Punjab Bandh News: ਮਨੀਪੁਰ ਵਿੱਚ ਫੈਲੀ ਹਿੰਸਾ ਤੋਂ ਬਾਅਦ ਈਸਾਈ ਭਾਈਚਾਰੇ ਅਤੇ ਐਸਸੀ ਭਾਈਚਾਰੇ ਵੱਲੋਂ 9 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਗੱਲ ਦਾ ਐਲਾਨ ਈਸਾਈ ਭਾਈਚਾਰੇ ਵੱਲੋਂ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਗਠਿਤ ਮਨੀਪੁਰ ਇਨਸਾਫ਼ ਮੋਰਚਾ ਵੱਲੋਂ ਕੀਤਾ ਗਿਆ ਹੈ। ਮਨੀਪੁਰ ਇਨਸਾਫ਼ ਮੋਰਚਾ ਦੇ ਪ੍ਰਧਾਨ ਸੁਰਜੀਤ ਥਾਪਰ ਨੇ ਦੱਸਿਆ ਕਿ 9 ਤਰੀਕ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆਵਾਜਾਈ ਬੰਦ ਰਹੇਗੀ ਅਤੇ ਇਸ ਤੋਂ ਪਹਿਲਾਂ 7 ਤਰੀਕ ਨੂੰ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ ਇਸ ਦੀ ਮੁਕੰਮਲ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਕੁਝ ਸਮੇਂ ਬਾਅਦ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਐਸ.ਸੀ.ਭਾਈਚਾਰੇ ਵੱਲੋਂ ਪ੍ਰੈਸ ਕਾਨਫਰੰਸ ਵੀ ਕੀਤੀ ਗਈ। ਜਿਸ ਵਿੱਚ ਮਨੀਪੁਰ ਵਿੱਚ ਫੈਲੀ ਹਿੰਸਾ ਦੇ ਵਿਰੋਧ ਵਿੱਚ ਪੰਜਾਬ ਦੇ ਸਮੁੱਚੇ ਐਸ.ਸੀ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ 9 ਅਗਸਤ ਨੂੰ ਸਵੇਰੇ 9:00 ਵਜੇ ਤੋਂ ਸ਼ਾਮ 6:00 ਵਜੇ ਤੱਕ ਪੰਜਾਬ ਬੰਦ ਰਹੇਗਾ ਅਤੇ ਇਸ ਦੌਰਾਨ ਕੋਈ ਵੀ ਉਦਯੋਗਿਕ ਅਦਾਰਾ ਨਹੀਂ ਖੁੱਲ੍ਹੇਗਾ। ਆਵਾਜਾਈ ਵੀ ਬੰਦ ਰਹੇਗੀ। ਇੰਨਾ ਹੀ ਨਹੀਂ ਸਵੇਰੇ 9 ਵਜੇ ਤੋਂ ਪੀ.ਏ.ਪੀ ਚੌਕ ਵਿਖੇ ਧਰਨਾ ਵੀ ਦਿੱਤਾ ਜਾਵੇਗਾ।


ਇਹ ਵੀ ਪੜ੍ਹੋ: Punjab Farmers Protest: ਮੁਹਾਲੀ 'ਚ 5 ਕਿਸਾਨ ਯੂਨੀਅਨਾਂ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵੱਡੀ ਰੈਲੀ ਸ਼ੁਰੂ

ਦੱਸਣਯੋਗ ਹੈ ਕਿ ਮਨੀਪੁਰ 'ਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਪਿਛਲੇ ਦਿਨੀਂ ਪੁਲਿਸ ਅਤੇ ਫੌਜ ਦੀ ਮਦਦ ਨਾਲ ਹਿੰਸਾ ਦੀ ਅੱਗ ਨੂੰ ਸ਼ਾਂਤ ਕੀਤਾ ਗਿਆ ਸੀ ਪਰ ਇੱਕ ਵਾਰ ਫਿਰ ਅੱਗਜ਼ਨੀ ਅਤੇ ਖੂਨੀ ਖੇਡ ਸ਼ੁਰੂ ਹੋ ਗਈ ਹੈ। ਮਨੀਪੁਰ ਵਿੱਚ ਇੱਕ ਵਾਰ ਫਿਰ ਹਿੰਸਾ ਦੀ ਅੱਗ ਭੜਕ ਗਈ ਹੈ। ਮਨੀਪੁਰ 'ਚ ਸੁਰੱਖਿਆ ਬਲਾਂ ਅਤੇ ਮੈਤੇਈ ਭਾਈਚਾਰੇ ਵਿਚਾਲੇ ਪਿਛਲੇ 24 ਘੰਟਿਆਂ ਤੋਂ ਝੜਪ ਜਾਰੀ ਹੈ। ਇਸ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਬਦਮਾਸ਼ਾਂ ਨੇ ਕਈ ਘਰਾਂ ਨੂੰ ਵੀ ਅੱਗ ਲਗਾ ਦਿੱਤੀ।


ਇਹ ਵੀ ਪੜ੍ਹੋ: Sunny Deol News: ਗਦਰ-2 ਦੇ ਪ੍ਰੋਮੋਸ਼ਨ ਲਈ ਅੰਮ੍ਰਿਤਸਰ ਪਹੁੰਚੇ ਸੰਨੀ ਦਿਓਲ, ਸ੍ਰੀ ਹਰਿਮੰਦਰ ਸਾਹਿਬ 'ਚ ਟੇਕਿਆ ਮੱਥਾ 


(ਜਲੰਧਰ ਤੋਂ ਸੁਨੀਲ ਮਹਿੰਦਰੂ ਦੀ ਰਿਪੋਰਟ)