Punjab News: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪਠਾਨਕੋਟ `ਚ BSF ਦੇ ਜਵਾਨਾਂ ਨੂੰ ਵੱਡੀ ਕਾਮਯਾਬੀ, ਇੱਕ ਘੁਸਪੈਠੀਆ ਕੀਤਾ ਢੇਰ
Punjab News: BSF ਨੇ ਪਾਕਿਸਤਾਨ ਤੋਂ ਭਾਰਤੀ ਸਰਹੱਦ `ਤੇ ਘੁਸਪੈਠ ਕਰ ਰਹੇ ਇਕ ਘੁਸਪੈਠੀਏ ਨੂੰ ਢੇਰ ਕਰ ਦਿੱਤਾ। BSF ਵੱਲੋਂ ਕਰੀਬ 14 ਰਾਊਂਡ ਫਾਇਰ ਕੀਤੇ ਗਏ।
Punjab News: ਭਾਰਤ ਪਾਕਿਸਤਾਨ ਬਾਰਡਰ (India-Pak Border) ਤੋਂ ਆਏ ਦਿਨ ਨਵੀਆਂ ਅਤੇ ਡਰੋਨ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਅੱਜ ਭਾਰਤ-ਪਾਕਿ ਸਰਹੱਦ 'ਤੇ ਸਥਿਤ ਭਾਰਤ ਦੀ ਕਮਲਜੀਤ ਚੌਕੀ 'ਤੇ ਬੀਤੀ ਰਾਤ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ BSF ਨੇ ਪਾਕਿਸਤਾਨ ਤੋਂ ਭਾਰਤੀ ਸਰਹੱਦ 'ਤੇ ਘੁਸਪੈਠ ਕਰ ਰਹੇ ਇਕ ਘੁਸਪੈਠੀਏ ਨੂੰ ਢੇਰ ਕਰ ਦਿੱਤਾ। BSF ਵੱਲੋਂ ਕਰੀਬ 14 ਰਾਊਂਡ ਫਾਇਰ ਕੀਤੇ ਗਏ।
ਇਹ ਘਟਨਾ ਪਠਾਨਕੋਟ ਭਾਰਤੀ ਸਰਹੱਦ ਦੀ ਹੈ ਜਿੱਥੇ BSF ਨੂੰ ਵੱਡੀ ਕਤਾਮਯਾਬੀ ਮਿਲੀ ਹੈ। BSF ਨੇ ਪਾਕਿਸਤਾਨ ਤੋਂ ਭਾਰਤੀ ਸਰਹੱਦ 'ਤੇ ਘੁਸਪੈਠ ਕਰ ਰਹੇ ਇਕ ਘੁਸਪੈਠੀਏ ਨੂੰ ਢੇਰ ਕਰ ਦਿੱਤਾ।
ਦੱਸਣਯੋਗ ਹੈ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਬੀਤੇ ਦਿਨੀ ਤਰਨਤਾਰਨ 'ਚ ਪਾਕਿਸਤਾਨ ਨਾਲ ਲੱਗਦੀ ਸਰਹੱਦ 'ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ ਸੀ। ਬੀਐਸਐਫ ਦੇ ਜਵਾਨਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਥਾਨਕ ਪੁਲਿਸ ਹਵਾਲੇ ਕਰ ਦਿੱਤਾ। ਬੀਐਸਐਫ ਦੇ ਬੁਲਾਰੇ ਅਨੁਸਾਰ 11 ਅਗਸਤ ਦੀ ਸਵੇਰ ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਨਾਲ ਲੱਗਦੀ ਕੰਡਿਆਲੀ ਤਾਰ ਦੇ ਅੱਗੇ ਫੋਰਸ ਦੇ ਜਵਾਨ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਇਕ ਵਿਅਕਤੀ ਨੂੰ ਉਨ੍ਹਾਂ ਵੱਲ ਵਧਦੇ ਦੇਖਿਆ। ਉਨ੍ਹਾਂ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਆਦਮੀ ਬਿਨਾਂ ਰੁਕੇ ਜਾਰੀ ਰਿਹਾ।
ਇਹ ਵੀ ਪੜ੍ਹੋ: Chandigarh Weather Update: ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਚੇਤਾਵਨੀ, 15 ਅਗਸਤ ਦੇ ਜਸ਼ਨਾਂ 'ਚ ਪੈ ਸਕਦੀ ਰੁਕਾਵਟ
ਇਸ ਤੋਂ ਪਹਿਲਾਂ ਭਾਰਤੀ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਫੜਿਆ ਗਿਆ ਸੀ। ਇਸ ਤੋਂ ਬਾਅਦ ਹੁਣ ਜਾਂਚ ਤੋਂ ਬਾਅਦ ਉਸ ਵਿਅਕਤੀ ਨੂੰ ਛੱਡ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਫੜੇ ਗਏ ਪਾਕਿਸਤਾਨੀ ਨਾਗਰਿਕ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) (BSF) ਨੇ ਪਾਕਿ ਰੇਂਜਰਾਂ ਦੇ ਹਵਾਲੇ ਕਰ ਦਿੱਤਾ। ਉਹ ਗਲਤੀ ਨਾਲ ਸਰਹੱਦ ਪਾਰ ਕਰ ਗਿਆ ਸੀ। ਇਹ ਘਟਨਾ ਫਿਰੋਜ਼ਪੁਰ ਸੈਕਟਰ ਦੇ ਨਾਲ ਲੱਗਦੇ ਸਰਹੱਦੀ (India-Pak Border) ਪਿੰਡ ਹਜ਼ਾਰਾ ਸਿੰਘ ਵਾਲਾ ਨੇੜੇ ਵਾਪਰੀ।
ਇਹ ਵੀ ਪੜ੍ਹੋ: Independence day 2023: ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ 'ਚ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼, 3 ਗ੍ਰਿਫ਼ਤਾਰ