Punjab News/ਮਨੋਜ ਜੋਸ਼ੀ: ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਦੀਆਂ ਘਟਨਾਵਾਂ ਅਤੇ ਘੱਟੋ-ਘੱਟ ਸਮਰਥਨ ਮੁੱਲ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ।


COMMERCIAL BREAK
SCROLL TO CONTINUE READING

ਉਨ੍ਹਾਂ ਨੇ ਸਪੀਕਰ ਨੂੰ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ 'ਤੇ ਬੋਲਣ ਲਈ ਘੱਟੋ-ਘੱਟ 40 ਮਿੰਟ ਦਾ ਸਮਾਂ ਦਿੱਤਾ ਜਾਵੇ। ਉਨ੍ਹਾਂ ਨੇ ਬੇਅਦਬੀ ਮਾਮਲਿਆਂ ਵਿੱਚ ਜਸਟਿਸ ਸੇਵਾਮੁਕਤ ਰਣਜੀਤ ਸਿੰਘ ਦੀ ਕਮੇਟੀ ਵੱਲੋਂ ਵਿਸ਼ੇਸ਼ ਪੱਧਰ ਦੀ ਮੀਟਿੰਗ ਬੁਲਾਏ ਜਾਣ ਦਾ ਵੀ ਜ਼ਿਕਰ ਕੀਤਾ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 


ਅਕਤੂਬਰ 2015 'ਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਾਅਦ ਵਿੱਚ ਹੋਏ ਗੋਲੀਕਾਂਡ ਮਾਮਲੇ 'ਤੇ ਹਾਲੇ ਤੱਕ ਇਨਸਾਫ਼ ਨਹੀਂ ਮਿਲ ਸਕਿਆ। ਜਿਸ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈਪ੍ਰਤਾਪ ਸਿੰਘ ਇਸ ਮੁੱਦੇ 'ਤੇ ਸਪੈਸ਼ਲ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। 


ਤਿੰਨ ਜ਼ਰੂਰੀ ਅਤੇ ਮਹੱਤਵਪੂਰਨ ਮੁੱਦਿਆਂ 'ਤੇ ਬੈਠਕਾਂ ਬੁਲਾਉਣ ਦੀ ਕੀਤੀ ਮੰਗ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਮੈਂ ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ ਸਾਹਬ ਦੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ  ਅਤੇ ਤਿੰਨ ਜਰੂਰੀ ਅਤੇ ਮਹੱਤਵਪੂਰਨ ਮੁੱਦਿਆਂ 'ਤੇ ਵਿਧਾਨ ਸਭਾ ਦੀਆਂ ਤਿੰਨ ਵਿਸ਼ੇਸ਼ ਬੈਠਕਾਂ ਬੁਲਾਉਣ ਦੀ ਲਿਖਤੀ ਰੂਪ ਵਿੱਚ ਬੇਨਤੀ ਕੀਤੀ ।


ਇਹ ਹਨ ਮੁੱਦੇ
ਜੇਕਰ ਗੱਲ ਕਰੀਏ ਮੁੱਦਿਆਂ ਦੀ ਤਾਂ ਪਹਿਲਾਂ ਮੁੱਦਾ ਹੈ ਬਰਗਾੜੀ, ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਕੇਸ ਜਿਨ੍ਹਾਂ ਵਿੱਚ ਹਾਲ ਦੇ ਘਟਨਾਕ੍ਰਮ ਜਿਵੇਂ ਕਿ ਫਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਮੁਕੱਦਮੇ ਨੂੰ ਤਬਦੀਲ ਕੀਤਾ ਗਿਆ ਹੈ ਅਤੇ ਇਸ਼ ਦੇ ਨਾਲ ਦੂਜਾ ਮੁੱਦਾ ਹੈ ਕਿ ਫਸਲਾਂ ਤੇ ਘੱਟੋ-ਘੱਟ ਸਮਰਥਨ ਮੁੱਲ (MSP) ਕਾਨੂੰਨ, ਖੇਤੀ ਕਰਜ਼ਾ ਅਤੇ ਹੋਰ ਜੁੜੇ ਮੁੱਦੇ।  


ਇਹ ਵੀ ਪੜ੍ਹੋ: Paris Olympic 2024: ਸੈਮੀਫਾਈਨਲ ਤੋਂ ਪਹਿਲਾਂ ਭਾਰਤ ਨੂੰ ਝਟਕਾ, ਜਰਮਨੀ ਖਿਲਾਫ ਨਹੀਂ ਖੇਡ ਸਕਣਗੇ ਅਮਿਤ ਰੋਹੀਦਾਸ