ਹਸਪਤਾਲ ਦੀ ਵੱਡੀ ਲਾਪਰਵਾਹੀ, ਮ੍ਰਿਤਕ ਮਰੀਜ਼ ਨਿਕਲਿਆ ਜ਼ਿੰਦਾ! ਰਿਸ਼ਤੇਦਾਰਾਂ ਨੇ ਦਿੱਤਾ ਧਰਨਾ
Punjab News: ਡਾਕਟਰਾਂ ਦੀ ਇਸ ਘੋਰ ਅਣਗਹਿਲੀ ਨੂੰ ਦੇਖਦਿਆਂ ਪਿੰਡ ਦੀ ਪੰਚਾਇਤ ਅਤੇ ਬਹਾਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਆਈ.ਵੀ.ਵਾਈ ਦੇ ਬਾਹਰ ਪੱਕਾ ਧਰਨਾ ਦਿੱਤਾ।
Punjab News: ਮਹਾਂਨਗਰ ਵਿੱਚ ਇੱਕ ਨਿੱਜੀ ਹਸਪਤਾਲ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਨੰਗਲ ਸਾਹੀਦਾ ਦੇ ਰਹਿਣ ਵਾਲੇ ਬਹਾਦਰ ਸਿੰਘ ਨੂੰ ਸ਼ਹਿਰ ਦੇ ਆਈ.ਵੀ.ਵਾਈ ਹਸਪਤਾਲ ਨੇ ਮ੍ਰਿਤਕ ਐਲਾਨ ਦਿੱਤਾ, ਜਿਸ ਤੋਂ ਬਾਅਦ ਮਰੀਜ਼ ਦੇ ਪਰਿਵਾਰ ਵਾਲੇ ਉਸ ਨੂੰ ਚੰਡੀਗੜ੍ਹ ਪੀਜੀਆਈ ਲੈ ਗਏ, ਜਿੱਥੇ ਇਲਾਜ ਤੋਂ ਬਾਅਦ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਗਿਆ।
ਡਾਕਟਰਾਂ ਦੀ ਇਸ ਘੋਰ ਅਣਗਹਿਲੀ ਨੂੰ ਦੇਖਦਿਆਂ ਪਿੰਡ ਦੀ ਪੰਚਾਇਤ ਅਤੇ ਬਹਾਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਆਈ.ਵੀ.ਵਾਈ ਦੇ ਬਾਹਰ ਪੱਕਾ ਧਰਨਾ ਦਿੱਤਾ। ਬਹਾਦਰ ਸਿੰਘ ਖੁਦ ਵੀ ਇਸ ਧਰਨੇ ਵਿੱਚ ਸ਼ਾਮਲ ਹਨ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਥਾਣਾ ਇੰਚਾਰਜ ਮਾਡਲ ਟਾਊਨ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਬਹਾਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: 'ਆਪ' ਵਰਕਰਾਂ ਤੇ ਅਕਾਲੀ ਦਲ ਦੇ ਸਾਬਕਾ ਸਰਪੰਚ ਵਿਚਾਲੇ ਝੜਪ, ਦੋ ਜ਼ਖ਼ਮੀ
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੇ ਆਪਣੇ ਇਕ ਰਿਸ਼ਤੇਦਾਰ ਨੂੰ ਹਸਪਤਾਲ ਦਾਖਲ ਕਰਵਾਇਆ ਸੀ, ਜਿਸ ਨੂੰ ਹਸਪਤਾਲ ਦੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਸੀ। ਉਸ ਦੀ ਮ੍ਰਿਤਕ ਦੇਹ ਨੂੰ ਘਰ ਲਿਜਾਣ ਲਈ ਉਸ ਤੋਂ 80 ਹਜ਼ਾਰ ਰੁਪਏ ਵੀ ਲਏ ਗਏ ਸਨ ਪਰ ਜਦੋਂ ਉਹ ਹਸਪਤਾਲ ਤੋਂ ਕੁਝ ਦੂਰੀ ’ਤੇ ਪਹੁੰਚਿਆ ਤਾਂ ਮ੍ਰਿਤਕ ਐਲਾਨਿਆ ਮਰੀਜ਼ ਹਰਕਤ ਵਿੱਚ ਆ ਗਿਆ।