Punjab DAP News: ਪੰਜਾਬ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਸਕੱਤਰ ਵੱਲੋਂ ਵੀਰਵਾਰ ਨੂੰ ਸੂਬੇ ਦੀਆਂ ਸਹਿਕਾਰੀ ਸਭਾਵਾਂ ਨੂੰ 60 ਫੀਸਦੀ ਡਾਈ-ਅਮੋਨੀਅਮ ਫਾਸਫੇਟ (ਡੀਏਪੀ) ਦੀ ਅਲਾਟਮੈਂਟ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।


COMMERCIAL BREAK
SCROLL TO CONTINUE READING

ਬੀਤੇ ਦਿਨੀਂ ਇੱਕ ਹੁਕਮ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿ ਸਹਿਕਾਰੀ ਸਭਾਵਾਂ ਕੋਲ ਲੋੜੀਂਦੀ ਮਾਤਰਾ ਵਿੱਚ ਡੀਏਪੀ ਹੋਣੀ ਚਾਹੀਦੀ ਹੈ ਕਿਉਂਕਿ ਸੁਸਾਇਟੀਆਂ ਕੋਲ ਖਾਦ ਦੀ ਘਾਟ ਦੀ ਸਥਿਤੀ ਵਿੱਚ ਨਿੱਜੀ ਵਪਾਰੀਆਂ ਵੱਲੋਂ ਕਿਸਾਨਾਂ ਦੇ ਸ਼ੋਸ਼ਣ ਦੀ ਸੰਭਾਵਨਾ ਵੱਧ ਸਕਦੀ ਹੈ।


ਹੁਕਮਾਂ ਵਿਚ ਇਹ ਵੀ ਕਿਹਾ ਗਿਆ ਕਿ ਛੋਟੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੋਂ 4 ਫੀਸਦੀ ਦੀ ਦਰ 'ਤੇ ਨਰਮ ਕਰਜ਼ਾ ਮਿਲਦਾ ਹੈ ਜਿਸਦੇ ਨਾਲ ਉਹ ਖਾਦ ਖਰੀਦ ਸਕਦੇ ਹਨ। ਇੰਨਾ ਹੀ ਨਹੀਂ ਬਲਕਿ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਕਿ ਜੇਕਰ ਸਹਿਕਾਰੀ ਸਭਾਵਾਂ ਵਿੱਚ ਖਾਦ ਦੀ ਘਾਟ ਰਹਿੰਦੀ ਹੈ ਤਾਂ ਇਸ ਦਾ ਅਸਰ ਛੋਟੇ ਕਿਸਾਨਾਂ 'ਤੇ ਪਵੇਗਾ।


ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਇਹ ਕਿਹਾ ਗਿਆ ਕਿ ਸਹਿਕਾਰੀ ਸਭਾਵਾਂ ਨੂੰ ਜੁਲਾਈ ਦੇ ਪਹਿਲੇ ਹਫ਼ਤੇ ਤੋਂ ਹੁਣ ਤੱਕ ਬਹੁਤ ਘੱਟ ਖਾਦ ਦਿੱਤੀ ਜਾਂਦੀ ਹੈ ਇਸ ਕਰਕੇ ਇਹ ਵੀ ਨਿਰਦੇਸ਼ ਦਿੱਤਾ ਗਏ ਹਨ ਕਿ ਕਣਕ ਦੀ ਬਿਜਾਈ ਲਈ ਸੂਬੇ ਦੀ ਕੁੱਲ ਡੀ.ਏ.ਪੀ ਦਾ 60 ਫੀਸਦੀ ਸਹਿਕਾਰੀ ਸਭਾਵਾਂ ਨੂੰ 15 ਸਤੰਬਰ ਤੱਕ ਉਪਲਬਧ ਕਰਵਾਉਣਾ ਯਕੀਨੀ ਬਣਾਇਆ ਜਾਵੇ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਨਾਲ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਇਸ ਮਾਮਲੇ ਵਿੱਚ ਵਿੱਤੀ ਕਮਿਸ਼ਨਰਾਂ, ਵਿਕਾਸ ਅਤੇ ਸਹਿਕਾਰਤਾ ਅਤੇ ਮਾਰਕਫੈੱਡ ਦੇ ਪ੍ਰਬੰਧ ਨਿਰਦੇਸ਼ਕ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।


ਇਹ ਵੀ ਪੜ੍ਹੋ: Punjab News: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ! ਜਾਣੋ ਪੂਰਾ ਮਾਮਲਾ 


ਇਹ ਵੀ ਪੜ੍ਹੋ: Farmers Protest news: ਚੰਡੀਗੜ੍ਹ ਧਰਨੇ 'ਤੇ ਜਾ ਰਹੇ ਗ੍ਰਿਫਤਾਰ ਕਿਸਾਨ ਅੱਜ ਫਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹੋਏ ਰਿਹਾਅ


(For more latest news apart from Punjab Chief Secretary's order on DAP collection to the cooperative societies news, stay tuned to Zee PHH)