Punjab News: ਪੰਜਾਬ ਵਿੱਚ ਅੱਜਕੱਲ੍ਹ ਕੋਰਟ ਮੈਰਿਜ ਦਾ ਦੌਰ ਚੱਲ ਰਿਹਾ ਹੈ। ਅਕਸਰ ਖਬਰਾਂ ਸਾਹਮਣੇ ਆਉਂਦੀਆਂ ਹਨ ਕਿ ਬੱਚੇ ਮਾਂ-ਪਿਓ ਦੀ ਮਰਜੀ ਤੋਂ ਬਗੈਰ ਜਾ ਕੇੇੇ ਕੋਰਟ ਮੈਰਿਜ ਕਰਵਾ ਲੈਂਦੇ ਹਨ ਪਰ ਕਈ ਵਾਰ ਕੋਰਟ ਮੈਰਿਜ ਕਰਵਾਉਣਾ ਬੱਚਿਆਂ ਨੂੰ ਭਾਰੀ ਪੈ ਜਾਂਦਾ ਹੈ। ਅਜਿਹਾ ਹੀ ਇੱਕ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆ ਰਿਹਾ ਹੈ। 


COMMERCIAL BREAK
SCROLL TO CONTINUE READING

ਦੱਸ ਦੇਈਏ ਕਿ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿੱਚ ਇੱਕ ਲੜਕੇ ਨੂੰ ਕੋਰਟ ਮੈਰਿਜ ਕਰਾਉਣੀ ਉਸ ਸਮੇਂ ਮਹਿੰਗੀ ਪੈ ਗਈ ਜਦੋਂ ਲੜਕੀ ਵਾਲਿਆਂ ਨੇ ਇਸ ਰੰਜਿਸ਼ ਨੂੰ ਲੈ ਕੇ ਮੁੰਡੇ ਦੇ ਘਰ ਅੰਦਰ ਦਾਖਲ ਹੋ ਕਿ ਭੰਨਤੋੜ ਕਰਦਿਆਂ ਪੂਰੇ ਪਰਿਵਾਰ ਦੀ ਕੁੱਟਮਾਰ ਕਰ ਦਿੱਤੀ। ਜਾਣਕਾਰੀ ਅਨੁਸਾਰ ਪੀੜਤ ਨੌਜਵਾਨ ਸੋਹਣਗੜ੍ਹ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਦੱਸਿਆ ਗਿਆ ਹੈ। 


ਇਹ ਵੀ ਪੜ੍ਹੋ: Punjab Corona Update: ਪੰਜਾਬ 'ਚ ਮੁੜ ਦਸਤਕ ਦੇ ਰਿਹਾ ਕੋਰੋਨਾ, 1 ਦੀ ਮੌਤ, 149 ਕੇਸ ਆਏ ਸਾਹਮਣੇ

ਘਟਨਾ ਤੋਂ ਬਾਅਦ ਪੀੜਤ ਨੌਜਵਾਨ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਵਿੱਚ ਦਾਖਲ ਪੀੜਤ ਨੌਜਵਾਨ ਨੇ ਦੱਸਿਆ ਕਿ ਉਸਦੇ ਤਾਏ ਦੇ ਲੜਕੇ ਨੇ ਕੁੜੀ ਦੀ ਸਹਿਮਤੀ ਨਾਲ ਕੋਰਟ ਮੈਰਿਜ ਕਰਾਈ ਸੀ। ਕੋਰਟ ਮੈਰਿਜ ਦੀ ਰੰਜਿਸ਼ ਨੂੰ ਲੈ ਕੇ ਲੜਕੀ ਵਾਲਿਆਂ ਨੇ ਉਨ੍ਹਾਂ ਦੇ ਘਰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਘਰ ਅੰਦਰ ਦਾਖ਼ਲ ਹੋ ਕੇ ਭੰਨਤੋੜ ਕਰ ਦਿੱਤੀ। ਇਸ ਦੇ ਹੀ ਘਰ ਦੀਆਂ ਔਰਤਾਂ ਦੁਰਵਿਵਹਾਰ ਵੀ ਕੀਤਾ ਗਿਆ ਅਤੇ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। 


ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਇੰਨਸਾਫ਼ ਦਿੱਤਾ ਜਾਵੇ ਅਤੇ ਕੁੱਟਮਾਰ ਕਰਨ ਵਾਲੇ ਲੋਕਾਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਦੂਸਰੇ ਪਾਸੇ ਜਦੋਂ ਇਸ ਪੂਰੇ ਮਾਮਲੇ ਨੂੰ ਲੈ ਕੇ ਐਸ ਪੀ ਡੀ ਰਣਧੀਰ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ। ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗਿਰਫ਼ਤਾਰ ਵੀ ਕੀਤਾ ਜਾਵੇਗਾ।