Gangster Lawrence Bishnoi News: ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਗੜੀ ਸਿਹਤ
Advertisement
Article Detail0/zeephh/zeephh1774302

Gangster Lawrence Bishnoi News: ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਗੜੀ ਸਿਹਤ

Gangster Lawrence Bishnoi Health Updates News: ਇਸ ਦੇ ਨਾਲ ਹੀ ਸਿਹਤ ਅਚਾਨਕ ਵਿਗੜਨ ਕਾਰਨ ਉਸ ਨੂੰ (Gangster Lawrence Bishnoi) ਦੇਰ ਰਾਤ ਬਠਿੰਡਾ ਜੇਲ੍ਹ ਤੋਂ ਤਬਦੀਲ ਕਰ ਦਿੱਤਾ ਗਿਆ।

 

Gangster Lawrence Bishnoi News: ਬਠਿੰਡਾ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਗੜੀ ਸਿਹਤ

Gangster Lawrence Bishnoi Health Updates News: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅਚਾਨਕ ਸਿਹਤ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਬੀਤੇ ਰਾਤ ਲਾਰੈਂਸ ਬਿਸ਼ਨੋਈ ਦੀ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਸਿਹਤ ਅਚਾਨਕ ਵਿਗੜਨ ਕਾਰਨ ਉਸ ਨੂੰ ਦੇਰ ਰਾਤ ਬਠਿੰਡਾ ਜੇਲ੍ਹ ਤੋਂ ਤਬਦੀਲ ਕਰ ਦਿੱਤਾ ਗਿਆ। ਜੇਲ੍ਹ ਵਿੱਚ ਇਲਾਜ ਤੋਂ ਬਾਅਦ ਹੁਣ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਚੁਣੀ ਟੀਮ ਉਸ ਦੇ ਆਲੇ-ਦੁਆਲੇ ਹੈ ਅਤੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। 

 

ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਲਾਰੈਂਸ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਜੇਲ ਹਸਪਤਾਲ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਉਸ ਨੂੰ ਸੁਰੱਖਿਆ ਘੇਰੇ ਹੇਠ ਹਸਪਤਾਲ ਲਿਜਾਇਆ ਗਿਆ। ਲਾਰੈਂਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਖ਼ਤਰਾ ਨਹੀਂ ਉਠਾਉਣਾ ਚਾਹੁੰਦੀ ਅਤੇ ਸਿਰਫ਼ ਚੁਣੇ ਹੋਏ ਲੋਕਾਂ ਨੂੰ ਹੀ ਉਸ ਦੇ ਆਲੇ-ਦੁਆਲੇ ਆਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ।

ਲਾਰੈਂਸ ਨੂੰ ਪਿਛਲੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਐਨਆਈਏ ਅਤੇ ਫਿਰ ਗੁਜਰਾਤ ਪੁਲਿਸ ਉਸ ਨੂੰ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ ਸੀ। ਦਿੱਲੀ ਵਿਚ ਰਹਿੰਦਿਆਂ ਹੀ ਉਸ ਨੂੰ ਮਾਰਨ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਮੁੜ ਪੰਜਾਬ ਦੀ ਬਠਿੰਡਾ ਜੇਲ੍ਹ ਭੇਜਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਪਿਛਲੇ ਮਹੀਨੇ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Punjab Weather News: ਖਤਰੇ ਦੇ ਨਿਸ਼ਾਨ ਤੋਂ ਉੱਤੇ ਪਹੁੰਚਿਆ ਘੱਗਰ ਦਰਿਆ; ਪ੍ਰਸ਼ਾਸਨ ਹੋਇਆ ਅਲਰਟ

Trending news