OP Soni Latest News: ਕਾਂਗਰਸ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ (OP Soni) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ ਕਿਉਂਕਿ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਉਸ ਨੇ ਮੈਡੀਕਲ ਆਧਾਰ 'ਤੇ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਹੁਣ ਉਨ੍ਹਾਂ ਨੂੰ ਇਸ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨੀ ਪਵੇਗੀ।


COMMERCIAL BREAK
SCROLL TO CONTINUE READING

ਓ.ਪੀ.ਸੋਨੀ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਪਰ ਬਾਅਦ ਵਿੱਚ ਸੋਨੀ ਨੂੰ ਦਿਲ ਵਿੱਚ ਦਰਦ ਹੋਣ ਕਰਕੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।


ਇਹ ਵੀ ਪੜ੍ਹੋ: Sandeep Jakhar News: ਸਸਪੈਂਡ ਕੀਤੇ ਜਾਣ ਤੋਂ ਬਾਅਦ ਸੰਦੀਪ ਜਾਖੜ ਨੇ ਕੀਤਾ ਪਾਰਟੀ ਦਾ ਧੰਨਵਾਦ 

ਅਦਾਲਤ ਵੱਲੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ ਅਤੇ ਮੈਡੀਕਲ ਬੋਰਡ ਦੀ ਸਿਫ਼ਾਰਿਸ਼ ਅਨੁਸਾਰ ਇਸ ਵੇਲੇ ਉਹ ਜੇਲ੍ਹ ਵਿੱਚ ਨਹੀਂ ਹੈ, ਸਗੋਂ ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ, ਅੰਮ੍ਰਿਤਸਰ ਵਿੱਚ ਦਾਖ਼ਲ ਹੈ।

ਇਹ ਵੀ ਪੜ੍ਹੋ: Punjab News: ਪਿੱਟਬੁਲ ਨੇ 9 ਸਾਲਾ ਬੱਚੇ ਨੂੰ ਵੱਢਿਆ, ਮਾਲਕਣ ਖਿਲਾਫ਼ ਕੇਸ ਮਾਮਲਾ ਦਰਜ


ਦਰਅਸਲ ਵਧੀਕ ਸੈਸ਼ਨ ਜੱਜ ਨੇ ਜੇਲ੍ਹ ਸੁਪਰਡੈਂਟ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਕਾਰਡੀਓਲੋਜਿਸਟ ਤੋਂ ਮੈਡੀਕਲ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਓਪੀ ਸੋਨੀ ਨੂੰ 9 ਜੁਲਾਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਗਲੇ ਦਿਨ ਵਿਜੀਲੈਂਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਤਾਂ ਉਸ ਦੀ ਤਬੀਅਤ ਵਿਗੜ ਗਈ। ਇਸ ਤੋਂ ਬਾਅਦ ਉਹਨਾਂ  ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।