Punjab News: ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਸੂਬੇ ਭਰ ਵਿੱਚ ਸ਼ੁਰੂ ਕੀਤੇ CASO ਓਪਰੇਸ਼ਨ ਤਹਿਤ ਅੱਜ ਕੀਰਤਪੁਰ ਸਾਹਿਬ ਅਤੇ ਨੰਗਲ ਪੁਲਿਸ ਵੱਲੋਂ ਅੱਜ ਸਥਾਨਕ ਝੁੱਗੀਆਂ ਵਿੱਚ ਛਾਪੇਮਾਰੀ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਛਾਪੇਮਾਰੀ ਦਾ ਇਕੋ ਮਕਸਦ ਜਿਨ੍ਹਾਂ ਥਾਵਾਂ ਤੇ ਨਸ਼ੇ ਆਦਿ ਦਾ ਕਾਰੋਬਾਰ ਕੀਤਾ ਜਾਂਦਾ ਹੈ ਉਹਨਾਂ ਤੇ ਠੱਲ ਪਾਉਣ ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਪਹਿਲਾਂ ਐਨ ਡੀ ਪੀ ਐਸ ਦੇ ਮਾਮਲੇ ਹਨ ਉਨ੍ਹਾਂ ਦੀ ਵੀ ਜਾਂਚ ਕੀਤੀ ਜਾ ਰਹੀ ਤਾਂ ਜੋ ਉਹ ਲੋਕ ਇਲਾਕੇ ਅੰਦਰ ਦੁਬਾਰਾ ਨਸ਼ਾ ਤਾਂ ਨਹੀਂ ਵੇਚ ਰਹੇ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਸ੍ਰੀ ਅਨੰਦਪੁਰ ਸਾਹਿਬ ਨੰਗਲ ਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਨਾਜ਼ਾਇਜ਼ ਸ਼ਰਾਬ, ਚਰਸ, ਗਾਂਜਾ ਤੇ ਹੋਰ ਨਸ਼ੇ ਧੜੱਲੇ ਨਾਲ ਵਿਕਣ ਦੀਆਂ ਖਬਰਾਂ ਅਕਸਰ ਨਸ਼ਰ ਹੁੰਦੀਆਂ ਰਹਿੰਦੀਆਂ ਹਨ ਦਿਨ ਹੋਵੇ ਯਾਂ ਰਾਤ ਹਰ ਸਮੇਂ ਨਸ਼ੇੜੀ ਇਥੋਂ ਅਕਸਰ ਨਸ਼ਾਂ ਲੈਂਦੇ ਤੇ ਕਰਦੇ ਦੇਖੇ ਜਾ ਸਕਦੇ ਹਨ। ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ  ਕੀਰਤਪੁਰ ਸਾਹਿਬ, ਨੰਗਲ ਵਿਖੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਂਦੇ ਹੋਏ ਨੰਗਲ ਦੇ ਵਰੁਣ ਦੇਵ ਮੰਦਿਰ ਦੇ ਨਾਲ ਲੱਗਦੀ ਝੁੱਗੀ 'ਚ CASO ਤਹਿਤ ਚੈਕਿੰਗ ਕੀਤੀ ਗਈ। ਨੰਗਲ ਦੇ ਮੁਹੱਲਾ ਰਾਜਨਗਰ ਵਿਖੇ ਛਾਪੇਮਾਰੀ ਕੀਤੀ ਗਈ। 


ਇਹ ਵੀ ਪੜ੍ਹੋ; Malerkotla News: ਘਰ ਨੂੰ ਲੁਟੇਰਿਆਂ ਨੇ ਫਿਲਮੀ ਸਟਾਈਲ ਵਿੱਚ ਲੁੱਟਿਆ, ਤਸਵੀਰਾਂ CCTV 'ਚ ਕੈਦ

ਇਸ ਮੌਕੇ ਮਹਿਲਾ ਤੇ ਪੁਰਸ਼ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ। ਪੁਲਿਸ ਵੱਲੋਂ ਅਚਾਨਕ ਕੀਤੀ ਛਾਪੇਮਾਰੀ ਕਾਰਨ ਝੁੱਗੀਆਂ 'ਚ ਰਹਿਣ ਵਾਲੇ ਲੋਕਾਂ 'ਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ। ਉਧਰ ਸ੍ਰੀ ਕੀਰਤਪੁਰ ਸਾਹਿਬ ਵਿਖੇ ਵੀ ਰਾਜਿਸਥਾਨੀਆਂ ਦੀਆਂ ਝੁੱਗੀਆਂ ਵਿੱਚ ਜਾ ਕੇ ਛਾਪੇਮਾਰੀ ਕੀਤੀ ਗਈ ਮਗਰ ਇੱਥੇ ਵੀ ਪੁਲਿਸ ਦੇ ਹੱਥ ਕੁਝ ਨਹੀਂ ਲੱਗਾ ਮਗਰ ਇਹਨਾ ਝੁੱਗੀਆਂ ਵਿਚ ਰਹਿਣ ਵਾਲੇ ਲੋਕਾਂ ਵਿੱਚ ਹੜਕੰਪ ਜਰੂਰ ਮੱਚ ਗਿਆ।


ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੰਜਾਬ ਪੁਲੀਸ ਮੁਖੀ ਗੌਰਵ ਯਾਦਵ, ਜ਼ਿਲ੍ਹਾ ਰੂਪਨਗਰ ਦੇ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਰਚ ਅਭਿਆਨ ਤਹਿਤ ਛਾਪੇਮਾਰੀ ਕੀਤੀ ਗਈ। ਨੰਗਲ ਰੇਲਵੇ ਸਟੇਸ਼ਨ, ਬੱਸ ਸਟੈਂਡ, ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਵਿੱਚ ਚੈਕਿੰਗ ਕੀਤੀ ਗਈ।ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕਿਸੇ ਨੂੰ ਵੀ ਨਾਜਾਇਜ਼ ਕੰਮ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ; Punjab Dengue Case: ਹੜ੍ਹਾਂ ਤੋਂ ਬਾਅਦ ਡੇਂਗੂ ਦਾ ਕਹਿਰ, 440 ਕੇਸ ਆਏ ਸਾਹਮਣੇ, ਲੋਕਾਂ ਲਈ ਐਡਵਾਇਜ਼ਰੀ ਜਾਰੀ