Punjabi Youth Died News: ਚੰਗੇ ਭਵਿੱਖ ਦੀ ਆਸ ਲਈ ਅਮਰੀਕਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ
Advertisement
Article Detail0/zeephh/zeephh1673299

Punjabi Youth Died News: ਚੰਗੇ ਭਵਿੱਖ ਦੀ ਆਸ ਲਈ ਅਮਰੀਕਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

ਚੰਗੇ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਭ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਹਰ ਰੋਜ ਵਿਦੇਸ਼ ਤੋਂ ਨੌਜਵਾਨਾਂ ਨਾਲ ਵਾਪਰੇ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਕਾਰ ਹੁਣ ਇੱਕ ਹੋਰ ਦੁਖਦਾਈ ਖ਼ਬਰ ਅਮਰੀਕਾ ਤੋਂ ਸਾਹਮਣੇ ਆ ਰਹੀ ਹੈ, ਜਿਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ

Punjabi Youth Died News: ਚੰਗੇ ਭਵਿੱਖ ਦੀ ਆਸ ਲਈ ਅਮਰੀਕਾ ਗਏ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

Punjabi Youth Died News: ਚੰਗੇ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਭ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਹਰ ਰੋਜ ਵਿਦੇਸ਼ ਤੋਂ ਨੌਜਵਾਨਾਂ ਨਾਲ ਵਾਪਰੇ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਕਾਰ ਹੁਣ ਇੱਕ ਹੋਰ ਦੁਖਦਾਈ ਖ਼ਬਰ ਅਮਰੀਕਾ ਤੋਂ ਸਾਹਮਣੇ ਆ ਰਹੀ ਹੈ, ਜਿਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਦੱਸ ਦੇਈਏ ਕਿ ਇਹ ਪੰਜਾਬੀ ਨੌਜਵਾਨ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦਾ ਹੈ ਜਿੱਥੇ ਆਉਂਦੇ ਪਿੰਡ ਧੂੰਦਾ ਦੇ ਨੌਜਵਾਨ ਤਰਲੋਚਨ ਸਿੰਘ ਪੁੱਤਰ ਸਰਵਣ ਸਿੰਘ ਦੀ ਅਮਰੀਕਾ ਵਿਖੇ ਹਾਰਟ ਅਟੈਕ ਆਉਣ ਕਰਕੇ ਮੌਤ ਹੋ ਗਈ ਹੈ। ਨੌਜਵਾਨ ਦੀ ਉਮਰ ਤਕਰੀਬਨ 27 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।  ਇਹ ਪੰਜਾਬੀ ਨੌਜਵਾਨ ਕੁਝ ਦਿਨ ਪਹਿਲਾਂ ਹੀ ਅਮਰੀਕਾ ਪੁੱਜਾ ਸੀ। 

ਇਹ ਵੀ ਪੜ੍ਹੋ: Malaika Arora ਨੇ ਆਫ ਸ਼ੋਲਡਰ ਡਰੈੱਸ 'ਚ ਦਿੱਤਾ ਕਿਲਰ ਪੋਜ਼; ਸ਼ੇਅਰ ਕੀਤੀਆਂ ਬੋਲਡ ਤਸਵੀਰਾਂ

ਪੰਜਾਬੀ ਨੌਜਵਾਨ ਤਰਲੋਚਨ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਦਾ ਰੋ ਰੋ ਕੇ ਹੋਇਆ ਬੁਰਾ ਹਾਲ ਹੈ। ਤਰਲੋਚਨ ਦੀ ਮੌਤ ਦੀ ਖ਼ਬਰ ਨਾਲ ਪਿੰਡ ਸੋਗ ਵਿੱਚ ਡੁੱਬਿਆ ਹੋਇਆ ਹੈ। ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਲੋਚਨ ਸਿੰਘ ਰਾਤ ਸਮੇਂ ਪਰਿਵਾਰ ਨਾਲ ਗੱਲਬਾਤ ਕਰਕੇ ਸੁੱਤਾ ਸੀ ਅਤੇ ਰਾਤ ਨੂੰ ਸੁੱਤੇ ਪਿਆ ਹੀ ਸਾਈਲੈਂਟ ਅਟੈਕ ਆਉਣ ਕਰਕੇ ਉਸਦੀ ਮੌਤ ਹੋ ਗਈ ਹੈ। 

Trending news