Banur News/ਕੁਲਦੀਪ ਸਿੰਘ: ਲੋਕ ਲੰਬੇ ਸਮੇਂ ਤੋਂ ਬਨੂੜ ਨੂੰ ਸਬ-ਡਵੀਜ਼ਨ ਬਣਾਉਣ ਦੀ ਮੰਗ ਕਰ ਰਹੇ ਹਨ। ਪਰ ਸੱਤਾ 'ਤੇ ਕਾਬਜ਼ ਸਰਕਾਰਾਂ ਦੇ ਨੁਮਾਇੰਦਿਆਂ ਵੱਲੋਂ ਇਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਲੋਕਾਂ ਦੇ ਦਿਲਾਂ 'ਚ ਰੋਸ ਪਾਇਆ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਬਨੂੜ ਸ਼ਹਿਰ ਅਤੇ ਆਸ-ਪਾਸ ਦੇ ਪਿੰਡ ਜ਼ਿਲ੍ਹਾ ਪਟਿਆਲਾ ਅਤੇ ਜ਼ਿਲ੍ਹਾ ਮੁਹਾਲੀ ਦੇ ਪ੍ਰਸ਼ਾਸਨ ਅਧੀਨ ਹਨ। ਲੋਕਾਂ ਨੇ ਦੱਸਿਆ ਕਿ ਬਨੂੜ ਇਲਾਕੇ ਦੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਨਾਲ ਸਬੰਧਤ ਕੰਮ ਕਰਵਾਉਣ ਲਈ ਪਟਿਆਲਾ ਅਤੇ ਸਿਵਲ ਪ੍ਰਸ਼ਾਸਨ ਨਾਲ ਸਬੰਧਤ ਕੰਮ ਕਰਵਾਉਣ ਲਈ ਮੁਹਾਲੀ ਜਾਣਾ ਪੈਂਦਾ ਹੈ।


ਇਹ ਵੀ ਪੜ੍ਹੋ: Ludhiana Buddha Nullah: ਲੁਧਿਆਣਾ ਬੁੱਢੇ ਦਰਿਆ ਦਾ ਜਾਇਜਾ ਲੈਣ ਆਏ ED ਦੇ ਸਾਬਕਾ ਡਿਪਟੀ ਡਾਇਰੈਕਟਰ, ਕਹੀ ਇਹ ਗੱਲ 
 


ਇਸ ਮੌਕੇ ਜ਼ੀ ਮੀਡੀਆ ਨਾਲ ਗੱਲਬਾਤ ਕਰਦਿਆਂ ਸਥਾਨਕ ਲੋਕਾਂ ਨੇ ਕਿਹਾ ਕਿ ਸੱਤਾ 'ਤੇ ਕਾਬਜ਼ ਸਰਕਾਰਾਂ ਦੇ ਨੁਮਾਇੰਦੇ ਬਨੂੜ ਨੂੰ ਸਬ-ਡਵੀਜ਼ਨ ਦਾ ਦਰਜਾ ਦੇਣ ਦੇ ਨਾਂ 'ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।


ਇਹ ਵੀ ਪੜ੍ਹੋ: Khanna Loot: ਖੰਨਾ 'ਚ ਲੁਟੇਰਿਆਂ ਦੀ ਦਹਿਸ਼ਤ! ਬਾਈਕ ਸਵਾਰਾਂ ਨੇ ਔਰਤ ਤੋਂ ਖੋਹਿਆ ਮੋਬਾਈਲ, CCTV ਆਈ ਸਾਹਮਣੇ