Punjab News: ਨੰਗਲ ਪੁਲਿਸ ਨੇ 12 ਸਤੰਬਰ ਦੀ ਰਾਤ ਨੂੰ ਮਨਜਿੰਦਰ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰਨ ਵਾਲੇ 9 ਮੁਲਜ਼ਮਾਂ ਵਿੱਚੋਂ ਦੋ ਮੁੱਖ ਮੁਲਜ਼ਮਾਂ ਬਿੱਕਾ ਅਤੇ ਸਤੀਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਪੁਸ਼ਟੀ ਖੁਦ ਡੀਐਸਪੀ ਸਤੀਸ਼ ਸ਼ਰਮਾ ਨੇ ਕੀਤੀ ਹੈ। ਇਸ ਹਮਲੇ ਵਿੱਚ ਮ੍ਰਿਤਕ ਦੀ ਪਤਨੀ ਵੀ ਗੰਭੀਰ ਜ਼ਖਮੀ ਹੋ ਗਈ ਸੀ । ਦੋਨੋ ਅਰੋਪੀਆਂ ਨੂੰ ਕੋਰਟ ਵਿੱਚ ਪੇਸ਼ ਕਰ 5 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ। 


COMMERCIAL BREAK
SCROLL TO CONTINUE READING

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਨੰਗਲ ਸਤੀਸ਼ ਸ਼ਰਮਾ ਨੇ ਦੱਸਿਆ ਕਿ ਮਨਜਿੰਦਰ ਸਿੰਘ ਦੀ ਹੱਤਿਆ ਕਰਨ ਅਤੇ ਉਸਦੀ ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰਨ ਦੇ ਦੋਸ਼ 'ਚ ਕੁੱਲ 9 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ 'ਚੋਂ 2 ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ। ਜਿਹਨਾਂ ਨੂੰ ਅੱਜ ਨੰਗਲ ਦੀ ਮਾਣਯੋਗ ਅਦਾਲਤ 'ਚ ਪੇਸ਼ ਕਰ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। 


ਇਹ ਵੀ ਪੜ੍ਹੋ:  Viral Video: ਪਟਿਆਲਾ 'ਚ ASI ਵੱਲੋਂ ਬਜ਼ੁਰਗ ਨੂੰ ਕੁੱਟਣ ਦਾ ਵੀਡੀਓ ਵਾਇਰਲ, ਜਾਣੋ ਇਸ ਦੇ ਪਿੱਛੇ ਅਸਲ ਸਚਾਈ

ਰਿਮਾਂਡ ਦੌਰਾਨ ਇਹਨਾ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਮਨਜਿੰਦਰ ਦੇ ਕਤਲ 'ਚ ਵਰਤੇ ਗਏ ਹਥਿਆਰ ਬਰਾਮਦ ਕਰਨ ਦੇ ਨਾਲ-ਨਾਲ ਬਾਕੀ ਮੁਲਜ਼ਮ ਕਿੱਥੇ ਲੁਕੇ ਹੋਏ ਹਨ, ਇਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਵੀ ਗਿ੍ਫ਼ਤਾਰ ਕੀਤਾ ਜਾਵੇਗਾ, ਡੀਐਸਪੀ ਨੰਗਲ ਸਤੀਸ਼ ਕੁਮਾਰ ਨੇ ਦੱਸਿਆ ਕਿ ਸੀ.ਆਈ.ਏ.ਸਟਾਫ ਰੂਪਨਗਰ , ਪੁਲਿਸ ਥਾਣਾ ਇੰਚਾਰਜ ਨੰਗਲ , ਥਾਣਾ ਇੰਚਾਰਜ ਸ੍ਰੀ ਅਨੰਦਪੁਰ ਸਾਹਿਬ ਅਤੇ ਨਵਾਂ ਨੰਗਲ ਪੁਲਿਸ ਚੌਕੀ ਦੀ ਅਗਵਾਈ ਹੇਠ ਗਠਿਤ ਟੀਮਾਂ ਵਲੋਂ ਬਾਕੀ ਦੋਸ਼ੀਆਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।