸਰਹੱਦੀ ਪਿੰਡ ਕਲਸ਼ ਨੇੜੇ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਦੇ ਦਾਖ਼ਲ ਹੋਣ ਦੀ ਆਵਾਜ਼ ਸੁਣੀ।
ਇਹ ਵੀ ਪੜ੍ਹੋ: Tomato Price Latest News: ਟਮਾਟਰ ਨੇ ਬਦਲ ਦਿੱਤੀ ਕਰਜ਼ਦਾਰ ਕਿਸਾਨ ਦੀ ਕਿਸਮਤ! 45 ਦਿਨਾਂ 'ਚ ਕਮਾਏ ਕਰੋੜਾਂ ਰੁਪਏ
ਇਸ ਤੋਂ ਤੁਰੰਤ ਬਾਅਦ ਬੀਐਸਐਫ ਦੇ ਜਵਾਨਾਂ ਨੇ ਡਰੋਨ ਦੀ ਦਿਸ਼ਾ ਵਿੱਚ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਫੋਰਸ ਦੇ ਜਵਾਨਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।
ਸੋਮਵਾਰ ਤੜਕੇ ਜਵਾਨਾਂ ਨੇ ਕਲਸ਼ ਪਿੰਡ ਤੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਸਰਹੱਦੀ ਪਿੰਡ ਖੇਮਕਰਨ ਦੇ ਬਾਹਰ ਸਥਿਤ ਇੱਕ ਖੇਤ ਵਿੱਚ ਇੱਕ ਡਰੋਨ ਮਿਲਿਆ ਜਿਸ ਨਾਲ ਪੀਲੇ ਰੰਗ ਦਾ ਪਲਾਸਟਿਕ ਦਾ ਲਿਫਾਫਾ ਬੰਨ੍ਹਿਆ ਹੋਇਆ ਸੀ।
ਇਸ ਨੂੰ ਖੋਲ੍ਹਣ 'ਤੇ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਪੀਲੇ ਰੰਗ ਦੇ ਪੈਕਟ 'ਚ ਤਿੰਨ ਕਿਲੋ ਹੈਰੋਇਨ ਸੀ। ਬੀਐਸਐਫ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਡਰੋਨ ਅਤੇ ਹੈਰੋਇਨ ਸਥਾਨਕ ਪੁਲਿਸ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ: Twitter Blocked News: ਟਵਿੱਟਰ ਦਾ ਨਾਮ ਬਦਲਣ ਤੋਂ ਬਾਅਦ ਇਸ ਦੇਸ਼ 'ਚ 'X.com' ਉੱਤੇ ਲੱਗੀ ਪਾਬੰਦੀ