Ferozepur News: ਸਤਲੁਜ ਦਰਿਆ `ਚ ਡੁੱਬਣ ਕਾਰਨ ਇੱਕ ਨੌਜਵਾਨ ਦੀ ਹੋਈ ਮੌਤ
Punjab News: ਨੌਜਵਾਨ ਕੁਲਵਿੰਦਰ ਸਿੰਘ ਠੇਕੇ ਦੀ ਜ਼ਮੀਨ `ਤੇ ਖੇਤੀ ਕਰਦਾ ਸੀ ਅਤੇ ਉਸ ਦੀ ਝੋਨੇ ਦੀ ਫਸਲ ਹੜ੍ਹ `ਚ ਡੁੱਬ ਗਈ ਸੀ, ਜਿਸ ਨੂੰ ਦੇਖਣ ਲਈ ਉਸ ਨੂੰ ਸਤਲੁਜ ਦਰਿਆ ਨੇੜੇ ਜਾਣਾ ਪਿਆ।
Punjab News: ਕੁਦਰਤ ਦੇ ਕਹਿਰ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ ਜਾਰੀ ਹੈ। ਇਸ ਕੁਦਰਤੀ ਕਹਿਰ ਕਾਰਨ ਲੋਕਾਂ ਦੀ ਜ਼ਿੰਦਗੀ ਭਰ ਦੀ ਮਿਹਨਤ ਦੀ ਕਮਾਈ ਨਾਲ ਬਣਾਏ ਆਸ਼ਿਆਨੇ ਚੰਦ ਹੀ ਮਿੰਟਾਂ ਵਿੱਚ ਢਹਿ-ਢੇਰੀ ਹੋ ਗਏ। ਇਸ ਪ੍ਰਲਯ ਮਗਰੋਂ ਲੋਕਾਂ ਦਾ ਵੱਡੇ ਪੱਧਰ ਉਤੇ ਜਾਨੀ ਤੇ ਮਾਲੀ ਨੁਕਸਾਨ ਹੋ ਗਿਆ ਹੈ। ਇਸ ਵਿਚਾਲੇ ਬੇਹੱਦ ਦੁੱਖਦਾਈ ਖ਼ਬਰ ਫਿਰੋਜ਼ਪੁਰ ਤੋਂ ਸਾਹਮਣੇ ਆਈ ਹੈ। ਦੱਸ ਦਈਏ ਕਿ ਪਾਣੀ ਦੇ ਤੇਜ਼ ਵਹਾਅ ਦੌਰਾਨ ਸਤਲੁਜ ਦਰਿਆ ਵਿੱਚ ਡੁੱਬਣ ਕਾਰਨ 18 ਸਾਲਾ ਨੌਜਵਾਨ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਦੇ ਮੁਤਾਬਿਕ ਫਿਰੋਜ਼ਪੁਰ ਦੇ ਸਤਲੁਜ ਦਰਿਆ ਦੇ ਨਾਲ ਲੱਗਦੇ ਸਰਹੱਦੀ ਪਿੰਡ ਝੁੱਗੇ ਕੇਸਰ ਸਿੰਘ ਵਾਲਾ ਦਾ 18/19 ਸਾਲਾ ਨੌਜਵਾਨ ਕੁਲਵਿੰਦਰ ਸਿੰਘ ਠੇਕੇ ਦੀ ਜ਼ਮੀਨ 'ਤੇ ਖੇਤੀ ਕਰਦਾ ਸੀ ਅਤੇ ਉਸ ਦੀ ਝੋਨੇ ਦੀ ਫਸਲ ਹੜ੍ਹ 'ਚ ਡੁੱਬ ਗਈ ਸੀ, ਜਿਸ ਨੂੰ ਦੇਖਣ ਲਈ ਉਸ ਨੂੰ ਸਤਲੁਜ ਦਰਿਆ ਨੇੜੇ ਜਾਣਾ ਪਿਆ।
ਇਹ ਵੀ ਪੜ੍ਹੋ: Sidhu Moosewala Murder Case: ਲਾਰੈਂਸ ਬਿਸ਼ਨੋਈ ਦੇ ਭਤੀਜੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੂਸੇਵਾਲਾ ਦੇ ਘਰ ਪਹੁੰਚੇ ਲੋਕ, ਸ਼ਰਧਾਂਜਲੀ ਕੀਤੀ ਭੇਂਟ
ਇਸ ਦੌਰਾਨ ਆਪਣੇ ਖੇਤਾਂ ਦੇ ਆਲੇ-ਦੁਆਲੇ ਘੁੰਮ ਰਿਹਾ ਸੀ ਅਤੇ ਦਰਿਆ ਦੇ ਕੰਢੇ ਖੜ੍ਹਾ ਸੀ ਕਿ ਅਚਾਨਕ ਬੰਨ੍ਹ ਦੀ ਮਿੱਟੀ ਦਰਿਆ 'ਚ ਡਿੱਗ ਗਈ, ਜਿਸ ਦੇ ਨਾਲ ਇਹ ਨੌਜਵਾਨ ਵੀ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਿਆ, ਜਿਸ ਨੂੰ ਬਾਹਰ ਕੱਢ ਲਿਆ ਗਿਆ। ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ: Muktsar Murder News: ਅਣਪਛਾਤੇ ਹਮਲਾਵਰਾਂ ਨੇ ਬਜ਼ੁਰਗ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਜਾਣੋ ਕੀ ਸੀ ਕਾਰਨ
ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ 'ਚ ਹੜ੍ਹ ਦੇ ਪਾਣੀ 'ਚ ਡੁੱਬਣ ਕਰਕੇ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ ਪਰ ਸ਼ਰਮਨਾਕ ਗੱਲ ਇਹ ਹੈ ਕਿ ਲੋਕ ਕੰਢਿਆਂ 'ਤੇ ਖੜ੍ਹੇ ਹੋ ਕੇ ਵੀਡੀਓ ਬਣਾਉਂਦੇ ਰਹੇ। ਕਿਸੇ ਨੇ ਵੀ ਉਸ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਨੌਜਵਾਨ ਦੀ ਵੀ ਮੌਤ ਹੋ ਗਈ ਹੈ।