Punjab's Ludhiana News, Former SAD Amritsar President news: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਛੇੜਛਾੜ ਨੂੰ ਲੈ ਕੇ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੌਰਾਨ ਪੀੜਤ ਪਰਿਵਾਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਪਹੁੰਚਿਆ ਅਤੇ ਇਸ ਤੋਂ ਬਾਦ ਮਾਮਲਾ ਦਰਜ ਕੀਤਾ ਗਿਆ। 


COMMERCIAL BREAK
SCROLL TO CONTINUE READING

ਮਾਮਲਾ ਦਰਜ ਕਰਨ ਨੂੰ ਲੈ ਕੇ ਪਰਿਵਾਰ ਵੱਲੋਂ ਪੁਲਿਸ ਕਮਿਸ਼ਨਰ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਬਾਕੀ ਮਾਮਲਿਆਂ ਵਿੱਚ ਵੀ ਜਾਂਚ ਜਲਦੀ ਕੀਤੀ ਜਾਵੇ ਅਤੇ ਬਣਦੀ ਕਾਰਵਾਈ ਵੀ ਕੀਤੀ ਜਾਵੇ। 


ਮਿਲੀ ਜਾਣਕਾਰੀ ਦੇ ਮੁਤਾਬਕ ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ 'ਤੇ ਛੇੜਛਾੜ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਹੁਣ ਤੱਕ ਇਸ ਮਾਮਲੇ ਵਿੱਚ ਕੋਈ ਵੀ ਗ੍ਰਿਫਤਾਰੀ ਨਹੀਂ ਹੋਈ ਹੈ। 


ਇਹ ਵੀ ਪੜ੍ਹੋ: Punjab News: ਭਾਰਤੀ ਸਰਹੱਦ 'ਚ ਦਾਖਲ ਹੋਇਆ ਪਾਕਿਸਤਾਨੀ ਨਾਗਰਿਕ; ਜਾਣੋ ਕਿਵੇਂ


ਅਜਿਹੇ 'ਚ ਪੀੜਤ ਪਰਿਵਾਰ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਪਹੁੰਚਿਆ ਅਤੇ ਮਾਮਲਾ ਦਰਜ ਕਰਨ ਨੂੰ ਲੈ ਕੇ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹਨਾਂ ਨੂੰ ਕਾਰਵਾਈ ਦੀ ਆਸ ਜਾਗੀ ਹੈ ਅਤੇ ਉਹ ਪ੍ਰਸ਼ਾਸ਼ਨ ਨੂੰ ਅਪੀਲ ਕਰਦੇ ਹਨ ਕਿ ਜਲਦ ਤੋਂ ਜਲਦ ਆਰੋਪੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਰੋਪੀਆਂ ਵੱਲੋਂ ਹੋਰ ਵੀ ਅਨੇਕਾਂ ਘਪਲੇ ਕੀਤੇ ਗਏ ਹਨ ਅਤੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ।  


ਇਸ ਦੌਰਾਨ ਪੀੜਿਤ ਮਹਿਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਸਵੰਤ ਸਿੰਘ ਚੀਮਾ 'ਤੇ ਹੋਰ ਵੀ ਇਲਜਾਮ ਲਗਾਏ ਗਏ ਅਤੇ ਕਿਹਾ ਗਿਆ ਕਿ ਪਾਰਟੀ ਵਲੋਂ ਜਾਰੀ ਚਿੱਠੀਆਂ ਰਾਹੀਂ ਕਈ ਲੋਕਾਂ ਨੂੰ ਬਾਹਰ ਭੇਜ ਕੇ ਪੱਕੇ ਕਰਨ ਦਾ ਸੁਪਨਾ ਦਿਖਾ ਕੇ ਲੱਖਾਂ ਰੁਪਏ ਲਏ ਜਾਂਦੇ ਸਨ।


ਇਹ ਵੀ ਪੜ੍ਹੋ: Punjab News: ਕਲਯੁਗੀ ਪੁੱਤਰ ਨੇ ਮਾਂ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ; ਘਟਨਾ ਦੀ ਵੀਡੀਓ ਆਈ ਸਾਹਮਣੇ


(For more news apart from Punjab's Ludhiana News, Former SAD Amritsar President news, stay tuned to Zee PHH)