Punjab News: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਆਏ ਦਿਨ ਸਰਹੱਦ ਅੰਦਰ ਡਰੋਨ ਦਾਖ਼ਲ ਹੁੰਦੇ ਰਹਿੰਦੇ ਹਨ। ਅੱਜ ਇੱਕ ਵਾਰ ਫਿਰ ਤੋਂ ਭਾਰਤੀ ਸਰਹੱਦ ਅੰਦਰ ਇੱਕ ਪਾਕਿਸਤਾਨੀ ਡਰੋਨ (Pakistani drone) ਦਾਖ਼ਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏਕਿ ਗੁਆਂਢੀ ਦੇਸ਼ ਪਾਕਿਸਤਾਨ ਭਾਰਤੀ ਖੇਤਰ 'ਚ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ 'ਚ ਕੋਈ ਕਸਰ ਨਹੀਂ ਛੱਡ ਰਿਹਾ ਹੈ। ਇਸੇ ਕੜੀ ਤਹਿਤ ਸ਼ੁੱਕਰਵਾਰ ਰਾਤ ਨੂੰ ਅਮਰਕੋਟ ਇਲਾਕੇ ਵਿੱਚ ਇੱਕ (Pakistani drone) ਡਰੋਨ ਭੇਜਿਆ ਗਿਆ। ਡਰੋਨ ਨੂੰ ਦੇਖਦੇ ਹੀ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਕਰ ਦਿੱਤੀ।



COMMERCIAL BREAK
SCROLL TO CONTINUE READING

ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਬੀਐਸਐਫ (BSF) ਦੀ 103 ਬਟਾਲੀਅਨ ਦੇ ਜਵਾਨਾਂ ਨੇ ਅਮਰਕੋਟ ਖੇਤਰ ਵਿੱਚ ਬੀਓਪੀ ਟੀਜੇ ਸਿੰਘ ਨੇੜੇ ਰਾਤ 9.12 ਵਜੇ ਪਾਕਿਸਤਾਨ ਵਾਲੇ ਪਾਸੇ ਤੋਂ ਹਰਕਤ ਮਹਿਸੂਸ ਕੀਤੀ ਗਈ। ਨਾਈਟ ਵਿਜ਼ਨ ਕੈਮਰਿਆਂ ਦੀ ਮਦਦ ਨਾਲ ਬੀਐਸਐਫ ਦੇ ਜਵਾਨਾਂ ਨੇ ਦੇਖਿਆ ਕਿ ਪਾਕਿਸਤਾਨ ਵਾਲੇ ਪਾਸੇ ਤੋਂ ਇੱਕ ਡਰੋਨ ਭਾਰਤੀ ਖੇਤਰ ਵੱਲ ਆ ਰਿਹਾ ਹੈ। ਬੀਐਸਐਫ ਪੰਜਾਬ ਫਰੰਟੀਅਰ ਨੇ ਪਾਕਿਸਤਾਨੀ ਡਰੋਨ ਬਾਰੇ ਜਾਣਕਾਰੀ ਦਿੱਤੀ ਹੈ। ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਲਖਨਾ ਪਿੰਡ ਵਿੱਚ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਕਰਨ ਵਾਲੇ ਇੱਕ ਪਾਕਿਸਤਾਨੀ ਡਰੋਨ (ਡੀਜੇਆਈ ਮੈਟ੍ਰਿਸ 300 ਆਰਟੀਕੇ) ਨੂੰ ਰੋਕਿਆ ਅਤੇ ਫਿਰ ਡ ਦਿੱਤਾ।


ਇਹ ਵੀ ਪੜ੍ਹੋ: Diljit Dosanjh News: ਦਿਲਜੀਤ ਦੋਸਾਂਝ ਦੇ ਗੀਤਾਂ 'ਤੇ ਨੱਚਦਾ ਐ ਅਮਰੀਕਾ! ਦੇਖੋ ਅਮਰੀਕੀ ਲੀਡਰ ਐਂਟਨੀ ਬਲਿੰਕਨ ਨੇ ਕੀ ਕਿਹਾ

ਸਰਹੱਦ 'ਤੇ ਤਾਇਨਾਤ ਬੀਐਸਐਫ  (BSF) ਨੇ ਬੁਰਜ ਨੰਬਰ-146-2 'ਤੇ ਸਥਿਤੀ ਸੰਭਾਲਦੇ ਹੋਏ 12 ਰਾਉਂਡ ਫਾਇਰ ਕੀਤੇ। ਕਰੀਬ ਤਿੰਨ ਮਿੰਟਾਂ ਬਾਅਦ ਡਰੋਨ ਪਾਕਿਸਤਾਨ (Pakistani drone) ਵਾਪਸ ਪਰਤਿਆ। ਐਸਐਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਬੀਐਸਐਫ ਅਤੇ ਥਾਣਾ ਵਲਟੋਹਾ ਦੀ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਕੋਈ ਵੀ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ। ਫਿਲਹਾਲ ਵਲਟੋਹਾ ਥਾਣੇ 'ਚ ਅਣਪਛਾਤੇ ਤਸਕਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


ਇਹ ਵੀ ਪੜ੍ਹੋ: Mary Milliben News: ਜਾਣੋ ਕੌਣ ਹੈ ਗਾਇਕਾ ਮੈਰੀ ਮਿਲਬੇਨ, ਜਿਸ ਨੇ ਅਮਰੀਕਾ 'ਚ PM ਮੋਦੀ ਦੇ ਪੈਰ ਛੂਹ ਕੇ ਲਿਆ ਅਸ਼ੀਰਵਾਦ, ਵੇਖੋ ਵੀਡੀਓ