Mangat Rai Bansal BJP Join News/ਕੁਲਦੀਪ ਧਾਲੀਵਾਲ ਬੁਢਲਾਡਾ ਤੋਂ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਚੋਂ ਸ਼ਾਮਿਲ ਹੋ ਗਏ ਹਨ।  ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੈ ਰੁਪਾਨੀ ਸਮੇਤ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਕੇਂਦਰੀ ਜਨਰਲ ਸਕੱਤਰ ਤਰੁਣ ਚੁੱਘ, ਮਨੋਰੰਜਨ ਕਾਲੀਆ, ਅਸ਼ਵਨੀ ਸ਼ਰਮਾ, ਪੰਜਾਬ ਮਹਿਲਾ ਪ੍ਰਧਾਨ ਜੈਇੰਦਰ ਕੌਰ ਅਤੇ ਹਰਜੀਤ ਸਿੰਘ ਗਰੇਵਾਲ ਨੇ ਸਵਾਗਤ ਕੀਤਾ।


COMMERCIAL BREAK
SCROLL TO CONTINUE READING

ਕੌਣ ਹਨ ਮੰਗਤ ਰਾਏ ਬਾਂਸਲ  (Mangat Rai Bansal BJP Join)
ਮੰਗਤ ਰਾਏ ਬਾਂਸਲ (Mangat Rai Bansal BJP Join) 2007 ਵਿੱਚ ਕਾਂਗਰਸ ਦੀ ਟਿਕਟ ’ਤੇ ਬੁਢਲਾਡਾ ਤੋਂ ਪਹਿਲੀ ਵਾਰ ਵਿਧਾਇਕ ਬਣੇ ਸਨ। ਉਨ੍ਹਾਂ ਅਕਾਲੀ ਉਮੀਦਵਾਰ ਹਰਬੰਤ ਸਿੰਘ ਨੂੰ 56271 ਵੋਟਾਂ ਲੈ ਕੇ ਹਰਾਇਆ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਪਾਰਟੀ ਦੇ ਕੇਂਦਰੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਮੰਤਰੀ ਮਨੋਰੰਜ ਕਾਲੀਆ, ਅਸ਼ਵਨੀ ਸ਼ਰਮਾ, ਸ੍ਰੀ ਨਿਵਾਸਨੂ, ਪੰਜਾਬ ਮਹਿਲਾ ਪ੍ਰਧਾਨ ਜੈਇੰਦਰ ਕੌਰ, ਹਰਜੀਤ ਸਿੰਘ ਗਰੇਵਾਲ ਹਾਜ਼ਰ ਸਨ।


ਇਹ ਵੀ ਪੜ੍ਹੋ:   Punjab Politics: ਕਾਂਗਰਸ ਨੂੰ ਵੱਡਾ ਝਟਕਾ- ਰਾਜ ਕੁਮਾਰ ਚੱਬੇਵਾਲ AAP 'ਚ ਸ਼ਾਮਲ


ਮੰਗਤ ਰਾਏ ਬਾਂਸਲ (Mangat Rai Bansal BJP Join) ਨੇ 2012 ਦੀ ਚੋਣ ਹਲਕਾ ਮੋੜ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ 'ਤੇ ਲੜੀ ਸੀ ਪਰ ਅਕਾਲੀ ਦਲ ਦੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਤੋਂ ਕੁਝ ਵੋਟਾਂ ਨਾਲ ਹਾਰ ਗਏ ਸਨ। ਇਸ ਤੋਂ ਪਹਿਲਾਂ ਉਹ ਸਾਲ 2009 ਦੌਰਾਨ ਬਸਪਾ ਦੀ ਟਿਕਟ 'ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜੇ ਸਨ, ਜਿੱਥੋਂ ਉਨ੍ਹਾਂ ਨੂੰ 65 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਡਾ: ਮਨੋਜ ਮੰਜੂ ਬਾਂਸਲ ਵੀ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਰਹਿ ਚੁੱਕੇ ਹਨ। ਉਸਨੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ 'ਤੇ 2022 ਦੀ ਚੋਣ ਲੜੀ ਸੀ, ਜਿਸ ਵਿੱਚ ਉਹ ਲਗਭਗ 15 ਹਜ਼ਾਰ ਵੋਟਾਂ ਨਾਲ ਚੌਥੇ ਸਥਾਨ 'ਤੇ ਰਹੀ ਸੀ।


ਇਹ ਵੀ ਪੜ੍ਹੋ:  Navjot Singh Sidhu: ਨਵਜੋਤ ਸਿੰਘ ਸਿੱਧੂ ਅੱਜ ਰਾਜਪਾਲ ਨੂੰ ਮਿਲਣਗੇ, ਉਠਾਉਣਗੇ ਸੂਬੇ ਦੇ ਕਈ ਮੁੱਦੇ