Pakistan Drone Shot Down: ਦੋ ਪਾਕਿਸਤਾਨੀ ਡਰੋਨ BSF ਨੇ ਕੀਤੇ ਢੇਰ, ਭਾਰਤੀ ਸਰਹੱਦ ਤੇ ਸੁੱਟੀ ਕਰੋੜਾਂ ਦੀ ਹੈਰੋਇਨ
Pakistan Drone Shot Down: ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਪੰਜਾਬ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਕਰਨ ਦੇ ਸ਼ੱਕ ਵਿੱਚ ਇੱਕ ਡਰੋਨ ਨੂੰ ਡੇਗ ਦਿੱਤਾ।
Pakistan Drone Shot Down: ਸੀਮਾ ਸੁਰੱਖਿਆ ਬਲ (BSF) ਨੇ ਇੱਕ ਵਾਰ ਫਿਰ ਪਾਕਿ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਦੂਜੇ ਦਿਨ ਵੀ ਬੀਐਸਐਫ ਨੇ ਪਾਕਿ ਤਸਕਰਾਂ ਵੱਲੋਂ ਭਾਰਤੀ ਸਰਹੱਦ ਵੱਲ ਹੈਰੋਇਨ ਦੀ ਖੇਪ ਲੈ ਕੇ ਜਾ ਰਹੇ ਡਰੋਨ ਨੂੰ ਢੇਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੋ ਦਿਨਾਂ ਵਿੱਚ ਇਹ ਚੌਥਾ ਡਰੋਨ ਡੇਗਿਆ ਗਿਆ ਹੈ। ਇਸ ਦੇ ਨਾਲ ਹੀ 4 'ਚੋਂ ਤਿੰਨ ਡਰੋਨ ਇੱਕੋ ਕਿਸਮ ਦੇ ਹਨ, ਜਦਕਿ ਇਕ ਡਰੋਨ ਪਾਕਿਸਤਾਨੀ ਸਰਹੱਦ 'ਚ ਡਿੱਗਿਆ।
ਅੰਮ੍ਰਿਤਸਰ ਦੇ ਅਟਾਰੀ ਸਰਹੱਦ ਨੇੜੇ ਪੁਲ ਮੌਰਾਂ ਬੀਓਪੀ ਨੇੜੇ ਡਰੋਨ ਨੂੰ ਡੇਗ ਦਿੱਤਾ ਗਿਆ। ਘਟਨਾ ਰਾਤ ਕਰੀਬ 9 ਵਜੇ ਵਾਪਰੀ। ਬੀਐਸਐਫ ਦੀ ਬਟਾਲੀਅਨ 22 ਦੇ ਜਵਾਨ ਗਸ਼ਤ ’ਤੇ ਸਨ। ਫਿਰ ਰਾਤ 9 ਵਜੇ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਹਰਕਤ ਮਹਿਸੂਸ ਕੀਤੀ ਗਈ।
ਇਹ ਵੀ ਪੜ੍ਹੋ: Jalandhar News: 2 ਘੰਟੇ ਤਾਰਾਂ 'ਤੇ ਲਟਕਦਾ ਰਿਹਾ ਲਾਈਨਮੈਨ: ਬਿਜਲੀ ਦਾ ਕਰੰਟ ਲੱਗਣ ਨਾਲ ਹੋਈ ਮੌਤ
ਦੱਸ ਦੇਈਏ ਕਿ ਅੰਮ੍ਰਿਤਸਰ ਸੈਕਟਰ ਹੈੱਡ ਕੁਆਰਟਰ ਅਧੀਨ 22 ਬਟਾਲੀਅਨ ਅਤੇ 144 ਬਟਾਲੀਅਨ ਨੇ ਦੁਸ਼ਮਣ ਦੇਸ਼ ਪਾਕਿਸਤਾਨ ਦੇ ਦੋ ਡਰੋਨਾਂ ਨੂੰ ਡੇਗ ਦਿੱਤਾ। ਉਨ੍ਹਾਂ ਦੱਸਿਆ ਕਿ ਰਤਨਖੁਰਦ ਸਰਹੱਦੀ ਚੌਕੀ ਦੇ ਅੰਦਰ ਇੱਕ ਡਰੋਨ ਸੁੱਟਿਆ ਗਿਆ ਹੈ, ਜਿਸ ਵਿੱਚੋਂ 2.6 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ ਅਤੇ ਦੂਸਰਾ ਡਰੋਨ ਧਾਰੀਵਾਲ ਵਿੱਚ ਸੁੱਟਿਆ ਗਿਆ ਹੈ।
ਬੀਐਸਐਫ ਪੰਜਾਬ ਫਰੰਟੀਅਰ ਨੇ ਦੱਸਿਆ ਕਿ ਬੀਐਸਐਫ ਵੱਲੋਂ ਪਿਛਲੇ 2 ਦਿਨਾਂ ਵਿੱਚ ਮਾਰਿਆ ਗਿਆ ਇਹ ਚੌਥਾ ਡਰੋਨ ਹੈ।
ਬੀਐਸਐਫ ਪੰਜਾਬ ਫਰੰਟੀਅਰ ਨੇ ਦੱਸਿਆ ਕਿ ਬੀਐਸਐਫ ਵੱਲੋਂ ਪਿਛਲੇ 2 ਦਿਨਾਂ ਵਿੱਚ ਮਾਰਿਆ ਗਿਆ ਇਹ ਚੌਥਾ ਡਰੋਨ ਹੈ। ਆਵਾਜ਼ ਸੁਣ ਕੇ ਬੀਐਸਐਫ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਹੀ ਦੇਰ ਵਿਚ ਡਰੋਨ ਦੀ ਆਵਾਜ਼ ਬੰਦ ਹੋ ਗਈ। ਬੀਐਸਐਫ ਦੇ ਜਵਾਨਾਂ ਨੂੰ ਡਰੋਨ ਦੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਆਵਾਜ਼ ਮਿਲੀ, ਪਰ ਵਾਪਸ ਜਾਣ ਦੀ ਆਵਾਜ਼ ਮਹਿਸੂਸ ਨਹੀਂ ਹੋਈ। ਜਿਸ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ।
ਕਰੀਬ ਇਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਪੁਲ-ਮੌਰਾਂ ਦੇ ਖੇਤਾਂ 'ਚੋਂ ਡਰੋਨ ਨੂੰ ਬਰਾਮਦ ਕੀਤਾ ਗਿਆ। ਡਰੋਨ ਨਾਲ ਪੀਲੇ ਰੰਗ ਦਾ ਇੱਕ ਵੱਡਾ ਪੈਕਟ ਬੰਨ੍ਹਿਆ ਹੋਇਆ ਸੀ। ਫਿਲਹਾਲ ਸੁਰੱਖਿਆ ਕਾਰਨਾਂ ਕਰਕੇ ਇਸ ਨੂੰ ਖੋਲ੍ਹਿਆ ਨਹੀਂ ਗਿਆ ਹੈ।