Punjab Dengue Cases: ਡੇਂਗੂ ਦੇ ਵਧਦੇ ਕਹਿਰ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਭਗੰਵਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ।
Trending Photos
Punjab Dengue Cases: ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਉਣ ਤੋਂ ਬਾਅਦ ਹੁਣ ਡੇਂਗੂ (Dengue Cases) ਨੇ ਦਹਿਸ਼ਤ ਪੈਦਾ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ਹਿਰੀ ਖੇਤਰਾਂ ਵਿੱਚ ਵੀ ਡੇਂਗੂ ਦਾ ਪ੍ਰਕੋਪ ਦਿਖਾਈ ਦੇਣ ਲੱਗਾ ਹੈ ਅਤੇ ਲਗਾਤਾਰ ਨਵੇਂ ਕੇਸ ਸਾਹਮਣੇ ਆ ਰਹੇ ਹਨ। ਜਾਣਕਾਰੀ ਮੁਤਾਬਕ ਪਿਛਲੇ ਕੁਝ ਸਮੇਂ ਦੌਰਾਨ ਡੇਂਗੂ ਦੇ ਮਾਮਲਿਆਂ 'ਚ ਵਾਧਾ ਹੋਇਆ ਹੈ। ਪੰਜਾਬ ਵਿੱਚ ਡੇਂਗੂ ਦੇ ਮਰੀਜ਼ਾਂ ਵਿੱਚ ਇਜਾਫ਼ਾ ਹੋ ਰਿਹਾ ਹੈ। ਡੇਂਗੂ ਦੇ ਵਧਦੇ ਕਹਿਰ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗੰਵਤ ਮਾਨ ਵੱਲੋਂ (CM Bhagwant mann) ਟਵੀਟ ਕੀਤਾ ਗਿਆ ਹੈ।
ਉਹਨਾਂ ਨੇ ਟਵੀਟ ਕਰ ਲਿਖਿਆ ਹੈ ਕਿ ਹੜ੍ਹਾਂ ਤੋਂ ਬਾਅਦ ਇਕੱਠੇ ਹੋਏ ਪਾਣੀ ਕਾਰਨ ਡੇਂਗੂ ਦੀ ਬਿਮਾਰੀ ਫੈਲਣ ਦਾ ਖ਼ਤਰਾ ਵੱਧ ਸਕਦਾ ਹੈ। ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਡੇਂਗੂ ਤੋਂ ਬਚਾਅ ਲਈ ਸਾਡੀ ਸਰਕਾਰ ਇੱਕ ਵਿਸ਼ੇਸ਼ ਮੁਹਿੰਮ ਚਲਾਉਣ ਜਾ ਰਹੀ ਹੈ। "ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ”। ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ ਤੇ ਹਰ ਸੰਭਵ ਸਹਾਇਤਾ ਵੀ ਦਿੱਤੀ ਜਾਵੇਗੀ, ਸਰਕਾਰ ਵੱਲੋਂ ਪੂਰੀ ਕੋਸ਼ਿਸ਼ ਹੈ ਲੋਕਾਂ ਨੂੰ ਤੰਦਰੁਸਤ ਰੱਖਿਆ ਜਾਵੇ।
ਇਹ ਵੀ ਪੜ੍ਹੋ: Punjab Dengue Cases: ਮੁਹਾਲੀ 'ਚ ਘਰ- ਘਰ ਜਾ ਕੇ ਡੇਂਗੂ ਤੇ ਮਲੇਰੀਆਂ ਦੇ ਮੱਛਰਾਂ ਦਾ ਲਾਵਾ ਕੀਤਾ ਗਿਆ ਚੈੱਕ, ਕੀਤੀ ਲੋਕਾਂ ਨੂੰ ਇਹ ਅਪੀਲ
ਇਸ ਵਿਚਾਲੇ ਅੱਜ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ (Dr. Balbir Singh) ਵੱਲੋਂ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿਮ ਤਹਿਤ ਅੱਜ ਮੁਹਾਲੀ ਦੇ ਪਿੰਡ ਬਹਿਲੋਲਪੁਰ ਵਿਖੇ ਘਰ- ਘਰ ਜਾ ਕੇ ਡੇਂਗੂ ਅਤੇ ਮਲੇਰੀਆਂ (Dengue Cases) ਦੇ ਮੱਛਰਾਂ ਦਾ ਲਾਵਾ ਚੈੱਕ ਕੀਤਾ ਗਿਆ ਅਤੇ ਲੋਕਾਂ ਨੂੰ ਇਸ ਤੋਂ ਬਚਾਅ ਲਈ ਜਾਗਰੂਕ ਕੀਤਾ ਕਿ ਕਿਸ ਤਰ੍ਹਾਂ ਉਹ ਇਹ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰਾਂ ਨੂੰ ਖ਼ਤਮ ਕਰ ਸਕਦੇ ਹਨ।
ਸਿਹਤ ਮੰਤਰੀ ਨੇ ਕਰੀਬ 5 ਘਰਾਂ ਦੀ ਜਾਂਚ ਕੀਤੀ ਸੀ। ਉਨ੍ਹਾਂ ਸਾਰੇ ਘਰਾਂ ਵਿੱਚ ਡੇਂਗੂ ਦਾ ਲਾਰਵਾ ਮੌਜੂਦ ਸੀ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਸਕੂਲ ਦਾ ਨਿਰੀਖਣ ਵੀ ਕੀਤਾ। ਉਥੇ ਡੇਂਗੂ ਦਾ ਲਾਰਵਾ ਵੀ ਮੌਜੂਦ ਸੀ। ਉਪਰੰਤ ਉਨ੍ਹਾਂ ਸਕੂਲ ਦੇ ਅਧਿਆਪਕਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਵਿੱਚ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਸੀ ਇਨ੍ਹਾਂ ਵਿੱਚੋਂ 114 ਐਕਟਿਵ ਕੇਸ ਸਨ। ਇਸ ਤੋਂ ਇਲਾਵਾ ਸਿਹਤ ਵਿਭਾਗ ਨੇ ਲੋਕਾਂ ਨੂੰ ਅੱਖਾਂ ਦੇ ਫਲੂ ਅਤੇ ਸਕਿਨ ਇਨਫੈਕਸ਼ਨ ਤੋਂ ਬਚਣ ਦੀ ਸਲਾਹ ਵੀ ਦਿੱਤੀ ਹੈ।
ਇਹ ਵੀ ਪੜ੍ਹੋ: Surinder Shinda News: ਮਰਹੂਮ ਲੋਕ ਗਾਇਕ ਸੁਰਿੰਦਰ ਛਿੰਦਾ ਦੇ ਭੋਗ ਸਮਾਗਮ 'ਤੇ ਪਹੁੰਚੇ ਸਾਬਕਾ CM ਚੰਨੀ ਸਮੇਤ ਕਈ ਮਸ਼ਹੂਰ ਚਿਹਰੇ