Punjab News: ਕਰ ਚੋਰਾਂ ਦੇ ਖਿਲਾਫ ਸਖਤ ਮੁਹਿੰਮ ਸਦਕਾ ਅਗਸਤ 'ਚ ਸਿਪੂ ਨੇ 15.37 ਕਰੋੜ ਰੁਪਏ ਦੇ ਕੀਤੇ ਜੁਰਮਾਨੇ
Advertisement
Article Detail0/zeephh/zeephh1853932

Punjab News: ਕਰ ਚੋਰਾਂ ਦੇ ਖਿਲਾਫ ਸਖਤ ਮੁਹਿੰਮ ਸਦਕਾ ਅਗਸਤ 'ਚ ਸਿਪੂ ਨੇ 15.37 ਕਰੋੜ ਰੁਪਏ ਦੇ ਕੀਤੇ ਜੁਰਮਾਨੇ

Punjab SIPU action against tax evaders: ਸਿਪੂ ਦੀਆਂ ਟੀਮਾਂ ਵੱਲੋਂ ਚਲਾਈ ਗਈ ਇਸ ਮੁਹਿੰਮ ਦੀ ਕਾਮਯਾਬੀ ਲਈ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ।

Punjab News: ਕਰ ਚੋਰਾਂ ਦੇ ਖਿਲਾਫ ਸਖਤ ਮੁਹਿੰਮ ਸਦਕਾ ਅਗਸਤ 'ਚ ਸਿਪੂ ਨੇ 15.37 ਕਰੋੜ ਰੁਪਏ ਦੇ ਕੀਤੇ ਜੁਰਮਾਨੇ

Harpal Singh Cheema News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਯਾਨੀ ਐਤਵਾਰ ਨੂੰ ਕਿਹਾ ਗਿਆ ਕਿ ਕਰ ਵਿਭਾਗ ਦੀਆਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਸਿਪੂ) ਦੇ ਮੋਬਾਈਲ ਵਿੰਗਾਂ ਵੱਲੋਂ ਅਗਸਤ ਦੇ ਮਹੀਨੇ ਦੌਰਾਨ ਸੂਬੇ ਭਰ ਵਿੱਚ ਕਰ ਚੋਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ 873 ਵਾਹਨਾਂ ਨੂੰ ਈ-ਵੇਅ ਬਿੱਲ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 15.37 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਿਪੂ ਵੱਲੋਂ ਅਗਸਤ ਮਹੀਨੇ ਦੌਰਾਨ ਕੁੱਲ 1052 ਵਾਹਨਾਂ ਅਤੇ ਜੁਲਾਈ ਮਹੀਨੇ ਦੇ ਬਕਾਇਆ 70 ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ, ਜਿਨ੍ਹਾਂ ਵਿੱਚੋਂ 873 ਮਾਮਲਿਆਂ ਵਿੱਚ ਕੁੱਲ ਕਰ ਚੋਰੀ ਬਾਰੇ ਫੈਸਲਾ ਲੈਂਦਿਆਂ 15,37,30,704 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਅਤੇ ਬਕਾਇਆ 249 ਮਾਮਲਿਆਂ ਵਿੱਚ 4.38 ਕਰੋੜ ਰੁਪਏ ਦਾ ਜੁਰਮਾਨਾ ਵਸੂਲੇ ਜਾਣ ਦੀ ਸੰਭਾਵਨਾ ਹੈ। 

ਹਰਪਾਲ ਚੀਮਾ ਨੇ ਇਹ ਵੀ ਕਿਹਾ ਕਿ ਲਾਏ ਗਏ ਕੁੱਲ ਜੁਰਮਾਨੇ ਵਿੱਚੋਂ 14,90,94,501 ਰੁਪਏ ਦਾ ਜੁਰਮਾਨਾ ਵਸੂਲਿਆ ਜਾ ਚੁੱਕਾ ਹੈ ਜਦਕਿ ਬਕਾਇਆ ਜੁਰਮਾਨਾ ਵੀ ਜਲਦ ਹੀ ਵਸੂਲਿਆ ਜਾਵੇਗਾ। ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸਿਪੂ ਟੀਮਾਂ ਬਾਰੇ ਗੱਲ ਕਰਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਪੂ ਸ਼ੰਭੂ ਵੱਲੋਂ ਸੱਭ ਤੋਂ ਵੱਧ 184 ਵਾਹਨਾਂ ਵਿਰੁੱਧ ਜਦਕਿ ਸਿਪੂ ਲੁਧਿਆਣਾ ਵੱਲੋਂ 172, ਸਿਪੂ ਪਟਿਆਲਾ ਵੱਲੋਂ 158 ਅਤੇ ਸਿਪੂ ਰੋਪੜ ਵੱਲੋਂ 134 ਵਾਹਨਾਂ ਵਿਰੁੱਧ ਕਾਰਵਾਈ ਕੀਤੀ ਗਈ। 

ਉਨ੍ਹਾਂ ਇਹ ਵੀ ਕਿਹਾ ਕਿ ਕਰ ਚੋਰਾਂ ਦੇ ਖਿਲਾਫ ਜਾਰੀ ਇਸ ਮੁਹਿੰਮ ਦੇ ਤਹਿਤ ਸਿਪੂ ਸ਼ੰਭੂ ਵੱਲੋਂ ਸੱਭ ਤੋਂ ਵੱਧ 3.21 ਕਰੋੜ ਦੇ ਜੁਰਮਾਨਾ ਲਗਾਏ ਅਤੇ 3.18 ਕਰੋੜ ਰੁਪਏ ਦੇ ਜੁਰਮਾਨੇ ਵਸੂਲਣ ਵਿੱਚ ਸਫਲਤਾ ਹਾਸਿਲ ਕੀਤੀ। ਇਸੇ ਤਰ੍ਹਾਂ ਸਿਪੂ ਪਟਿਆਲਾ ਵੱਲੋਂ 2.80 ਕਰੋੜ ਰੁਪਏ ਦੇ ਲਾਏ ਗਏ ਜੁਰਮਾਨਿਆਂ ਵਿੱਚੋਂ 2.67 ਕਰੋੜ ਰੁਪਏ ਦੀ ਵਸੂਲੀ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ।

ਸਿਪੂ ਦੀਆਂ ਟੀਮਾਂ ਵੱਲੋਂ ਚਲਾਈ ਗਈ ਇਸ ਮੁਹਿੰਮ ਦੀ ਕਾਮਯਾਬੀ ਲਈ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਆਪਣੇ ਪ੍ਰਦਰਸ਼ਨ ਵਿੱਚ ਹੋਰ ਸੁਧਾਰ ਲਿਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗ ਨੂੰ ਹਰ ਤਰ੍ਹਾਂ ਦੀ ਆਧੁਨਿਕ ਤਕਨੀਕ ਅਤੇ ਸਾਧਨ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਇਮਾਨਦਾਰੀ ਕਰਦਾਤਾਵਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਸਕੇ। 

Trending news